18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਵਲੋਂ ਰੋਸ ਰੈਲੀ

ਐੱਸ. ਏ.

ਅਜੀਤ ਡੈਸਕ 18-08-2026
ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਬੋਰਡ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਡੇਲੀਵੇਜ਼ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਸਿੱਖਿਆ ਬੋਰਡ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿਚ 8,736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਭਗ 525 ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸੰਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨੋਟੀਫ਼ਿਕੇਸ਼ਨ ਨੂੰ ਅਡਾਪਟ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਪਗ 525 ਕੱਚੇ ਮੁਲਾਜ਼ਮਾਂ ਦੇ ਰੈਗੂਲਰ ਕਰਨ ਸੰਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਪ੍ਰੋਫਾਰਮੇ ਵੀ ਭਰਵਾਏ ਸਨ। ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਬੋਰਡ ਵਲੋਂ ਇਕ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੂੰ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕਮੇਟੀ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚੀ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਬੋਰਡ ਕਾਰਪੋਰੇਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਰਾਕੇਸ਼ ਰਾਣਾ ਸੀਟੂ ਜ਼ਿਲ੍ਹਾ ਜਨਰਲ ਸਕੱਤਰ, ਬਲਵੰਤ ਸਿੰਘ, ਇੰਦਰਜੀਤ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਨਿਰਮਲ ਸਿੰਘ, ਵਿਸ਼ਵ ਪ੍ਰੀਤ ਸਿੰਘ, ਹਰਵਿੰਦਰ ਸਿੰਘ, ਵਿਨੋਦ ਕੁਮਾਰ, ਗੁਰਵਿੰਦਰ ਸਿੰਘ, ਸੁਸ਼ਮਾ ਕੁਮਾਰੀ ਤੇ ਸਮਿਕਸ਼ਾ ਤੋਂ ਇਲਾਵਾ ਵੱਡੀ ਗਿਣਤੀ ‘ਚ ਮਹਿਲਾ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਰਨ ਉਪਰੰਤ 77 ਸਾਲਾ ਸੁਰਜੀਤ ਕੌਰ ਨੇ ਦੋ ਲੋਕਾਂ ਦੀ ਜ਼ਿੰਦਗੀ ਕੀਤੀ ਰੌਸ਼ਨ ਅਗਲੀ ਖ਼ਬਰ ਸੰਸਦ ਮੈਂਬਰ ਕੰਗ ਨੇ ਸ਼ਹੀਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।