23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ’ਚ ਪ੍ਰਧਾਨ ਅਹੁਦੇ ਲਈ ਏ. ਬੀ. ਵੀ. ਪੀ. ਨੇ ਅੰਕਿਤ ਬਿਧਾਨ ਨੂੰ ਪ੍ਰਧਾਨ ਅਹੁਦਾ ਦਾ ਉਮੀਦਵਾਰ ਐਲਾਨਿਆ

ਚੰਡੀਗੜ੍ਹ, 22 ਅਗਸਤ (ਮਾਰਕੰਡਾ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ.

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀ ਕੌਂਸਲ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਅੰਕਿਤ ਬਿਧਾਨ ਬਾਰੇ ਜਾਣਕਾਰੀ ਦਿੰਦੇ ਹੋਏ ਏ. ਬੀ. ਵੀ. ਪੀ. ਦੇ ਆਗੂ। ਤਸਵੀਰ : ਰਾਕੇਸ਼ ਸ਼ਾਹ 23-08-2026
ਚੰਡੀਗੜ੍ਹ, 22 ਅਗਸਤ (ਮਾਰਕੰਡਾ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ. ਵੀ. ਪੀ.) ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ 2026 ਲਈ ਪ੍ਰਧਾਨ ਅਹੁਦੇ ਦੇ ਉਮੀਦਵਾਰ ਵਜੋਂ ਅੰਕਿਤ ਬਿਧਾਨ ਦੇ ਨਾਂਅ ਦਾ ਐਲਾਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਕੌਂਸਲ ਚੋਣਾਂ 31 ਅਗਸਤ ਨੂੰ ਹੋਣਗੀਆਂ। ਅੰਕਿਤ ਬਿਧਾਨ ਸਾਲ 2021 ਤੋਂ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਸਰਗਰਮ ਕਾਰਜਕਰਤਾ ਵਜੋਂ ਵਿਦਿਆਰਥੀਆਂ ਦੇ ਹਿੱਤਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਦੀ ਪੜ੍ਹਾਈ ਜੀਂਦ, ਹਰਿਆਣਾ ਤੋਂ ਪੂਰੀ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਪਿਛਲੇ ਸਾਲ ਏ. ਬੀ. ਵੀ. ਪੀ. ਨੇ ਪ੍ਰਧਾਨ ਅਹੁਦੇ ’ਤੇ ਜਿੱਤ ਹਾਸਿਲ ਕੀਤੀ ਸੀ, ਹੁਣ ਫਿਰ ਵਿਦਿਆਰਥੀ ਜਥੇਬੰਦੀ ਇਸ ਸਾਲ ਵੀ ਪ੍ਰਧਾਨ ਦੇ ਅਹੁਦੇ ਲਈ ਆਪਣੇ ਉਮੀਦਵਾਰ ਨੂੰ ਨਾਲ ਚੋਣ ਮੈਦਾਨ ਵਿਚ ਉੱਤਰੇਗੀ।ਵਿਦਿਆਰਥੀ ਕੌਂਸਲ ਦੇ ਪ੍ਰਧਾਨ ਗੌਰਵਵੀਰ ਵੀਰ ਸੋਹਲ ਨੇ ਕਿਹਾ ਕਿ ਏ. ਬੀ. ਵੀ. ਪੀ. ਨੇ ਪਿਛਲੇ ਇਕ ਸਾਲ ਵਿਚ ਯੂਨੀਵਰਸਿਟੀ ਵਿਚ ਲਗਾਤਾਰ ਮਿਹਨਤ ਕੀਤੀ ਹੈ ਤੇ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਵੀ ਜਾਰੀ ਕੀਤਾ ਹੈ। ਏ. ਬੀ. ਵੀ. ਪੀ. ਪੰਜਾਬ ਸੂਬਾ ਸਕੱਤਰ ਜਸਕਰਨ ਸਿੰਘ ਭੁੱਲਰ ਨੇ ਕਿਹਾ ਕਿ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵਿਦਿਆਰਥੀਆਂ ਦੇ ਹਿੱਤਾਂ ਲਈ ਕੰਮ ਕਰਨ ਵਾਲਾ ਵਿਸ਼ਵ ਦਾ ਸਭ ਤੋਂ ਵੱਡੀ ਵਿਦਿਆਰਥੀ ਜਥੇਬੰਦੀ ਹੈ। ਜਾਣਕਾਰੀ ਦਿੰਦਿਆਂ ਅੰਕਿਤ ਬਿਧਾਨ ਨੇ ਏ. ਬੀ. ਵੀ. ਪੀ. ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਦੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਯੂਨੀਵਰਸਿਟੀ ਦੇ ਹਰ ਵਿਦਿਆਰਥੀ ਦੀ ਆਵਾਜ਼ ਬਣਨਾ ਹੈ।
ਪਿਛਲੀ ਖ਼ਬਰ ਮੌਲੀਜਾਗਰਾਂ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਸਰਕਾਰੀ ਕਾਲਜ-11 ’ਚ ਐਮਰਜੈਂਸੀ ਦੌਰਾਨ ਵਿਦਿਆਰਥਣਾਂ ਨੂੰ ਦਿੱਤੀ ਮੁਢਲੀ ਤਕਨੀਕਾਂ ਸਹਾਇਤਾ ਸੰਬੰਧੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।