20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਖਰੜ ਦੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਨੂੰ ਅੱਪਗ੍ਰੇਡ ਕਰਕੇ ਇਸ ਦਾ ਸੁੰਦਰੀਕਰਨ ਜ਼ਰੂਰੀ-ਕੰਗ

ਖਰੜ, 19 ਅਗਸਤ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਖੇਤਰ ਦੇ ਕੁਝ ਪਤਵੰਤਿਆਂ ਦੀ ਮੰਗ ‘ਤੇ ਖਰੜ ਦੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਇਹ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ।

ਅਜੀਤ ਡੈਸਕ 20-08-2026
ਖਰੜ, 19 ਅਗਸਤ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਖੇਤਰ ਦੇ ਕੁਝ ਪਤਵੰਤਿਆਂ ਦੀ ਮੰਗ ‘ਤੇ ਖਰੜ ਦੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਇਹ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਵੀ ਇਸ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਉਨ੍ਹਾਂ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨਾਲ ਪੱਤਰ ਵਿਹਾਰ ਕਰਨ ਉਪਰੰਤ ਨਗਰ ਕੌਂਸਲ ਖਰੜ ਨੇ ਤਕਰੀਬਨ 1 ਕਰੋੜ ਰੁ. ਦਾ ਟੈਂਡਰ ਲਗਾ ਕੇ ਇਹ ਸੜਕ ਬਣਵਾ ਦਿੱਤੀ ਸੀ, ਪਰ ਕੁਝ ਸਮੇਂ ਬਾਅਦ ਹੀ ਇਸ ਸੜਕ ‘ਤੇ ਮੁੜ ਵੱਡੇ-ਵੱਡੇ ਟੋਏ ਪੈ ਗਏ। ਇਸ ਸੜਕ ਦੀ ਨਿਰਮਾਣ ਸਮੱਗਰੀ ਬਾਰੇ ਹੁਣ ਲੋਕ ਕਿੰਤੂ-ਪ੍ਰੰਤੂ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਖਰੜ ਨੂੰ ਅਪੀਲ ਕੀਤੀ ਕਿ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਦੀ ਤੁਰੰਤ ਲੋੜੀਂਦੀ ਮੁਰੰਮਤ ਕਰਵਾਈ ਜਾਵੇ ਤੇ ਸੜਕ ਦੇ ਦੋਵੇਂ ਪਾਸੇ ਢੁਕਵੀਂਆਂ ਲਾਈਟਾਂ ਲਗਾਈਆਂ ਜਾਣ। ਇਸੇ ਦੌਰਾਨ ਸਾਬਕਾ ਮੰਤਰੀ ਕੰਗ ਨੇ ਰੇਲਵੇ ਸਟੇਸ਼ਨ ‘ਤੇ ਮੌਜੂਦ ਯਾਤਰੀਆਂ ਨਾਲ ਵੀ ਗੱਲਬਾਤ ਕੀਤੀ ਤੇ ਦੇਖਿਆ ਕਿ ਇਥੇ ਜ਼ਿਆਦਾਤਰ ਬੋਰਡ ਹਿੰਦੀ ਅਤੇ ਅੰਗਰੇਜ਼ੀ ‘ਚ ਲੱਗੇ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਥਾਨਕ ਯਾਤਰੀਆਂ ਦੀ ਸਹੂਲਤ ਲਈ ਇਥੇ ਪੰਜਾਬੀ ‘ਚ ਵੀ ਬੋਰਡ ਲਗਾਏ ਜਾਣ।
ਪਿਛਲੀ ਖ਼ਬਰ ਬੇਸਹਾਰਾ ਤੇ ਲੋੜਵੰਦ ਨਾਗਰਿਕਾਂ ਦੀਆਂ ਜ਼ਿੰਦਗੀਆਂ ਬਚਾਉਣ ਵਾਲੀਆਂ ਸੰਸਥਾਵਾਂ ਨੂੰ ਬਿਜਲੀ ਦੇ ਬਿੱਲਾਂ ਤੋਂ ਰਾਹਤ ਦਿੱਤੀ ਜਾ... ਅਗਲੀ ਖ਼ਬਰ ਮੌਤ ਨਾਲ ਦੋ ਹੱਥ ਕਰਨ ਤੋਂ ਬਾਅਦ ਆਖ਼ਿਰ ਜ਼ਿੰਦਗੀ ਦੀ ਜੰਗ ਹਾਰ ਗਿਆ ਵਿਕਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।