19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਧਾਨ ਸਭਾ ’ਚ ਬਿੱਲ ਪਾਸ ਹੋਏ, ਪਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਸਰਕਾਰ ਕਦੋਂ ਦੇਵੇਗੀ ਜਵਾਬ-ਅਮਨਜੋਤ ਕੌਰ ਰਾਮੂਵਾਲੀਆ

ਐੱਸ. ਏ.

ਅਜੀਤ ਡੈਸਕ 18-08-2026
ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਵਿਧਾਨ ਸਭਾ ਦਾ ਇਜਲਾਸ ਸਮਾਪਤ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਨੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਸਰਕਾਰ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਧਾਨ ਸਭਾ ’ਚ 9 ਬਿੱਲ ਪਾਸ ਕਰ ਦੇਣਾ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਪੈਮਾਨਾ ਨਹੀਂ ਹੋ ਸਕਦਾ। ਸਰਕਾਰ ਨੂੰ ਇਹ ਵੀ ਦੱਸਣਾ ਪਵੇਗਾ ਕਿ ਜਿਹੜੇ ਮੁੱਦੇ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ, ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਵਲੋਂ ਉਠਾਏ ਜਾ ਰਹੇ ਹਨ, ਉਨ੍ਹਾਂ ਦਾ ਹੱਲ ਕਿੱਥੇ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਸੀ, ਉਸੇ ਸਮੇਂ ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਵੱਖ-ਵੱਖ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੇ ਹੱਕਾਂ ਲਈ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਸਨ ਅਤੇ ਮੁਲਾਜ਼ਮਾਂ ਦੇ 41 ਤੇ ਹੋਰ ਬਕਾਇਆ ਮਸਲੇ ਅਜੇ ਵੀ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਬਿਜਲੀ ਵਿਭਾਗ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਵਿੱਤੀ ਬੋਝ ਤੇ ਕਰਜ਼ੇ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਵਿੱਤੀ ਹਾਲਤ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉੱਚ ਸਿੱਖਿਆ ਦੀਆਂ ਸੰਸਥਾਵਾਂ ਜੇਕਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ ਤਾਂ ਸਰਕਾਰ ਨੂੰ ਇਸ ਬਾਰੇ ਸਪੱਸ਼ਟ ਰੋਡਮੈਪ ਪੰਜਾਬ ਦੇ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਇਕ ਪਾਸੇ ਸਰਕਾਰ ਪੰਜਾਬ ਦੀ ਤਰੱਕੀ ਦੇ ਦਾਅਵੇ ਕਰਦੀ ਹੈ, ਦੂਜੇ ਪਾਸੇ ਅਧਿਆਪਕ, ਸਫ਼ਾਈ ਕਰਮਚਾਰੀ, ਸਰਕਾਰੀ ਮੁਲਾਜ਼ਮ ਅਤੇ ਵਿੱਦਿਅਕ ਸੰਸਥਾਵਾਂ ਆਪਣੇ ਹੱਕਾਂ ਅਤੇ ਵਿੱਤੀ ਸਹਾਇਤਾ ਲਈ ਸੰਘਰਸ਼ ਕਰ ਰਹੇ ਹਨ, ਇਹ ਕਿਹੜੀ ਤਰੱਕੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ’ਚ ਬਿੱਲ ਪਾਸ ਕਰਨਾ ਜ਼ਰੂਰੀ ਹੈ, ਪਰ ਵਿਧਾਨ ਸਭਾ ਤੋਂ ਬਾਹਰ ਖੜ੍ਹੇ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣਨਾ ਉਸ ਤੋਂ ਵੀ ਵੱਧ ਜ਼ਰੂਰੀ ਹੈ।
ਪਿਛਲੀ ਖ਼ਬਰ ਸੁਭਾਸ਼ ਸ਼ਰਮਾ ਵਲੋਂ 2027 ਦੀਆਂ ਚੋਣਾਂ ਲਈ ਕੋਰ ਕਮੇਟੀ ਦਾ ਗਠਨ ਅਗਲੀ ਖ਼ਬਰ ਡਿਜਿਟ ਇੰਸ਼ੋਰੈਂਸ ਨੇ ਚੰਡੀਗੜ੍ਹ ਸ਼ਾਖਾ ਦਫ਼ਤਰ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।