04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨੌਜਵਾਨ ਪੁਰਾਤਨ ਖੇਡਾਂ ਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜੁੜਨ : ਬੰਨੀ ਕੰਗ

ਖਰੜ, 3 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਕਿਸੇ ਨਾ ਕਿਸੇ ਖੇਡ ਵਿਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਆਪਣੀਆਂ ਪੁਰਾਤਨ ਖੇਡਾਂ ਤੇ ਅਮੀਰ ਪੰਜਾਬੀ ਵਿਰਸੇ ਨਾਲ ਜੁੜ ਕੇ ਅੱਗੇ ਆਉਣਾ ਚਾਹੀਦਾ ਹੈ। ਉਹ ਖਰੜ ਹਲਕੇ ਦੇ ਪਿੰਡ ਤੀੜਾ ਵਿਖੇ ਗੁੱਗਾ ਮਾੜੀ ਦੇ ਮੇਲ ਅਤੇ ਕੁਸ਼ਤੀ ਦੰਗਲ ‘ਚ ਸ਼ਿਰਕਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਅਜੀਤ ਡੈਸਕ 04-09-2026
ਖਰੜ, 3 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਕਿਸੇ ਨਾ ਕਿਸੇ ਖੇਡ ਵਿਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਆਪਣੀਆਂ ਪੁਰਾਤਨ ਖੇਡਾਂ ਤੇ ਅਮੀਰ ਪੰਜਾਬੀ ਵਿਰਸੇ ਨਾਲ ਜੁੜ ਕੇ ਅੱਗੇ ਆਉਣਾ ਚਾਹੀਦਾ ਹੈ। ਉਹ ਖਰੜ ਹਲਕੇ ਦੇ ਪਿੰਡ ਤੀੜਾ ਵਿਖੇ ਗੁੱਗਾ ਮਾੜੀ ਦੇ ਮੇਲ ਅਤੇ ਕੁਸ਼ਤੀ ਦੰਗਲ ‘ਚ ਸ਼ਿਰਕਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਬੰਨੀ ਕੰਗ ਨੇ ਗਰਾਊਂਡ ਵਿਚ ਜਾ ਕੇ ਪਹਿਲਵਾਨਾਂ ਦੀ ਹੱਥ-ਜੋੜੀ ਕਰਵਾ ਕੇ ਕੁਸ਼ਤੀ ਦੰਗਲ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਵਿਚ ਕਾਂਗਰਸ ਸਰਕਾਰ ਸੱਤਾ ਵਿਚ ਰਹੀ ਤਾਂ ਪਿੰਡਾਂ ਵਿਚ ਵੱਡੇ ਪੱਧਰ ‘ਤੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਕਰਵਾਏ ਗਏ, ਜਿਨ੍ਹਾਂ ‘ਚ ਨੌਜਵਾਨ ਵੱਧ ਚੜ੍ਹ ਕੇ ਭਾਗ ਲੈਂਦੇ ਸਨ। ਉਨ੍ਹਾਂ ਕਿਹਾ ਸੂਬੇ ‘ਚ ਮੁੜ ਤੋਂ ਕਾਂਗਰਸ ਸਰਕਾਰ ਦੇ ਗਠਨ ਉਪਰੰਤ ਖੇਡ ਮੇਲਿਆਂ ਨੂੰ ਹੋਰ ਪ੍ਰਫੁੱਲਿਤ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਅਜੀਤ ਸਿੰਘ, ਸੰਮਤੀ ਮੈਂਬਰ ਰੋਹਿਤ ਤੀੜਾ, ਕ੍ਰਿਪਾਲ ਸਿੰਘ ਖਿਜ਼ਰਾਬਾਦ, ਗਿਆਨ ਸਿੰਘ ਘੰਡੋਲੀ, ਡਾ. ਅਮਰਜੀਤ ਸਿੰਘ ਕਰਤਾਰਪੁਰ, ਨਰਿੰਦਰ ਸਿੰਘ ਢਕੌਰਾਂ, ਰਣਜੀਤ ਸਿੰਘ ਖੱਦਰੀ ਤੇ ਅਵਤਾਰ ਸਿੰਘ ਤਾਰੀ ਸਮੇਤ ਪ੍ਰਬੰਧਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਭਾਰਤ ਦੇ ਉਪ - ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦਾ ਕਰਨਗੇ ਦੌਰਾ ਅਪਗੇ੍ਰਡ ਕੀਤੀਆਂ ਗਈਆਂ ਉੱਨਤ ਯੰਤਰਾਂ ਦੀਆਂ ਸਹੂਲਤਾ... ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।