08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਦਾ ਜ਼ਿਲ੍ਹਾ ਮੁਹਾਲੀ ’ ਚ ਆਉਣ ’ ਤੇ ਕਾਲੀਆਂ ਝੰਡੀਆਂ ਨਾਲ ਕਰਾਂਗੇ ਵਿਰੋਧ - ਕਮਲ ਕਿਸ਼ੋਰ ਸ਼ਰਮਾ

ਖਰੜ, 7 ਸਤੰਬਰ (ਗੁਰਮੁੱਖ ਸਿੰਘ ਮਾਨ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਮੁਹਾਲੀ ਜ਼ਿਲ੍ਹੇ ਵਿਚ ਆਉਂਦੇ ਹਨ ਤਾਂ ਉਹ ਕਾਲੀਆਂ ਝੰਡੀਆਂ ਲੈ ਕੇ ਲੋਕਾਂ ਦੇ ਹੱਕ ਵਿਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਅਗਲੀ ਵਾਰ ਕਾਲਾ ਝੰਡਾ ਮੈਂ ਤੁਹਾਨੂੰ ਦਿਖਾਵਾਂਗਾ, ਫਿਰ ਦੇਖਦਾ ਹਾਂ ਕਿ ਤੁਸੀਂ ਅਤੇ ਤੁਹਾਡੀ ਪੁਲਿਸ ਕੀ ਕਰਦੀ ਹੈ।

ਅਜੀਤ ਡੈਸਕ 08-09-2026
ਖਰੜ, 7 ਸਤੰਬਰ (ਗੁਰਮੁੱਖ ਸਿੰਘ ਮਾਨ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਮੁਹਾਲੀ ਜ਼ਿਲ੍ਹੇ ਵਿਚ ਆਉਂਦੇ ਹਨ ਤਾਂ ਉਹ ਕਾਲੀਆਂ ਝੰਡੀਆਂ ਲੈ ਕੇ ਲੋਕਾਂ ਦੇ ਹੱਕ ਵਿਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਅਗਲੀ ਵਾਰ ਕਾਲਾ ਝੰਡਾ ਮੈਂ ਤੁਹਾਨੂੰ ਦਿਖਾਵਾਂਗਾ, ਫਿਰ ਦੇਖਦਾ ਹਾਂ ਕਿ ਤੁਸੀਂ ਅਤੇ ਤੁਹਾਡੀ ਪੁਲਿਸ ਕੀ ਕਰਦੀ ਹੈ। ਉਨ੍ਹਾਂ ਕਿਹਾ ਕਿ ਇਕ ਲੋਕਤੰਤਰਿਕ ਦੇਸ਼ ਵਿਚ ਹਰ ਨਾਗਰਿਕ ਨੂੰ ਸਰਕਾਰ ਅਤੇ ਮੁੱਖ ਮੰਤਰੀ ਦੀਆਂ ਨੀਤੀਆਂ ਨਾਲ ਅਸਹਿਮਤੀ ਪ੍ਰਗਟ ਕਰਨ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਹੈ। ਜੇਕਰ ਕਿਸੇ ਵਿਅਕਤੀ ਨੂੰ ਸਿਰਫ਼ ਵਿਰੋਧ ਕਰਨ ਕਾਰਨ ਹਿਰਾਸਤ ਵਿਚ ਲੈ ਕੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਜਾਂ ਤਸ਼ੱਦਦ ਕੀਤਾ ਗਿਆ ਹੈ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ ਤੇ ਮੋਹਨਜੀਤ ਸਿੰਘ ਨੂੰ ਹਿਰਾਸਤ ਵਿਚ ਲੈਣ ਅਤੇ ਉਸ ਨਾਲ ਹੋਈ ਕਥਿਤ ਕੁੱਟਮਾਰ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸੰਬੰਧਿਤ ਪੁਲਿਸ ਅਧਿਕਾਰੀਆਂ ਨੂੰ ਤਲਬ ਕਰਕੇ ਇਹ ਜਵਾਬ ਲਿਆ ਜਾਵੇ ਕਿ ਹਿਰਾਸਤ ਦੌਰਾਨ ਕਥਿਤ ਤੌਰ ’ਤੇ ਕੁੱਟਮਾਰ, ਕਰੰਟ ਲਗਾਉਣ ਅਤੇ ਨਿੱਜੀ ਅੰਗਾਂ ’ਤੇ ਸੱਟਾਂ ਮਾਰਨ ਦੇ ਦੋਸ਼ਾਂ ਵਿਚ ਕਿੰਨੀ ਸੱਚਾਈ ਹੈ ਅਤੇ ਜੇਕਰ ਅਜਿਹਾ ਹੋਇਆ ਤਾਂ ਇਸ ਲਈ ਜ਼ਿੰਮੇਵਾਰ ਕੌਣ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾ ਕੇ ਆਪਣਾ ਵਿਰੋਧ ਦਰਜ ਕਰਵਾਇਆ, ਤਾਂ ਉਸ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਕਥਿਤ ਪੁਲਿਸ ਜ਼ਬਰ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਲੋਚਨਾ ਅਤੇ ਵਿਰੋਧ ਤੋਂ ਡਰਨ ਦੀ ਬਜਾਏ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਕਥਿਤ ਤੌਰ ’ਤੇ ਦੋਸ਼ ਲਾਇਆ ਕਿ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦੀ ਵਰਤੋਂ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਲੋਕਤੰਤਰਿਕ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੇਗੀ ਅਤੇ ਕਿਸੇ ਵੀ ਨਾਗਰਿਕ ਨਾਲ ਹੋ ਰਹੇ ਕਥਿਤ ਜ਼ਬਰ-ਜ਼ੁਲਮ ਦਾ ਮੁੱਦਾ ਹਰ ਮੰਚ ’ਤੇ ਉਠਾਏਗੀ।
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਟੀ-20 ਲੀਗ 2026 ਅੰਮ੍ਰਿਤਸਰ ਸੂਰਮਾ ਨੇ ਫ਼ਾਜ਼ਿਲਕਾ ਫਾਲਕਨਜ਼ ਨੂੰ 4 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਮੁੱਖ ਜੱਜ ਦੀ ਨਿਯੁਕਤੀ ’ ਤੇ ਪੰਜਾਬ ਸਰਕਾਰ ਵਲੋਂ ਵਿਵਾਦ ਖੜ੍ਹਾ ਕਰਨਾ ਮੰਦਭਾਗਾ - ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।