07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਨੰਬਰਦਾਰ ਯੂਨੀਅਨ ਦੀ ਬੈਠਕ ਦੌਰਾਨ ਨਵੇਂ ਅਹੁਦੇਦਾਰਾਂ ਦਾ ਐਲਾਨ ਨੰਬਰਦਾਰ ਜਤਿੰਦਰ ਸਿੰਘ ਢਕੌਲੀ ਬਣੇ ਸਬ-ਤਹਿਸੀਲ ਜ਼ੀਰਕਪੁਰ ਦੇ ਪ੍ਰਧਾਨ

ਜ਼ੀਰਕਪੁਰ, 6 ਸਤੰਬਰ (ਮਨਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਅਹਿਮ ਬੈਠਕ ਜ਼ੀਰਕਪੁਰ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਬੈਠਕ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ, ਜ਼ਿਲ੍ਹਾ ਮੁਹਾਲੀ ਪ੍ਰਧਾਨ ਗੁਰਜੀਤ ਸਿੰਘ, ਚੀਫ਼ ਐਡੀਟਰ ਰਾਮ ਸਿੰਘ ਅਤੇ ਸਹਾਇਕ ਚੀਫ਼ ਪੈਟਰਨ ਸਤਨਾਮ ਸਿੰਘ ਲਾਂਡਰਾਂ ਸਮੇਤ ਵੱਡੀ ਗਿਣਤੀ ਵਿਚ ਆਗੂਆਂ ਤੇ ਨੰਬਰਦਾਰਾਂ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 07-09-2026
ਜ਼ੀਰਕਪੁਰ, 6 ਸਤੰਬਰ (ਮਨਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਅਹਿਮ ਬੈਠਕ ਜ਼ੀਰਕਪੁਰ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਬੈਠਕ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ, ਜ਼ਿਲ੍ਹਾ ਮੁਹਾਲੀ ਪ੍ਰਧਾਨ ਗੁਰਜੀਤ ਸਿੰਘ, ਚੀਫ਼ ਐਡੀਟਰ ਰਾਮ ਸਿੰਘ ਅਤੇ ਸਹਾਇਕ ਚੀਫ਼ ਪੈਟਰਨ ਸਤਨਾਮ ਸਿੰਘ ਲਾਂਡਰਾਂ ਸਮੇਤ ਵੱਡੀ ਗਿਣਤੀ ਵਿਚ ਆਗੂਆਂ ਤੇ ਨੰਬਰਦਾਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਯੂਨੀਅਨ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਬ-ਤਹਿਸੀਲ ਜ਼ੀਰਕਪੁਰ ਦੀ ਕਮਾਨ ਨੰਬਰਦਾਰ ਜਤਿੰਦਰ ਸਿੰਘ ਢਕੌਲੀ ਨੂੰ ਸੌਂਪਦਿਆਂ ਉਨ੍ਹਾਂ ਨੂੰ ਤਹਿਸੀਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸੰਤੋਖ ਸਿੰਘ ਮੀਤ ਪ੍ਰਧਾਨ, ਸਤਵਿੰਦਰ ਸਿੰਘ ਜਨਰਲ ਸੈਕਟਰੀ, ਜੋਗਿੰਦਰ ਸਿੰਘ ਖਜਾਨਚੀ ਤੇ ਕੁਲਦੀਪ ਸਿੰਘ ਨੂੰ ਸਟੇਜ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਨੰਬਰਦਾਰ ਗੁਰਪ੍ਰੀਤ ਸਿੰਘ ਲਾਲੀ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਪਾਲ ਸਿੰਘ ਬਠਲਾਣਾ ਨੂੰ ਜਨਰਲ ਸਕੱਤਰ (ਜ਼ਿਲ੍ਹਾ ਮੁਹਾਲੀ), ਜਸਪਾਲ ਸਿੰਘ ਮੀਤ ਪ੍ਰਧਾਨ (ਮੁਹਾਲੀ), ਜਸਵੰਤ ਸਿੰਘ ਖਜਾਨਚੀ (ਜ਼ਿਲ੍ਹਾ ਮੁਹਾਲੀ), ਹਰਚਰਨ ਸਿੰਘ ਤਹਿਸੀਲ ਪ੍ਰਧਾਨ (ਡੇਰਾਬੱਸੀ), ਭਜਨ ਸਿੰਘ ਸੂਬਾ ਖਜਾਨਚੀ (ਪੰਜਾਬ) ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਤਹਿਸੀਲ ਪ੍ਰਧਾਨ ਜਤਿੰਦਰ ਸਿੰਘ ਢਕੌਲੀ ਨੇ ਯੂਨੀਅਨ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਜੋ ਤਹਿਸੀਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ। ਬੈਠਕ ਦੇ ਅੰਤ ਵਿਚ ਹਾਜ਼ਰ ਸਮੂਹ ਮੈਂਬਰਾਂ ਅਤੇ ਨੰਬਰਦਾਰਾਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਹਾਰ ਪਾ ਕੇ ਵਧਾਈਆਂ ਦਿੱਤੀਆਂ ਗਈਆਂ ਅਤੇ ਯੂਨੀਅਨ ਦੀ ਚੜ੍ਹਦੀ ਕਲਾ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਚੰਡੀਗੜ੍ਹ ’ ਚ ਪੈਂਦੇ ਡੱਡੂ ਮਾਜਰਾ ਦੇ ਦਰੋਣਾਚਾਰੀਆ ਸਟੇਡੀਅਮ ’ ਚ ਕੁਸ਼ਤੀ ਦੰਗਲ ਦੀਆਂ ਰੌਣਕਾਂ ਨੂੰ ਦਰਸ਼ਕਾਂ ਨੇ ਉਤਸੁਕਤਾ... ਅਗਲੀ ਖ਼ਬਰ ਜੈਅੰਤੀ ਮਾਜਰੀ ਦੇ ਪੁਲ ਦੀ ਉਸਾਰੀ ਲਈ ਬੋਰ ਟੈਸਟਿੰਗ ਦਾ ਕੰਮ ਸ਼ੁਰੂ : ਬੈਨੀਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।