ਹਰਿਆਣਾ ਦਾ ਬਿਜਲੀ ਸੁਧਾਰੀਕਰਨ ’ਤੇ ਜ਼ੋਰ, ਹਾਈ ਪਾਵਰਡ ਪਰਚੇਜ਼ ਕਮੇਟੀ ਮੀਟਿੰਗ ’ਚ 26161 ਟਰਾਂਸਫਾਰਮਰ ਖ਼ਰੀਦ ਨੂੰ ਪ੍ਰਵਾਨਗੀ
ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿਚ ਸੂਬੇ ਦੀ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਬਿਜਲੀ ਨਿਗਮਾਂ ਵਾਸਤੇ 26161 ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਕੰਮ ਕਰ ਰਹੇ ਲਾਈਨਮੈਨਾਂ ਤੇ ਸਹਾਇਕ ਲਾਈਨਮੈਨਾਂ ਦੀ ਸੁਰੱਖਿਆ ਲਈ 5000 ਤੋਂ 7500 ਦੀ ਗਿਣਤੀ ਵਿਚ ਟੀ ਐਂਡ ਪੀ ਕਿੱਟਾਂ ਦੀ ਖ਼ਰੀਦ ਨੂੰ ਵੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ ਹੈ।
ਅਜੀਤ ਡੈਸਕ
23-08-2026