05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਿਸਾਨੀ ਮੋਰਚੇ ਦੇ ਚੌਥੇ ਦਿਨ ਮੀਂਹ ਦੇ ਬਾਵਜੂਦ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਰਹੇ ਕਿਸਾਨ ਬੈਸਟੈੱਕ ਸੁਕੇਅਰ ਮਾਲ ਤੋਂ ਪੰਡਾਲ ਤੱਕ ਕੱਢਿਆ ਮਾਰਚ

ਐੱਸ. ਏ.

ਅਜੀਤ ਡੈਸਕ 05-09-2026
ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਚੱਲ ਰਹੇ ਕਿਸਾਨੀ ਮੋਰਚੇ ਦੇ ਅੱਜ ਚੌਥੇ ਦਿਨ ਐੱਸ.ਕੇ.ਐੱਮ. ਦੇ ਆਗੂਆਂ ਵਲੋਂ ਮੀਟਿੰਗ ਕਰਕੇ ਆਪਣੇ ਅਗਲੇ ਪ੍ਰੋਗਰਾਮ ਦਾ ਐਲਾਨ ਹੋਰ ਇਕ ਦਿਨ ਲਈ ਟਾਲ ਦਿੱਤਾ ਗਿਆ। ਇਸੇ ਦੌਰਾਨ ਸਥਾਨਕ ਫੇਜ਼-11 ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੂਪਨਗਰ ਰੇਂਜ ਦੇ ਡੀ.ਆਈ.ਜੀ. ਵਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਸੰਬੰਧੀ ਲੋੜੀਂਦੀ ਕਾਰਵਾਈ ਲਈ ਕਿਸਾਨ ਆਗੂਆਂ ਤੋਂ ਇਕ ਦਿਨ ਦਾ ਸਮਾਂ ਮੰਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਨਿੱਚਰਵਾਰ ਨੂੰ ਬਾਅਦ ਦੁਪਹਿਰ 2 ਵਜੇ ਤੱਕ ਪੰਜਾਬ ਸਰਕਾਰ ਵਲੋਂ ਗੱਲਬਾਤ ਲਈ ਕੋਈ ਸੱਦਾ ਨਾ ਆਇਆ ਤਾਂ ਉਹ ਅਗਲੇ ਪ੍ਰੋਗਰਾਮ ਦਾ ਐਲਾਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੀ ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਰਾਮਿੰਦਰ ਸਿੰਘ ਪਟਿਆਲਾ, ਅੰਗਰੇਜ਼ ਸਿੰਘ ਭਦੌੜ ਅਤੇ ਤਰਸੇਮ ਸਿੰਘ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਉਨ੍ਹਾਂ ਪ੍ਰੈਸ ਕਾਨਫ਼ਰੰਸ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਿਸਾਨੀ ਮਸਲਿਆਂ ਪ੍ਰਤੀ ਬੇਰੁਖ਼ੀ ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਰਾਜਪਾਲ ਪੰਜਾਬ ਰਾਹੀਂ ਕੇਂਦਰ ਨੂੰ ਅਤੇ ਡੀ. ਆਈ. ਜੀ. ਰਾਹੀਂ ਪੰਜਾਬ ਸਰਕਾਰ ਨੂੰ ਮੰਗਾਂ ਸੰਬੰਧੀ ਮੰਗ ਪੱਤਰ ਭੇਜਣ ਦੇ ਬਾਵਜੂਦ ਦੋਵੇਂ ਸਰਕਾਰਾਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਵੀ ਕੰਨੀ ਕਤਰਾ ਰਹੀਆਂ ਹਨ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਸਨਿੱਚਰਵਾਰ ਨੂੰ ਵੱਡੀ ਗਿਣਤੀ ਵਿਚ ਕਿਸਾਨ ਏਅਰਪੋਰਟ ਰੋਡ ਤੇ ਸਥਿਤ ਸਾਰੇ ਚੌਂਕਾ ਵਿਚ ਸ਼ਾਮ 5 ਵਜੇ ਤੋਂ 7 ਵਜੇ ਤੱਕ ਝੰਡੇ ਅਤੇ ਮੰਗਾਂ ਦੀਆਂ ਤਖ਼ਤੀਆਂ ਫੜ੍ਹ ਕੇ ਬਿਨਾਂ ਟ੍ਰੈਫ਼ਿਕ ਵਿਚ ਕੋਈ ਵਿਘਨ ਪਾਇਆਂ ਕਿਸਾਨੀ ਮੰਗਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨਗੇ। ਅੱਜ ਮੀਂਹ ਕਾਰਨ ਕਿਸਾਨ ਮੋਰਚੇ ਦੀ ਸਟੇਜ ਨਹੀਂ ਚੱਲ ਸਕੀ। ਕਿਸਾਨਾਂ ਦਾ ਵੱਡੀ ਪੱਧਰ ’ਤੇ ਮੋਰਚੇ ਵਿਚ ਆਉਣਾ ਅੱਜ ਵੀ ਜਾਰੀ ਰਿਹਾ। ਮੀਂਹ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਰਹੇ। ਮੀਂਹ ਤੋਂ ਬਚਣ ਲਈ ਕਿਸਾਨਾਂ ਨੇ ਟਰਾਲੀਆਂ ’ਤੇ ਤ੍ਰਿਪਾਲਾਂ ਪਾ ਲਈਆਂ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਅੱਜ ਬੈਸਟੈੱਕ ਮਾਲ ਤੋਂ ਲੈ ਕੇ ਪੰਡਾਲ ਤੱਕ ਰੋਸ ਮਾਰਚ ਵੀ ਕੱਢਿਆ, ਜਿਸ ਵਿਚ ਸੈਂਕੜੇ ਕਿਸਾਨਾਂ ਨੇ ਭਾਗ ਲੈਂਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ- ਮਜ਼ਦੂਰ ਤੇ ਪੰਜਾਬ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਅੱਜ ਦੀ ਮੀਟਿੰਗ ਵਿਚ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ ਸ਼ਰਮਾ, ਬੂਟਾ ਸਿੰਘ ਬੁਰਜ ਗਿੱਲ, ਡਾ ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਬਲਦੇਵ ਸਿੰਘ ਨਿਹਾਲਗੜ੍ਹ, ਪ੍ਰੇਮ ਸਿੰਘ ਭੰਗੂ, ਬਹਾਦਰ ਸਿੰਘ, ਕੰਵਲਪ੍ਰੀਤ ਸਿੰਘ ਪੰਨੂ, ਬਲਵਿੰਦਰ ਸਿੰਘ ਰਾਜੂ ਔਲਖ, ਦਲਵੀਰ ਸਿੰਘ ਸਿੱਧੂਪੁਰ, ਦਲਜਿੰਦਰ ਸਿੰਘ ਸ਼ੇਰ ਖਾਂ, ਜਸਕਰਨ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ ਬੁੱਟਰ, ਰਤਨ ਸਿੰਘ, ਚਰਨਜੀਤ ਸਿੰਘ, ਭੁਪਿੰਦਰ ਸਿੰਘ ਔਲਖ, ਨਛੱਤਰ ਸਿੰਘ ਜੈਤੋ, ਮਨਜੀਤ ਸਿੰਘ ਧਨੇਰ, ਬੋਘ ਸਿੰਘ ਮਾਨਸਾ, ਗੁਰਮੀਤ ਸਿੰਘ ਭੱਟੀਵਾਲ, ਹਰਿੰਦਰ ਸਿੰਘ ਟਿਵਾਣਾ ਅਤੇ ਪਵਿੱਤਰ ਸਿੰਘ ਲਾਲੀ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਜਾਅਲੀ ਤਜ਼ਰਬਾ ਸਰਟੀਫ਼ਿਕੇਟ ਨਾਲ ਨੌਕਰੀ ਹਾਸਿਲ ਕਰਨ ਵਾਲੀ ਸਿੱਖਿਆ ਅਧਿਕਾਰੀ ਖ਼ਿਲਾਫ਼ ਮਿਸਾਲੀ ਕਾਰਵਾਈ ਦੀ ਮੰਗ ਦੋ ਦਹਾਕਿਆਂ... ਅਗਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਦਾ 227 ਵਾਂ ਦਿਨ : ਪੰਜਾਬ ਪੁਲਿਸ ਵਲੋਂ 551 ਥਾਈਂ ਛਾਪੇਮਾਰੀ 225 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।