26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਰਜੀਤ ਸਿੰਘ ਗਰੇਵਾਲ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਅੱਜ ਚੰਡੀਗੜ੍ਹ ਵਿਖੇ ਕਰਨਗੇ ਮੁਲਾਕਾਤ

ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)– ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵਲੋਂ ਬੁੱਧਵਾਰ, 26 ਅਗਸਤ ਨੂੰ ਚੰਡੀਗੜ੍ਹ ਵਿਖੇ ਸਿੱਖ ਭਾਈਚਾਰੇ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਭਾਈਚਾਰੇ ਨਾਲ ਸਬੰਧਿਤ ਅਹਿਮ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਮੁਲਾਕਾਤ ਦੁਪਹਿਰ 12 ਵਜੇ ਸੈਕਟਰ-6 ਸਥਿਤ ਯੂ.

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ। 26-08-2026
ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)– ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵਲੋਂ ਬੁੱਧਵਾਰ, 26 ਅਗਸਤ ਨੂੰ ਚੰਡੀਗੜ੍ਹ ਵਿਖੇ ਸਿੱਖ ਭਾਈਚਾਰੇ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਭਾਈਚਾਰੇ ਨਾਲ ਸਬੰਧਿਤ ਅਹਿਮ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਮੁਲਾਕਾਤ ਦੁਪਹਿਰ 12 ਵਜੇ ਸੈਕਟਰ-6 ਸਥਿਤ ਯੂ.ਟੀ. ਸਟੇਟ ਗੈਸਟ ਹਾਊਸ ਵਿਖੇ ਹੋਵੇਗੀ। ਇਸ ਮੌਕੇ ਸਿੱਖ ਭਾਈਚਾਰੇ ਦੇ ਨੁਮਾਇੰਦੇ ਆਪਣੇ ਨਾਲ ਸਬੰਧਿਤ ਵੱਖ-ਵੱਖ ਮਸਲਿਆਂ, ਹੱਕਾਂ, ਹਿੱਤਾਂ ਅਤੇ ਭਲਾਈ ਨਾਲ ਜੁੜੇ ਮੁੱਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਸਾਹਮਣੇ ਰੱਖਣਗੇ। ਨੁਮਾਇੰਦਿਆਂ ਵਲੋਂ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ, ਲੰਬੇ ਸਮੇਂ ਤੋਂ ਵਿਚਾਰ ਅਧੀਨ ਮਾਮਲਿਆਂ ਅਤੇ ਉਨ੍ਹਾਂ ਦੇ ਸੰਭਾਵਿਤ ਹੱਲ ਸਬੰਧੀ ਸੁਝਾਅ ਵੀ ਸਾਂਝੇ ਕੀਤੇ ਜਾਣਗੇ। ਮੁਲਾਕਾਤ ਦੌਰਾਨ ਹਰਜੀਤ ਸਿੰਘ ਗਰੇਵਾਲ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਦੇ ਵਿਚਾਰਾਂ, ਸੁਝਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਨਗੇ ਅਤੇ ਵੱਖ-ਵੱਖ ਅਹਿਮ ਮਾਮਲਿਆਂ ਬਾਰੇ ਉਨ੍ਹਾਂ ਨਾਲ ਸਿੱਧਾ ਗੱਲਬਾਤ ਕਰਨਗੇ। ਮੁਲਾਕਾਤ ਦਾ ਮੁੱਖ ਉਦੇਸ਼ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਨੇੜਿਓਂ ਸਮਝਣਾ, ਉਨ੍ਹਾਂ ਦੇ ਸੁਝਾਅ ਸੁਣਨਾ ਅਤੇ ਲੋੜ ਅਨੁਸਾਰ ਸਬੰਧਿਤ ਵਿਭਾਗਾਂ ਤੇ ਅਧਿਕਾਰੀਆਂ ਦੇ ਧਿਆਨ ਵਿਚ ਮਾਮਲੇ ਲਿਆਉਣਾ ਹੈ
ਪਿਛਲੀ ਖ਼ਬਰ ਬਿਜਲੀ ਖਪਤਕਾਰਾਂ ਨੂੰ ਗ਼ਲਤ ਬਿੱਲ ਭੇਜਣ ਦੀ ਜ਼ਿੰਮੇਵਾਰੀ ਕਿਸ ਦੀ ? ਸਰਕਾਰ ਤੇ ਬਿਜਲੀ ਨਿਗਮ ਜਵਾਬ ਦੇਣ-ਧਾਲੀਵਾਲ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।