20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ 21 ਨੂੰ ਗੁਰੂਗ੍ਰਾਮ ’ਚ ਜੇਨ-ਜ਼ੀ ਉੱਦਮੀਆਂ ਨਾਲ ਕਰਨਗੇ ਸਿੱਧਾ ਸੰਵਾਦ

ਚੰਡੀਗੜ੍ਹ, 19 ਅਗਸਤ (ਰਾਮ ਸਿੰਘ ਬਰਾੜ) - ਮੁੱਖ ਮੰਤਰੀ ਨਾਇਬ ਸਿੰਘ ਸੈਣੀ 21 ਅਗਸਤ ਨੂੰ ਗੁਰੂਗ੍ਰਾਮ ਯੂਨੀਵਰਸਿਟੀ ਵਿੱਚ ਜੇਨ-ਜ਼ੀ ਉੱਦਮੀਆਂ ਨਾਲ ਸਿੱਧਾ ਸੰਵਾਦ ਕਰਨਗੇ। ਇਸ ਦੌਰਾਨ ਸਫ਼ਲ ਨੌਜਵਾਨ ਉੱਦਮੀਆਂ ਵੱਲੋਂ ਆਪਣਾ ਸਟਾਰਟਅੱਪ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਨਾ ਸਿਰਫ਼ ਸਟਾਰਟਅੱਪ ਦੀ ਸਥਾਪਨਾ ਸਬੰਧੀ ਅਗਵਾਈ ਦਿੱਤੀ ਜਾਵੇਗੀ, ਸਗੋਂ ਸਟਾਰਟਅੱਪ ਲਈ ਧਨ-ਰਾਸ਼ੀ, ਤਕਨੀਕੀ ਸਹਾਇਤਾ ਪ੍ਰਾਪਤ ਕਰਨ ਸਮੇਤ ਹੋਰ ਪੱਖਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਰਾਮ ਸਿੰਘ ਬਰਾੜ) - ਮੁੱਖ ਮੰਤਰੀ ਨਾਇਬ ਸਿੰਘ ਸੈਣੀ 21 ਅਗਸਤ ਨੂੰ ਗੁਰੂਗ੍ਰਾਮ ਯੂਨੀਵਰਸਿਟੀ ਵਿੱਚ ਜੇਨ-ਜ਼ੀ ਉੱਦਮੀਆਂ ਨਾਲ ਸਿੱਧਾ ਸੰਵਾਦ ਕਰਨਗੇ। ਇਸ ਦੌਰਾਨ ਸਫ਼ਲ ਨੌਜਵਾਨ ਉੱਦਮੀਆਂ ਵੱਲੋਂ ਆਪਣਾ ਸਟਾਰਟਅੱਪ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਨਾ ਸਿਰਫ਼ ਸਟਾਰਟਅੱਪ ਦੀ ਸਥਾਪਨਾ ਸਬੰਧੀ ਅਗਵਾਈ ਦਿੱਤੀ ਜਾਵੇਗੀ, ਸਗੋਂ ਸਟਾਰਟਅੱਪ ਲਈ ਧਨ-ਰਾਸ਼ੀ, ਤਕਨੀਕੀ ਸਹਾਇਤਾ ਪ੍ਰਾਪਤ ਕਰਨ ਸਮੇਤ ਹੋਰ ਪੱਖਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਆਯੋਜਿਤ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਇਸ ਪ੍ਰੋਗਰਾਮ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਓ.ਐੱਸ.ਡੀ. ਵੀਰੇਂਦਰ ਬੜਖਾਲਸਾ, ਡਾ. ਰਾਜ ਨਹਿਰੂ, ਵਧੀਕ ਮੁੱਖ ਸਕੱਤਰ ਡਾ. ਜੀ. ਅਨੁਪਮਾ, ਏ.ਕੇ. ਸਿੰਘ ਅਤੇ ਓ.ਐੱਸ.ਡੀ. ਵਿਵੇਕ ਕਾਲੀਆ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜੇਨ-ਜ਼ੀ ਨਾਲ ਕੀਤੇ ਜਾਣ ਵਾਲੇ ਇਸ ਪ੍ਰੋਗਰਾਮ ਵਿੱਚ ਕਿਸੇ ਵੀ ਔਪਚਾਰਿਕਤਾ ਤੋਂ ਬਿਨਾਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਲੈ ਕੇ ਸਮਾਪਤੀ ਤੱਕ ਉਹ ਬਿਨਾਂ ਔਪਚਾਰਿਕਤਾ, ਨੌਜਵਾਨਾਂ ਨਾਲ ਰਹਿਣਾ ਅਤੇ ਉਨ੍ਹਾਂ ਨਾਲ ਗੱਲ ਕਰਨਾ ਚਾਹੁੰਦੇ ਹਨ।
ਪਿਛਲੀ ਖ਼ਬਰ ਬਿਨਾਂ ਲਾਇਸੰਸ ਇੰਮੀਗ੍ਰੇਸ਼ਨ ਕੰਪਨੀ ਚਲਾਉਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਚੰਡੀਗੜ੍ਹ ’ਚ ਪ੍ਰਮੁੱਖ ਸ਼ਖਸੀਅਤਾਂ ਵਲੋਂ ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਦਿੱਤੀ ਕਲਾਤਮਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।