ਐੱਸ. ਏ. ਐੱਸ. ਨਗਰ, 1 ਸਤੰਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਥਾਨਕ ਉਦਯੋਗਿਕ ਖੇਤਰ ਫੇਜ਼-1 ਸਥਿਤ ਆਪਣੇ ਦਫ਼ਤਰ ਵਿਖੇ ਜੁਝਾਰ ਨਗਰ ਤੋਂ ਇਮਰਾਨ ਖਾਨ ਤੇ ਹੈਪੀ ਮਲਿਕ ਕਨਵੀਨਰ ਪੰਜਾਬ ਮਾਈਨੋਰਟੀ ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੁਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ 60-70 ਨੌਜਵਾਨਾਂ ਨੂੰ ਕਾਂਗਰਸ ਪਾਰਟੀ ‘ਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਸਿੱਧੂ ਨੇ ਕਾਂਗਰਸ ਪਰਿਵਾਰ ‘ਚ ਸ਼ਾਮਿਲ ਹੋਏ ਸਮੂਹ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਕਾਂਗਰਸ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ, ਵਿਕਾਸ ਅਤੇ ਭਾਈਚਾਰਕ ਸਾਂਝ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਅਤੇ ਉਹ ਅਜਿਹੀ ਰਾਜਨੀਤੀ ਚਾਹੁੰਦੀ ਹੈ ਜੋ ਕਿ ਸਿਰਫ਼ ਵਾਅਦਿਆਂ ਤੱਕ ਸੀਮਿਤ ਨਾ ਰਹੇ, ਸਗੋਂ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਏ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਾਂਗਰਸ ‘ਚ ਸ਼ਾਮਿਲ ਹੋਏ ਪ੍ਰਿੰਸ ਸ਼ਰਮਾ, ਅਯਾਨ, ਅਭੀ, ਹਰਸ਼ ਸ਼ਰਮਾ, ਹਰਸ਼ਪ੍ਰੀਤ, ਰਮਨਜੋਤ, ਹਰਸ਼ਦੀਪ ਜੱਸਲ, ਜਸਕੀਰਤ ਸਿੰਘ, ਪ੍ਰੇਮ, ਕਿਰਤ, ਹਰਸਿਮਰਨ, ਸੁਖਮਨਜੋਤ ਸਿੰਘ, ਸੰਦੀਪ ਕੁਮਾਰ, ਕਾਰਤਿਕ, ਸ਼ੁਭਮ, ਸੁਧੀਰ, ਭੱਟੀ, ਸੋਨੂੰ, ਵਿਸ਼ਨੂੰ, ਵਿਸ਼ਵ, ਅਕਾਸ਼, ਪਾਰਥ, ਦੀਵਾਂਸ਼ੂ, ਹਰਜੋਤ, ਅਰਸ਼ਪ੍ਰੀਤ, ਮਨਿੰਦਰ, ਨਿਕਸ਼ਿਤ, ਰਸਨ, ਗੁਰਜਾਪ, ਚੇਤਨ, ਅਭਿਸ਼ੇਕ, ਅਰੂਸ਼, ਗੁਰਨੂਰ, ਦਰਸ਼ਨ ਤੇ ਮਨਮੀਤ ਸਮੇਤ ਹੋਰਨਾਂ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮੁਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਕੰਬਰਵੀਰ ਸਿੰਘ ਰੂਬੀ ਸਿੱਧੂ, ਬਾਬਾ ਕਸ਼ਮੀਰਾ ਜੁਝਾਰ ਨਗਰ, ਬਾਬਾ ਨਰਿੰਦਰ, ਮੁਖਤਿਆਰ ਸਿੰਘ ਅਤੇ ਰਾਜੂ ਸਾਬਕਾ ਸਰਪੰਚ ਜੁਝਾਰ ਨਗਰ ਸਮੇਤ ਕਈ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।