22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀਜ਼ ’ਚ ਤੀਆਂ ਦਾ ਤਿਉਹਾਰ ਮਨਾਇਆ ਪੰਜਾਬ ਬੰਦ ਦੇ ਪ੍ਰੋਗਰਾਮ ਦੌਰਾਨ ਸਹਿਯੋਗ ਦੇਣ ਬਦਲੇ ਲੋਕਾਂ ਦਾ ਕੀਤਾ ਧੰਨਵਾਦ

ਮਾਜਰੀ, (ਕੁਲਵੰਤ ਸਿੰਘ ਧੀਮਾਨ)- ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਨੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਪੰਜਾਬ ਬੰਦ ਦੇ ਪ੍ਰੋਗਰਾਮ ਦੌਰਾਨ ਪੂਰਨ ਸਹਿਯੋਗ ਦੇਣ ਬਦਲੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਚਲਦਿਆਂ ਵੱਖ-ਵੱਖ ਜਥੇਬੰਦੀਆਂ ਵਲੋਂ ਕੁਰਾਲੀ, ਮੁੱਲਾਂਪੁਰ ਗਰੀਬਦਾਸ ਬੈਰੀਅਰ, ਤੀੜਾ ਸਟੇਡੀਅਮ ਤੇ ਖਰੜ ਆਦਿ ਵਿਖੇ ਵੱਖ-ਵੱਖ ਮਾਰਗਾਂ ‘ਤੇ ਆਵਾਜਾਈ ਰੋਕ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 22-08-2026
ਮਾਜਰੀ, (ਕੁਲਵੰਤ ਸਿੰਘ ਧੀਮਾਨ)- ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਨੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਪੰਜਾਬ ਬੰਦ ਦੇ ਪ੍ਰੋਗਰਾਮ ਦੌਰਾਨ ਪੂਰਨ ਸਹਿਯੋਗ ਦੇਣ ਬਦਲੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਚਲਦਿਆਂ ਵੱਖ-ਵੱਖ ਜਥੇਬੰਦੀਆਂ ਵਲੋਂ ਕੁਰਾਲੀ, ਮੁੱਲਾਂਪੁਰ ਗਰੀਬਦਾਸ ਬੈਰੀਅਰ, ਤੀੜਾ ਸਟੇਡੀਅਮ ਤੇ ਖਰੜ ਆਦਿ ਵਿਖੇ ਵੱਖ-ਵੱਖ ਮਾਰਗਾਂ ‘ਤੇ ਆਵਾਜਾਈ ਰੋਕ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਥੇ. ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੇ ਹੱਕ ‘ਚ ਆਪਣੇ ਸਾਰੇ ਕੰਮਕਾਜ ਠੱਪ ਕਰਕੇ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦਿੱਤਾ ਹੈ। ਇਸ ਮੌਕੇ ਗੁਰਜੀਤ ਸਿੰਘ ਕਰਤਾਰ ਪੁਰ, ਜਗਮੋਹਨ ਸਿੰਘ ਮੁੰਧੋਂ, ਜਸਪਾਲ ਸਿੰਘ ਤੀੜਾ, ਪਾਲ ਸਿੰਘ ਮੀਤ ਪ੍ਰਧਾਨ, ਰਵਿੰਦਰ ਸਿੰਘ ਨੰਬਰਦਾਰ, ਜਸਪਾਲ ਸਿੰਘ ਬਗਿੰਢੀ, ਤਰਨਜੀਤ ਸਿੰਘ ਰਾਜੂ, ਮਨੀ ਤੀੜਾ ਤੇ ਗੁਰਜੰਟ ਸਿੰਘ ਸਮੇਤ ਹੋਰ ਨੌਜਵਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਆਫ਼ ਡਿਜ਼ਾਈਨ ਨੇ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਮਨਾਇਆ ਅਗਲੀ ਖ਼ਬਰ ਲਵਾਰਸ ਕੁੱਤਿਆਂ ਨੇ ਹਮਲਾ ਕਰ ਨੌਜਵਾਨ ਦਾ ਪੈਰ ਬੁਰੀ ਤਰ੍ਹਾਂ ਕੀਤਾ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।