08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐੱਮ.ਸੀ.ਐੱਮ ਕਾਲਜ ’ਚ ਅਧਿਆਪਕ ਦਿਵਸ ਮਨਾਇਆ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ : ਸੰਧੂ

ਲਾਲੜੂ , 7 ਸਤੰਬਰ ( ਰਾਜਬੀਰ ਸਿੰਘ )- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਲਾਲੜੂ ‘ ਚ ਮਹਿਲਾ ਵੀਰਾਂਗਨਾ ਗਰੁੱਪ ਵਲੋਂ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ‘ ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਐੱਸ .

ਜਨਮ ਅਸ਼ਟਮੀ ਮੌਕੇ ਕਰਵਾਏ ਸਮਾਗਮ ਦੌਰਾਨ ਹਾਜ਼ਰੀ ਭਰਦੇ ਹੋਏ ਭਾਜਪਾ ਆਗੂ ਐੱਸ.ਐੱਮ.ਐੱਸ. ਸੰਧੂ। ਤਸਵੀਰ : ਰਾਜਬੀਰ ਸਿੰਘ 08-09-2026
ਲਾਲੜੂ , 7 ਸਤੰਬਰ ( ਰਾਜਬੀਰ ਸਿੰਘ )- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਲਾਲੜੂ ‘ ਚ ਮਹਿਲਾ ਵੀਰਾਂਗਨਾ ਗਰੁੱਪ ਵਲੋਂ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ‘ ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਐੱਸ . ਐੱਮ . ਐੱਸ . ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਪ੍ਰੋਗਰਾਮ ਦੌਰਾਨ ਮਹਿਲਾਵਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲ੍ਹਾਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੇ ਪ੍ਰਸੰਗਾਂ ਨੂੰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੇਸ਼ ਕੀਤਾ । ਭਜਨਾਂ , ਧਾਰਮਿਕ ਗੀਤਾਂ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਨੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ । ਮਹਿਲਾ ਵੀਰਾਂਗਨਾ ਗਰੁੱਪ ‘ ਚ ਪੂਰਵਾਂਚਲ , ਉੱਤਰਾਖੰਡ , ਪੰਜਾਬ ਅਤੇ ਆਸ - ਪਾਸ ਦੇ ਖੇਤਰਾਂ ਦੀਆਂ ਮਹਿਲਾਵਾਂ ਸ਼ਾਮਿਲ ਹਨ । ਖਾਸ ਕਰਕੇ ਲਾਲੜੂ ਖੇਤਰ ਦੀਆਂ ਵੱਡੀ ਗਿਣਤੀ ‘ ਚ ਮਹਿਲਾਵਾਂ ਇਸ ਸੰਸਥਾ ਨਾਲ ਜੁੜੀਆਂ ਹੋਈਆਂ ਹਨ । ਇਸ ਮੌਕੇ ਮੁੱਖ ਮਹਿਮਾਨ ਐੱਸ . ਐੱਮ . ਐੱਸ . ਸੰਧੂ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸੱਚ , ਧਰਮ ਅਤੇ ਕਰਮ ਦੇ ਮਾਰਗ ‘ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀਆਂ ਪ੍ਰੰਪਰਾਵਾਂ ਅਤੇ ਸੱਭਿਆਚਾਰ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ‘ ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਸਾਰਿਆਂ ਨੂੰ ਪਿਆਰ , ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਮਜਬੂਤ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਓਮਵੀਰ ਰਾਣਾ , ਇੰਸਪੈਕਟਰ ਕੁਲਦੀਪ ਸਿੰਘ , ਗੁਰਮੇਲ ਸਿੰਘ , ਪ੍ਰਭਜੋਤ ਕੌਰ , ਗੀਤਾ ਦੇਵੀ , ਸੁਮਨ , ਪਿੰਕੀ , ਸੁਨੀਤਾ , ਬੇਬੀ , ਬਿੰਦੂ , ਚੰਪਾ , ਆਸ਼ਾ ਰਾਵਤ , ਗੀਤਾ , ਅਜੈ ਕੁਮਾਰ , ਰਾਜੀਵ ਕੁਮਾਰ ਅਤੇ ਬਾੜਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।
ਪਿਛਲੀ ਖ਼ਬਰ 20 ਸਤੰਬਰ ਦੀ ਲੈਕਚਰਾਰ ਕਾਡਰ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਕੀਤੀ ਅਪੀਲ ਸੈਨੇਟ ਚੋਣਾਂ ’ ਚ ਹਰ ਯੋਗ ਵੋਟਰ ਦੀ ਭਾਗੀਦਾਰ... ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਨੇ ਭੇਜਿਆ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਮੰਗ-ਪੱਤਰ ਕਿਸਾਨੀ ਮਸਲੇ ਹੱਲ ਕੀਤੇ ਬਿਨਾਂ ਦੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।