ਖੇਡਾਂ ਦੇ ਸਾਮਾਨ ਦੀ ਆੜ ’ ਚ ਲਿਜਾਈ ਜਾ ਰਹੀ
13.5 ਲੱਖ ਰੁਪਏ ਦੇ ਮੁੱਲ ਦੀ ਨਾਜਾਇਜ਼ ਸ਼ਰਾਬ ਬਰਾਮਦ
ਪੰਚਕੂਲਾ, 28 ਅਗਸਤ (ਕਪਿਲ)- ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਖ਼ਿਲਾਫ਼ ਪੰਚਕੂਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਖੇਡਾਂ ਦੇ ਸਾਮਾਨ ਦੀ ਆੜ ‘ਚ ਚੰਡੀਗੜ੍ਹ ਤੋਂ ਪੱਛਮੀ ਬੰਗਾਲ ਅਤੇ ਅਸਾਮ ਲਿਜਾਈ ਜਾ ਰਹੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਟਰੱਕ ‘ਚੋਂ ਚੰਡੀਗੜ੍ਹ ‘ਚ ਵਿਕਣਯੋਗ ਸ਼ਰਾਬ ਦੀਆਂ 268 ਪੇਟੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਬਾਜ਼ਾਰੀ ਕੀਮਤ ਕਰੀਬ 13.
ਟ
ਟਰੱਕ ’ਚੋਂ ਬਰਾਮਦ ਨਾਜਾਇਜ਼ ਸ਼ਰਾਬ ਅਤੇ ਮਾਮਲੇ ਬਾਬਤ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਪੰਕਜ ਨੈਨ। ਤਸਵੀਰਾਂ : ਕਪਿਲ
29-08-2026
ਪੰਚਕੂਲਾ, 28 ਅਗਸਤ (ਕਪਿਲ)- ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਖ਼ਿਲਾਫ਼ ਪੰਚਕੂਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਖੇਡਾਂ ਦੇ ਸਾਮਾਨ ਦੀ ਆੜ ‘ਚ ਚੰਡੀਗੜ੍ਹ ਤੋਂ ਪੱਛਮੀ ਬੰਗਾਲ ਅਤੇ ਅਸਾਮ ਲਿਜਾਈ ਜਾ ਰਹੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਟਰੱਕ ‘ਚੋਂ ਚੰਡੀਗੜ੍ਹ ‘ਚ ਵਿਕਣਯੋਗ ਸ਼ਰਾਬ ਦੀਆਂ 268 ਪੇਟੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਬਾਜ਼ਾਰੀ ਕੀਮਤ ਕਰੀਬ 13.5 ਲੱਖ ਰੁ. ਦੱਸੀ ਜਾ ਰਹੀ ਹੈ। ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਪੰਕਜ ਨੈਨ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਸੌਰਵ ਰਾਵਤ ਨੂੰ 26 ਅਗਸਤ ਦੀ ਰਾਤ ਕਰੀਬ 11. 30 ਵਜੇ ਗੁਪਤ ਸੂਚਨਾ ਮਿਲੀ ਸੀ ਕਿ ਇਕ ਟਰੱਕ ‘ਚ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲੋਡ ਕਰਕੇ ਲਿਜਾਈ ਜਾ ਰਹੀ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਘੱਗਰ ਪਾਰ ਕਰਕੇ ਕਮਾਂਡੋ ਕੰਪਲੈਕਸ ਵੱਲ ਜਾਣ ਵਾਲੇ ਕੱਟ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਸ਼ੱਕੀ ਟਰੱਕ ਮੌਕੇ ‘ਤੇ ਪਹੁੰਚਿਆ ਅਤੇ ਪੁਲਿਸ ਪਾਰਟੀ ਨੇ ਟਰੱਕ ਰੋਕ ਜਦੋਂ ਡਰਾਈਵਰ ਤੋਂ ਪੁੱਛਗਿੱਛ ਤਾਂ ਉਸ ਨੇ ਆਪਣੀ ਪਛਾਣ ਸ਼ਹਿਜ਼ਾਦ ਆਲਮ ਵਾਸੀ ਅਮਰੋਹਾ (ਉੱਤਰ ਪ੍ਰਦੇਸ਼) ਵਜੋਂ ਦੱਸੀ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਚਾਲਕ ਨੂੰ ਟਰੱਕ ਨੂੰ ਸਾਈਡ ‘ਤੇ ਲਗਾਉਣ ਲਈ ਕਿਹਾ ਤੇ ਨਿਗਰਾਨੀ ਲਈ ਇਕ ਪੁਲਿਸ ਮੁਲਾਜ਼ਮ ਨੂੰ ਚਾਲਕ ਦੇ ਨਾਲ ਵਾਲੀ ਸੀਟ ‘ਤੇ ਬਿਠਾ ਦਿੱਤਾ। ਇਸੇ ਦੌਰਾਨ ਟਰੱਕ ਚਾਲਕ ਨੇ ਅਚਾਨਕ ਟਰੱਕ ਨੂੰ ਤੇਜ਼ ਰਫ਼ਤਾਰ ਨਾਲ ਗੁਰਦੁਆਰਾ ਸਾਹਿਬ ਦੇ ਪਿੱਛੇ ਪੈਂਦੀ ਸੜਕ ਵੱਲ ਭਜਾ ਲਿਆ ਤੇ ਨਾਲ ਬੈਠੇ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਚਾਲਕ ਚਲਦੇ ਟਰੱਕ ‘ਚੋਂ ਹੀ ਛਾਲ ਮਾਰ ਗਿਆ। ਇਸ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਜਿਵੇਂ ਹੀ ਇਮਾਰਤ ਵੱਲ ਜਾਣ ਲੱਗਾ ਤਾਂ ਟਰੱਕ ‘ਚ ਸਵਾਰ ਪੁਲਿਸ ਮੁਲਾਜ਼ਮ ਨੇ ਸਮਝਦਾਰੀ ਤੋਂ ਕੰਮ ਲੈਂਦਿਆਂ ਤੁਰੰਤ ਡਰਾਈਵਰ ਵਾਲੀ ਸੀਟ ‘ਤੇ ਬੈਠ ਕੇ ਟਰੱਕ ਨੂੰ ਰੋਕ ਲਿਆ, ਜਿਸ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ। ਚੱਲਦੇ ਟਰੱਕ ‘ਚੋਂ ਛਾਲ ਮਾਰਨ ਕਾਰਨ ਸ਼ਹਿਜ਼ਾਦ ਆਲਮ ਦੇ ਸਿਰ ‘ਤੇ ਸੱਟ ਲੱਗੀ। ਪੁਲਿਸ ਨੇ ਉਸ ਨੂੰ ਇਲਾਜ ਲਈ ਪਹਿਲਾਂ ਪੰਚਕੂਲਾ ਦੇ ਸੈਕਟਰ-6 ਸਥਿਤ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿਥੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ।