24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੈਕਸਿਮ ਮੈਰੀ ਸਕੂਲ ਵਿਖੇ ‘ਵਿਗਿਆਨ ਤੇ ਤਕਨਾਲੋਜੀ’ ’ਤੇ ਆਧਾਰਿਤ ਪ੍ਰਦਰਸ਼ਨੀ ਲਗਾਈ

ਖਰੜ, 23 ਅਗਸਤ (ਜੰਡਪੁਰੀ)- ਮੈਕਸਿਮ ਮੈਰੀ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਬਾਲ ਵਾਟਿਕਾ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਤੇ ਗਣਿਤ’ ‘ਤੇ ਆਧਾਰਿਤ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ‘ਚ ਵਿਗਿਆਨਕ ਸੋਚ, ਰਚਨਾਤਮਕਤਾ, ਖੋਜ ਦੀ ਭਾਵਨਾ ਅਤੇ ਸਮੱਸਿਆਵਾਂ ਨੂੰ ਨਵੇਂ ਢੰਗ ਨਾਲ ਹੱਲ ਕਰਨ ਦੀ ਯੋਗਤਾ ਨੂੰ ਉਤਸ਼ਾਹਿਤ ਕਰਨਾ ਸੀ।

ਅਜੀਤ ਡੈਸਕ 24-08-2026
ਖਰੜ, 23 ਅਗਸਤ (ਜੰਡਪੁਰੀ)- ਮੈਕਸਿਮ ਮੈਰੀ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਬਾਲ ਵਾਟਿਕਾ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਤੇ ਗਣਿਤ’ ‘ਤੇ ਆਧਾਰਿਤ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ‘ਚ ਵਿਗਿਆਨਕ ਸੋਚ, ਰਚਨਾਤਮਕਤਾ, ਖੋਜ ਦੀ ਭਾਵਨਾ ਅਤੇ ਸਮੱਸਿਆਵਾਂ ਨੂੰ ਨਵੇਂ ਢੰਗ ਨਾਲ ਹੱਲ ਕਰਨ ਦੀ ਯੋਗਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਵਿਗਿਆਨਕ ਮਾਡਲ, ਕਾਰਜਸ਼ੀਲ ਨਮੂਨੇ ਤੇ ਨਵੀਂ ਸੋਚ ‘ਤੇ ਆਧਾਰਿਤ ਪ੍ਰਾਜੈਕਟ ਪ੍ਰਦਰਸ਼ਿਤ ਕੀਤੇ ਗਏ। ਇਨ੍ਹਾਂ ‘ਚ ਵਾਤਾਵਰਨ ਦੀ ਸੰਭਾਲ, ਊਰਜਾ ਦੀ ਬੱਚਤ, ਜਲ ਸੰਭਾਲ, ਰੋਬੋਟਿਕ ਤਕਨਾਲੋਜੀ, ਕ੍ਰਿਤ੍ਰਿਮ ਬੁੱਧੀ, ਗਣਿਤਕ ਧਾਰਨਾਵਾਂ ਅਤੇ ਰੋਜ਼ਾਨਾ ਜੀਵਨ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਹੱਲਾਂ ਨੂੰ ਵਿਸ਼ੇਸ਼ ਤੌਰ ‘ਤੇ ਦਰਸਾਇਆ ਗਿਆ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਆਪਣੇ ਮਾਡਲਾਂ ਦੀ ਕਾਰਜ-ਪ੍ਰਣਾਲੀ ਸਮਝਾਈ ਅਤੇ ਉਨ੍ਹਾਂ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉੱਤਰ ਵੀ ਦਿੱਤੇ। ਇਸ ਮੌਕੇ ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਵੀਆਂ ਖੋਜਾਂ ਅਤੇ ਰਚਨਾਤਮਕ ਗਤੀਵਿਧੀਆਂ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰ. ਪੂਜਾ ਖੋਸਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰੱਖਦੀਆਂ, ਸਗੋਂ ਉਨ੍ਹਾਂ ਨੂੰ ਗਿਆਨ ਨੂੰ ਅਮਲੀ ਜੀਵਨ ਨਾਲ ਜੋੜਨ ਅਤੇ ਆਪਣੀ ਸੋਚ ਨੂੰ ਨਵੇਂ ਰੂਪ ‘ਚ ਪੇਸ਼ ਕਰਨ ਦਾ ਮੌਕਾ ਵੀ ਦਿੰਦੀਆਂ ਹਨ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਰਾਣਾ ਕੁਸ਼ਲਪਾਲ ਖਿਜ਼ਰਾਬਾਦ ਦਾ ਸਨਮਾਨ ਅਗਲੀ ਖ਼ਬਰ ‘ਸੁਰ ਅਤੇ ਰੰਗ’ ਕਲਾ ਮੁਕਾਬਲੇ ’ਚ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।