25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਕਾਰੀ ਕਾਲਜ-11 ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 24 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਕੁੜੀਆ ਸੈਕਟਰ-11 ਚੰਡੀਗੜ੍ਹ ਵਿਖੇ ਐਨ. ਐਸ.

ਅਜੀਤ ਡੈਸਕ 25-08-2026
ਚੰਡੀਗੜ੍ਹ, 24 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਕੁੜੀਆ ਸੈਕਟਰ-11 ਚੰਡੀਗੜ੍ਹ ਵਿਖੇ ਐਨ. ਐਸ. ਐਸ. ਵਲੰਟੀਅਰਾਂ ਲਈ ਕਾਲਜ ਜਾਣੂ ਪ੍ਰੋਗਰਾਮ (ਓਰੀਐਂਟੇਸ਼ਨ) ਕਰਵਾਇਆ ਗਿਆ। ਇਹ ਪ੍ਰੋਗਰਾਮ ਪ੍ਰਿੰਸੀਪਲ ਪ੍ਰੋ. (ਡਾ.) ਅਨੀਤਾ ਕੌਸ਼ਲ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਜਿਨ੍ਹਾਂ ਨੇ ਵਲੰਟੀਅਰਾਂ ਨੂੰ ਵਿਸ਼ਵਾਸ, ਦਇਆ ਅਤੇ ਸੇਵਾ ਦੀ ਮਜ਼ਬੂਤ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਐਨ. ਐਸ. ਐਸ. ਪ੍ਰੋਗਰਾਮ ਅਫਸਰਾਂ ਨੇ ਵਲੰਟੀਅਰਾਂ ਨੂੰ ਯੂਨਿਟ ਦੀਆਂ ਆਉਣ ਵਾਲੀਆਂ ਗਤੀਵਿਧੀਆਂ, ਜਿਸ ਵਿਚ ਕਮਿਊਨਿਟੀ ਆਊਟਰੀਚ, ਜਾਗਰੂਕਤਾ ਮੁਹਿੰਮਾਂ, ਸਫ਼ਾਈ ਅਤੇ ਵਾਤਾਵਰਨ ਮੁਹਿੰਮਾਂ, ਸਿਹਤ ਪਹਿਲਕਦਮੀਆਂ ਅਤੇ ਵਿਸ਼ੇਸ਼ ਕੈਂਪ ਸ਼ਾਮਲ ਹਨ, ਨਾਲ ਜਾਣੂ ਕਰਵਾਇਆ। ਨਵੇਂ ਉਤਸ਼ਾਹ ਅਤੇ ਸਮਾਜ ਦੀ ਸੇਵਾ ਕਰਨ ਦੀ ਮਜ਼ਬੂਤ ਵਚਨਬੱਧਤਾ ਦੇ ਨਾਲ ਐਨ. ਐਸ. ਐਸ. ਯੂਨਿਟ ਤੋਂ ਭਾਈਚਾਰਕ ਸ਼ਮੂਲੀਅਤ ਲਈ ਇਕ ਸਰਗਰਮ ਤੇ ਪ੍ਰਭਾਵਸ਼ਾਲੀ ਸਾਲ ਦੀ ਉਮੀਦ ਕੀਤੀ ਗਈ।
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਡਾ. ਸੁਮਿਤਾ ਮਿਸ਼ਰਾ ਨੇ ਸੋਧਿਆ ਰੋਹਤਕ ਜ਼ਿਲ੍ਹਾ ਗਜ਼ਟੀਅਰ-2025 ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।