07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਡੇਰਾਬੱਸੀ ਦੇ ਤਿੰਨ ਪਿੰਡਾਂ ਨੂੰ ਮਿਲੇ ਆਧੁਨਿਕ ਖੇਡ ਮੈਦਾਨ

ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਪਿੰਡ ਅਮਲਾਲਾ, ਭਾਂਖ਼ਰਪੁਰ ਅਤੇ ਬਿਜਨਪੁਰ ਵਿਚ ਤਿਆਰ ਕੀਤੇ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ।

ਅਜੀਤ ਡੈਸਕ 07-09-2026
ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਪਿੰਡ ਅਮਲਾਲਾ, ਭਾਂਖ਼ਰਪੁਰ ਅਤੇ ਬਿਜਨਪੁਰ ਵਿਚ ਤਿਆਰ ਕੀਤੇ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਤੰਦਰੁਸਤ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਸਹੂਲਤਾਂ ਉਪਲੱਬਧ ਹੋਣ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ। ਇਸੇ ਤਰ੍ਹਾਂ ਪਿੰਡ ਅਮਲਾਲਾ ਵਿਚ ਕਰੀਬ 45.65 ਲੱਖ ਰੁ. ਦੀ ਲਾਗਤ ਨਾਲ ਟਾਇਲਟ, ਫੈਂਸਿੰਗ, ਬੋਰਵੈੱਲ, ਸਪ੍ਰਿੰਕਲਰ ਸਿਸਟਮ, ਬੈਂਚ ਅਤੇ ਲਾਈਟਾਂ ਸਮੇਤ ਵੱਖ-ਵੱਖ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਭਾਂਖ਼ਰਪੁਰ ਵਿਚ 7.06 ਲੱਖ ਰੁ. ਅਤੇ ਬਿਜਨਪੁਰ ਵਿਚ 4.50 ਲੱਖ ਰੁ. ਦੀ ਲਾਗਤ ਨਾਲ ਖੇਡ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਡੇਰਾਬੱਸੀ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਖੇਡ ਮੈਦਾਨਾਂ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਜ਼ੀਰਕਪੁਰ ’ ਚ ਬਾਇਲੋ ਇੰਡੀਆ ਦੇ ਨਵੇਂ ਸਟੋਰ ਦਾ ਉਦਘਾਟਨ ਅਗਲੀ ਖ਼ਬਰ ਉਹ ਦਿਨ ਦੂਰ ਨਹੀਂ , ਜਦੋਂ ਡੇਰਾਬੱਸੀ ਤੋਂ ਕੈਂਸਰ ਮਰੀਜ਼ਾਂ ਨੂੰ ਲੈ ਕੇ ਰੇਲਗੱਡੀ ਚਲਾਉਣੀ ਪਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।