ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਸੰਦੀਪ ਸਿੰਗਲਾ ਜਨਰਲ ਸਕੱਤਰ ਚੁਣੇ
ਖਰੜ, 20 ਅਗਸਤ (ਗੁਰਮੁੱਖ ਸਿੰਘ ਮਾਨ)- ਇੰਸਪੈਕਟਰ ਫ਼ੂਡ ਐਂਡ ਸਪਲਾਈ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਅਗਵਾਈ ਹੇਠ ਸਮੁੱਚੇ ਇੰਸਪੈਕਟਰਾਂ ਦੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਇੰਸਟਪੈਕਟਰ ਅਮਰੀਕ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਖੁਸ਼ਵਿੰਦਰ ਕੌਰ ਨੂੰ ਮੀਤ ਪ੍ਰਧਾਨ ਅਤੇ ਸੰਦੀਪ ਸਿੰਗਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਇੰਸਪੈਕਟਰਾਂ ਵਲੋਂ ਸਟੇਟ ਬਾਡੀ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਜਾਵੇਗਾ ਅਤੇ ਉਸ ਦੇ ਹਰ ਪ੍ਰੋਗਰਾਮ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।
ਅਜੀਤ ਡੈਸਕ
21-08-2026