07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਵਰਾਜ ਇਨਕਲੇਵ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਖਰੜ, 6 ਸਤੰਬਰ (ਜੰਡਪੁਰੀ)-ਵੂਮੈਨ ਵੈੱਲਫ਼ੇਅਰ ਸੁਸਾਇਟੀ ਵਲੋਂ ਸਵਰਾਜ ਇਨਕਲੇਵ (ਨਿੱਝਰ ਰੋਡ) ਸੈਕਟਰ-126 ਮੁਹਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੀ ਪ੍ਰਧਾਨ ਸੁਨੀਤਾ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕੁਸਮ ਰਾਣਾ ਤੇ ਸਵਿਤਾ ਸ਼ਰਮਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਹਰ ਸਾਲ ਸ੍ਰੀ ਕ੍ਰਿਸ਼ਨ ਜਨਮ ਅਸਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

ਅਜੀਤ ਡੈਸਕ 07-09-2026
ਖਰੜ, 6 ਸਤੰਬਰ (ਜੰਡਪੁਰੀ)-ਵੂਮੈਨ ਵੈੱਲਫ਼ੇਅਰ ਸੁਸਾਇਟੀ ਵਲੋਂ ਸਵਰਾਜ ਇਨਕਲੇਵ (ਨਿੱਝਰ ਰੋਡ) ਸੈਕਟਰ-126 ਮੁਹਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੀ ਪ੍ਰਧਾਨ ਸੁਨੀਤਾ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕੁਸਮ ਰਾਣਾ ਤੇ ਸਵਿਤਾ ਸ਼ਰਮਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਹਰ ਸਾਲ ਸ੍ਰੀ ਕ੍ਰਿਸ਼ਨ ਜਨਮ ਅਸਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਤਿਉਹਾਰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਧਾਰਮਿਕ ਰੀਤਾਂ ਅਤੇ ਅਮੀਰ ਸੱਭਿਆਚਾਰ ਨਾਲ ਜੁੜ ਸਕਣ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਪਹਿਰਾਵੇ ‘ਚ ਸਜੇ ਛੋਟੇ-ਛੋਟੇ ਬੱਚਿਆਂ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਕੀਰਤਨ ਮੰਡਲੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਭਜਨਾਂ ਰਾਹੀਂ ਹਾਜ਼ਰ ਸ਼ਰਧਾਲੂਆਂ ਨੂੰ ਨਿਹਾਲ ਕੀਤਾ। ਇਸ ਮੌਕੇ ਪੂਜਾ ਸ਼ਰਮਾ, ਸੀਮਾ ਠਾਕੁਰ, ਨੀਰੂ ਸ਼ਰਮਾ, ਸ਼ਾਲੂ ਸਾਗਰ, ਪਰਮਿੰਦਰ ਕੌਰ, ਪ੍ਰਿਅੰਕਾ ਚੋਪੜਾ, ਨੈਨਸੀ, ਜੱਸੀ, ਸੁਦੇਸ਼ ਪੂਨੀਆ, ਪੂਜਾ ਬਹਿਲ, ਨਿਧੀ ਸ਼ਰਮਾ, ਅਰਚਨਾ ਕੁਮਾਰੀ, ਕਿਰਨ ਤੇ ਦੀਕਸ਼ਾ ਸ਼ਰਮਾ ਸਮੇਤ ਸੁਸਾਇਟੀ ਦੀਆਂ ਹੋਰ ਮੈਂਬਰਾਂ ਅਤੇ ਸਥਾਨਕ ਵਸਨੀਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਤਰੰਜ ਅਤੇ ਫੁੱਟਬਾਲ ਮੁਕਾਬਲਿਆਂ ਵਿਚ ਨੈਸ਼ਨਲ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਵਣ ਵਿਭਾਗ ਦੀ ਟੀਮ ਵਲੋਂ ਮੇਲੇ ’ ਚ ਸੱਪਾਂ ਨੂੰ ਟੋਕਰੀ ’ ਚ ਪਾ ਕੇ ਪੈਸੇ ਮੰਗਣ ਦੇ ਦੋਸ਼ ਹੇਠ ਮਹਿਲਾ ਤੇ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।