18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਿਗਮ ਦੇ ਮੁੱਖ ਇੰਜੀਨੀਅਰ ਸੰਜੇ ਅਰੋੜਾ ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੌਂਸਲਰਾਂ ਨਾਲ ਮੀਟਿੰਗ

ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ)- ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਲੋਕਾਂ ਨੂੰ ਦਰਪੇਸ਼ ਨਾਗਰਿਕ ਸਮੱਸਿਆਵਾਂ ਦੇ ਤੁਰੰਤ ਹੱਲ ਤੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਨਗਰ ਨਿਗਮ ਦੇ ਇੰਜੀਨੀਅਰਿੰਗ ਵਿਭਾਗ ਨੇ ਵਾਰਡ ਪੱਧਰ ’ਤੇ ਨਿਗਰਾਨੀ ਹੋਰ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਸਬੰਧੀ ਨਿਗਮ ਦੇ ਮੁੱਖ ਇੰਜੀਨੀਅਰ ਸੰਜੇ ਅਰੋੜਾ ਨੇ ਅੱਜ ਵਾਰਡ ਨੰਬਰ 9, 10, 21, 22 ਅਤੇ 23 ਦੇ ਕੌਂਸਲਰਾਂ ਤੇ ਸੀਨੀਅਰ ਇੰਜੀਨੀਅਰਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਲਾਕਿਆਂ ਵਿਚ ਚੱਲ ਰਹੇ ਕੰਮਾਂ ਦੀ ਸਥਿਤੀ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 18-08-2026
ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ)- ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਲੋਕਾਂ ਨੂੰ ਦਰਪੇਸ਼ ਨਾਗਰਿਕ ਸਮੱਸਿਆਵਾਂ ਦੇ ਤੁਰੰਤ ਹੱਲ ਤੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਨਗਰ ਨਿਗਮ ਦੇ ਇੰਜੀਨੀਅਰਿੰਗ ਵਿਭਾਗ ਨੇ ਵਾਰਡ ਪੱਧਰ ’ਤੇ ਨਿਗਰਾਨੀ ਹੋਰ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਸਬੰਧੀ ਨਿਗਮ ਦੇ ਮੁੱਖ ਇੰਜੀਨੀਅਰ ਸੰਜੇ ਅਰੋੜਾ ਨੇ ਅੱਜ ਵਾਰਡ ਨੰਬਰ 9, 10, 21, 22 ਅਤੇ 23 ਦੇ ਕੌਂਸਲਰਾਂ ਤੇ ਸੀਨੀਅਰ ਇੰਜੀਨੀਅਰਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਲਾਕਿਆਂ ਵਿਚ ਚੱਲ ਰਹੇ ਕੰਮਾਂ ਦੀ ਸਥਿਤੀ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਸਬੰਧਤ ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ਸਥਾਨਕ ਲੋੜਾਂ ਅਤੇ ਲੋਕਾਂ ਵਲੋਂ ਸਾਹਮਣੇ ਲਿਆਂਦੀਆਂ ਜਾ ਰਹੀਆਂ ਸ਼ਿਕਾਇਤਾਂ ਨੂੰ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਇਸ ਮੌਕੇ ਸੜਕਾਂ, ਪਾਣੀ ਦੀ ਸਪਲਾਈ, ਸੀਵਰੇਜ, ਸਟਰੀਟ ਲਾਈਟਾਂ, ਜਨਤਕ ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਜੁੜੇ ਵਿਕਾਸ ਕਾਰਜਾਂ ਦੀ ਪ੍ਰਗਤੀ ’ਤੇ ਵੀ ਚਰਚਾ ਕੀਤੀ ਗਈ। ਮੁੱਖ ਇੰਜੀਨੀਅਰ ਸੰਜੇ ਅਰੋੜਾ ਨੇ ਸਬੰਧਤ ਐਕਸੀਅਨਾਂ ਨੂੰ ਨਿਯਮਿਤ ਤੌਰ ’ਤੇ ਮੌਕੇ ਦਾ ਦੌਰਾ ਕਰਕੇ ਕੰਮਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਾਰਡ ਪੱਧਰੀ ਨਿਗਰਾਨੀ ਨੂੰ ਇਕ ਵਾਰ ਦੀ ਕਾਰਵਾਈ ਤੱਕ ਸੀਮਤ ਨਾ ਰੱਖਦਿਆਂ ਇਸ ਨੂੰ ਲਗਾਤਾਰ ਪ੍ਰਕਿਰਿਆ ਬਣਾਇਆ ਜਾਵੇ। ਕੌਂਸਲਰਾਂ ਤੇ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਮੌਕੇ ’ਤੇ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਤੁਰੰਤ ਕਾਰਵਾਈ ਵਿਚ ਤਬਦੀਲ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੁੱਖ ਇੰਜੀਨੀਅਰ ਨੇ ਕਿਹਾ ਕਿ ਨਿਗਮ ਦਾ ਉਦੇਸ਼ ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਹੋਰ ਨੇੜੇ ਲਿਆਉਣਾ, ਮੈਦਾਨੀ ਪੱਧਰ ’ਤੇ ਜਵਾਬਦੇਹੀ ਵਧਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਅਸਲ ਲੋੜਾਂ ਅਨੁਸਾਰ ਅੱਗੇ ਵਧਾਉਣਾ ਹੈ।
ਪਿਛਲੀ ਖ਼ਬਰ ਵਾਟਿਕਾ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਲਈ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ 32 ਸਾਲ ਸੇਵਾ ਦੇ ਬਾਵਜੂਦ ਪੈਨਸ਼ਨ ਤੋਂ ਵਾਂਝੀ 94 ਸਾਲਾ ਸਿੱਖਿਆ ਵਿਦਵਾਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਪੁਰਾਣੀ 12 ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।