19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

‘ ਪ੍ਰਾਧੀਨਤਾ ਦਾ ਅੰਤ ਤੇ ਬੇਗਮਪੁਰੇ ਦਾ ਸੰਕਲਪ ਯਾਤਰਾ’ ਦਾ ਕੁਰਾਲੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ-ਰਾਜਾ ਨੰਨਹੇੜ੍ਹੀਆਂ

ਕੁਰਾਲੀ, 17 ਅਗਸਤ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਪ੍ਰਾਧੀਨਤਾ ਦਾ ਅੰਤ ਅਤੇ ਬੇਗਮਪੁਰੇ ਦਾ ਸੰਕਲਪ ਯਾਤਰਾ’ ਦਾ ਹਲਕਾ ਪੱਧਰ ‘ਤੇ ਸਥਾਨਕ ਸ਼ਹਿਰ ਦੇ ਚੰਡੀਗੜ੍ਹ ਮਾਰਗ ‘ਤੇ ਸਥਿਤ ਖ਼ਾਲਸਾ ਸਕੂਲ ਨੇੜੇ ਪਹੁੰਚਣ ‘ਤੇ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਇਹ ਜਾਣਕਾਰੀ ਸਾਂਝੀ ਕਰਦਿਆਂ ਬਸਪਾ ਦੇ ਸੂਬਾਈ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨੰਨਹੇੜ੍ਹੀਆਂ ਨੇ ਦੱਸਿਆ ਕਿ ਅੱਜ 11 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਇਹ ਸਨਮਾਨ ਯਾਤਰਾ ਕੁਰਾਲੀ ਵਿਖੇ ਪੁੱਜੇਗੀ।

ਅਜੀਤ ਡੈਸਕ 18-08-2026
ਕੁਰਾਲੀ, 17 ਅਗਸਤ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਪ੍ਰਾਧੀਨਤਾ ਦਾ ਅੰਤ ਅਤੇ ਬੇਗਮਪੁਰੇ ਦਾ ਸੰਕਲਪ ਯਾਤਰਾ’ ਦਾ ਹਲਕਾ ਪੱਧਰ ‘ਤੇ ਸਥਾਨਕ ਸ਼ਹਿਰ ਦੇ ਚੰਡੀਗੜ੍ਹ ਮਾਰਗ ‘ਤੇ ਸਥਿਤ ਖ਼ਾਲਸਾ ਸਕੂਲ ਨੇੜੇ ਪਹੁੰਚਣ ‘ਤੇ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਇਹ ਜਾਣਕਾਰੀ ਸਾਂਝੀ ਕਰਦਿਆਂ ਬਸਪਾ ਦੇ ਸੂਬਾਈ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨੰਨਹੇੜ੍ਹੀਆਂ ਨੇ ਦੱਸਿਆ ਕਿ ਅੱਜ 11 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਇਹ ਸਨਮਾਨ ਯਾਤਰਾ ਕੁਰਾਲੀ ਵਿਖੇ ਪੁੱਜੇਗੀ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ‘ਚ ਬਸਪਾ ਦੇ ਸੂਬਾ ਪ੍ਰਧਾਨ ਅਤੇ ਸਰਬ ਸਮਾਜ ਦੀ ਅਗਵਾਈ ਕਰਨ ਵਾਲੇ ਸੰਤ-ਮਹਾਂਪੁਰਸ਼ ਵੀ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਨਮਾਨ ਯਾਤਰਾ ਤੁਗਲਕਾਬਾਦ (ਦਿੱਲੀ) ਤੋਂ ਸ਼ੁਰੂ ਹੋ ਕੇ ਪਿੰਡ ਧਲੇਤਾ ਫਿਲੌਰ ਵਿਖੇ ਜਾ ਕੇ ਸੰਪੂਰਨ ਹੋਵੇਗੀ। ਯਾਤਰਾ ਦੌਰਾਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੁਗਲਕਾਬਾਦ ਦੀ ਪਵਿੱਤਰ ਮਿੱਟੀ ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ ਅਤੇ 2027 ‘ ਚ ਸੱਤਾ ਪ੍ਰਾਪਤ ਕਰਕੇ ਗੁਰੂ ਘਰ ਤੁਗਲਕਾਬਾਦ ਦੀ ਮੁੜ ਉਸਾਰੀ ਦਾ ਸੰਕਲਪ ਲਿਆ ਜਾਵੇਗਾ। ਇਸੇ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਖਰੜ ਦੇ ਸਾਥੀਆਂ, ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ‘ਚ ਵਿਸ਼ਵਾਸ ਰੱਖਣ ਵਾਲੀਆਂ ਸਮੂਹ ਸੰਗਤਾਂ ਅਤੇ ਸਰਬ ਸਾਂਝੀਵਾਲਤਾ, ਸਮਾਨਤਾ ਤੇ ਸਮਾਜਿਕ ਨਿਆਂ ਦੀ ਗੱਲ ਕਰਨ ਵਾਲੀਆਂ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਸ਼ਹਿਰ ਦੇ ਖ਼ਾਲਸਾ ਸਕੂਲ ਵਿਖੇ ਪਹੁੰਚ ਕੇ ਇਸ ਸਨਮਾਨ ਯਾਤਰਾ ਦਾ ਭਰਵਾਂ ਸਵਾਗਤ ਕਰਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਾਮਨਵੈਲਥ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਸੁਭਾਸ਼ ਸ਼ਰਮਾ ਵਲੋਂ 2027 ਦੀਆਂ ਚੋਣਾਂ ਲਈ ਕੋਰ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।