18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡਾ. ਪਰਮਜੀਤ ਕੌਰ ਸਿੱਧੂ ਨੇ ਯੂ. ਕੇ. ’ਚ ਹੋਈ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ’ਚ ਪੰਜਾਬ ਯੂਨੀਵਰਸਿਟੀ ਦੀ ਕੀਤੀ ਨੁਮਾਇੰਦਗੀ

ਚੰਡੀਗੜ੍ਹ,17 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੰਜਾਬੀ ਦੀ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੇ ਯੂਨੀਵਰਸਿਟੀ ਕਾਲਜ ਲੰਡਨ ਯੂ.

ਯੂ. ਕੇ. ਵਿਖੇ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਵਿਚ ਪੰਜਾਬ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਦੇ ਹੋਏ ਡਾ. ਪਰਮਜੀਤ ਕੌਰ ਸਿੱਧੂ। ਅਜੀਤ ਤਸਵੀਰ 18-08-2026
ਚੰਡੀਗੜ੍ਹ,17 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੰਜਾਬੀ ਦੀ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੇ ਯੂਨੀਵਰਸਿਟੀ ਕਾਲਜ ਲੰਡਨ ਯੂ. ਕੇ. ਵਿਖੇ ਸਿੱਖ ਐਜੂਕੇਸ਼ਨ ਕੌਂਸਲ ਯੂ. ਕੇ ਵਲੋਂ ਕਰਵਾਈ ਪੰਜਾਬੀ ਕਾਨਫਰੰਸ ਵਿਚ ਹਿੱਸਾ ਲਿਆ। ਇਸ ਅੰਤਰਰਾਸ਼ਟਰੀ ਕਾਨਫਰੰਸ ਵਿਚ ਪੰਜਾਬ, ਲਾਹੌਰ, ਡੈਨਮਾਰਕ, ਕੈਨੇਡਾ, ਯੂ. ਕੇ. ਸਮੇਤ ਦੁਨੀਆ ਦੇ ਹੋਰ ਹਿੱਸਿਆਂ ਤੋਂ ਵਿਦਵਾਨਾਂ ਤੇ ਖੋਜਕਰਤਾਵਾਂ ਨੇ ਸ਼ਿਰਕਤ ਕੀਤੀ। ਕਾਨਫਰੰਸ ਦੌਰਾਨ ਪੰਜਾਬੀ ਭਾਸ਼ਾ, ਸਾਹਿਤ, ਸਿੱਖਿਆ ਅਤੇ ਸੱਭਿਆਚਾਰ ਨਾਲ ਸਬੰਧਤ ਸਮਕਾਲੀ ਮੁੱਦਿਆਂ ’ਤੇ ਗੰਭੀਰ ਅਕਾਦਮਿਕ ਵਿਚਾਰ-ਵਟਾਂਦਰਾ ਹੋਇਆ। ਇਸ ਕਾਨਫਰੰਸ ਦੀ ਵਿਸ਼ੇਸ਼ ਮਹੱਤਤਾ ਇਸ ਗੱਲ ਵਿਚ ਰਹੀ ਕਿ ਇੱਕ ਪ੍ਰਮੁੱਖ ਬ੍ਰਿਟਿਸ਼ ਯੂਨੀਵਰਸਿਟੀ ਵਿਚ ਗੁਰਮੁਖੀ ਲਿਪੀ ਵਿਚ ਖੋਜ-ਪੱਤਰ ਪੇਸ਼ ਕੀਤੇ ਗਏ। ਜਿਸ ਨਾਲ ਅੰਤਰਰਾਸ਼ਟਰੀ ਅਕਾਦਮਿਕ ਮੰਚ ’ਤੇ ਪੰਜਾਬੀ ਭਾਸ਼ਾ ਦੀ ਮੌਜੂਦਗੀ ਨੂੰ ਮਜ਼ਬੂਤੀ ਮਿਲੀ। ਡਾ. ਪਰਮਜੀਤ ਕੌਰ ਸਿੱਧੂ ਨੇ ‘ਵਿਸ਼ਵੀਕਰਨ ਤੇ ਡਿਜੀਟਲ ਯੁਗ ਵਿਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰਕ ਪਛਾਣ: ਚੁਣੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਆਪਣਾ ਖੋਜ-ਪੱਤਰ ਪੇਸ਼ ਕੀਤਾ। ਕਾਨਫਰੰਸ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿਚ ਪੰਜਾਬੀ ਦੀਆਂ ਸੰਭਾਵਨਾਵਾਂ, ਪ੍ਰਵਾਸੀ ਸਮਾਜ ਵਿਚ ਪੰਜਾਬੀ ਸਿੱਖਿਆ, ਪੰਜਾਬੀ ਕੋਸ਼ਕਾਰੀ ਅਤੇ ਭਾਈ ਕਾਨ੍ਹ ਸਿੰਘ ਨਾਭਾ ਦੇ ਜੀਵਨ ਤੇ ਯੋਗਦਾਨ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਲ 2030 ਵਿਚ ਭਾਈ ਕਾਹਨ ਸਿੰਘ ਨਾਭਾ ਨੂੰ ਸਮਰਪਿਤ ਇੱਕ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਕਰਵਾਉਣ ਦੀ ਮਹੱਤਵਪੂਰਨ ਅਕਾਦਮਿਕ ਪਹਿਲ ਦਾ ਵੀ ਐਲਾਨ ਕੀਤਾ ਗਿਆ। ਕਾਨਫਰੰਸ ਵਿਚ ਡਾ. ਸਿੱਧੂ ਨੂੰ ‘ਸਨਮਾਨ ਪੱਤਰ’ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਅੰਤਰਰਾਸ਼ਟਰੀ ਅਕਾਦਮਿਕ ਮੰਚ ’ਤੇ ਸਥਾਪਿਤ ਕਰਨ ਲਈ ਪ੍ਰਬੰਧਕਾਂ ਵਲੋਂ ਪ੍ਰਦਾਨ ਕੀਤੇ ਇਸ ਮਹੱਤਵਪੂਰਨ ਮੌਕੇ ਲਈ ਧੰਨਵਾਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਨਿਊ ਲੇਕ ’ਤੇ ਦੇਸ਼ ਭਗਤੀ ਦਾ ਜਲਵਾ, ਤਿਰੰਗੇ ਦੀ ਸ਼ਾਨ ਨਾਲ ਸਮਾਪਤ ਹੋਈ ‘ਹਰ ਘਰ ਤਿਰੰਗਾ’ ਮੁਹਿੰਮ ਅਗਲੀ ਖ਼ਬਰ ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।