28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁੱਕੇਬਾਜ਼ੀ ’ਚ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਕੁਰਾਲੀ, 27 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੇ ਮੋਰਿੰਡਾ ਰੋਡ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਕੁੰਭੜਾ ਵਿਖੇ ਜ਼ਿਲ੍ਹਾ ਸਕੂਲ ਟੂਰਨਾਮੈਂਟ 2026-27 ਤਹਿਤ ਕਰਵਾਈ ਗਈ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਡਾ.

ਨੈਸ਼ਨਲ ਪਬਲਿਕ ਸਕੂਲ ਦੇ ਤਗ਼ਮੇ ਜਿੱਤਣ ਵਾਲੇ ਖਿਡਾਰੀ ਯੁਵਰਾਜ ਸਿੰਘ ਰਾਠੌਰ ਤੇ ਅਮਨਿੰਦਰ ਸਿੰਘ ਆਪਣੇ ਕੋਚ ਪਵਨ ਕੁਮਾਰ ਨਾਲ। ਤਸਵੀਰ : ਹਰਪ੍ਰੀਤ ਸਿੰਘ 28-08-2026
ਕੁਰਾਲੀ, 27 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੇ ਮੋਰਿੰਡਾ ਰੋਡ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਕੁੰਭੜਾ ਵਿਖੇ ਜ਼ਿਲ੍ਹਾ ਸਕੂਲ ਟੂਰਨਾਮੈਂਟ 2026-27 ਤਹਿਤ ਕਰਵਾਈ ਗਈ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਅੰਡਰ-17 ਉਮਰ ਵਰਗ ਦੇ ਮੁਕਾਬਲਿਆਂ ‘ਚ ਯੁਵਰਾਜ ਸਿੰਘ ਰਾਠੌਰ (45 ਕਿੱਲੋ) ਤੇ ਅਮਨਿੰਦਰ ਸਿੰਘ (65 ਕਿੱਲੋ) ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗ਼ਮੇ ਹਾਸਿਲ ਕੀਤੇ ਹਨ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀ ਖੇਡ-ਕੁਸ਼ਲਤਾ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਨੇ ਇਨ੍ਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਖੇਡਾਂ ਦੇ ਖੇਤਰ ‘ਚ ਵੀ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਹੈ। ਇਸੇ ਦੌਰਾਨ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।
ਪਿਛਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਜੀਤ, ਜਲੰਧਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।