22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀਜ਼ ’ਚ ਤੀਆਂ ਦਾ ਤਿਉਹਾਰ ਮਨਾਇਆ

ਚੰਡੀਗੜ੍ਹ, 21 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ਼ ਈਵਨਿੰਗ ਸਟੱਡੀਜ਼ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਲਗਪਗ 250 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥਣਾਂ ਨੂੰ ਪੰਜਾਬ ਤੇ ਗੁਆਂਢੀ ਰਾਜਾਂ ਦੀਆਂ ਅਮੀਰ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨਾ ਸੀ।

ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ਼ ਈਵਨਿੰਗ ਸਟੱਡੀਜ਼ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਲਗਪਗ 250 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥਣਾਂ ਨੂੰ ਪੰਜਾਬ ਤੇ ਗੁਆਂਢੀ ਰਾਜਾਂ ਦੀਆਂ ਅਮੀਰ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨਾ ਸੀ। ਸਮਾਰੋਹ ਵਿਚ ਡਿਪਾਰਟਮੈਂਟ ਦੀ ਚੇਅਰਪਰਸਨ ਪ੍ਰੋ. ਨੀਰਜ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪ੍ਰੋ. ਗੁਰਪ੍ਰੀਤ ਕੌਰ ਗਿੱਲ, ਪ੍ਰੋ. ਸਿਮਰਨ ਕੌਰ, ਪ੍ਰੋ. ਸੁਮਨ ਮੱਕੜ ਅਤੇ ਪ੍ਰੋ. ਕ੍ਰਿਤੀਵਰਧਨ ਸਮੇਤ ਹੋਰ ਪਤਵੰਤੇ ਫੈਕਲਟੀ ਮੈਂਬਰ ਵੀ ਮੌਜੂਦ ਰਹੇ। ਜਿਨ੍ਹਾਂ ਨੇ ਆਪਣੀ ਹਾਜ਼ਰੀ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਾਇਆ।ਵਿਦਿਆਰਥਣਾਂ ਦੁਆਰਾ ਗਿੱਧਾ, ਹਰਿਆਣਵੀ ਲੋਕ ਨਾਚ ਅਤੇ ਹਿਮਾਚਲੀ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਸ ਨਾਲ ਸਮੁੱਚੇ ਮਾਹੌਲ ਵਿਚ ਰੰਗੀਨੀ ਅਤੇ ਸੱਭਿਆਚਾਰਕ ਰੌਣਕ ਦਿਖਾਈ ਦਿੱਤੀ। ਵਿਦਿਆਰਥਣਾਂ ਦੇ ਉਤਸ਼ਾਹ ਭਰਪੂਰ ਪ੍ਰਦਰਸ਼ਨ ਨੇ ਤੀਆਂ ਨਾਲ ਜੁੜੀ ਏਕਤਾ, ਸੱਭਿਆਚਾਰਕ ਵਿਭਿੰਨਤਾ ਅਤੇ ਖੁਸ਼ੀ ਦੀ ਭਾਵਨਾ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਸੰਜੀਵ ਰੰਜਨ, ਡਾ. ਨਿਰਮਲ, ਡਾ. ਇਰਫਾਨ ਮੁਹੰਮਦ, ਡਾ. ਅਲਕਾ ਅਤੇ ਡਾ. ਗੁਰਜੋਤ ਸਮੇਤ ਹੋਰ ਕਈ ਫੈਕਲਟੀ ਮੈਂਬਰ ਵੀ ਈਵਨਿੰਗ ਆਡੀਟੋਰੀਅਮ ਵਿਚ ਮੌਜੂਦ ਰਹੇ ਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਆਪਣਾ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਨੰਗਲ ’ਚ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਸਵਾਮੀ ਜੀ ਦੀ ਕੁਟੀਆ ਧਰਮ-ਨਿਰਪੱਖਤਾ ਦਾ ਪ੍ਰਤੀਕ-ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।