09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ’ਚ ਅਗਲੇ ਸੱਤ ਦਿਨ ਮੌਸਮ ਸਾਫ਼ ਅਤੇ ਖ਼ੁਸ਼ਕ ਰਹਿਣ ਦੀ ਸੰਭਾਵਨਾ

ਚੰਡੀਗੜ੍ਹ, 8 ਸਤੰਬਰ (ਸੁਖਵਿੰਦਰ ਸਿੰਘ ਸ਼ਾਨ) - ਮੌਸਮ ਵਿਭਾਗ ਨੇ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਸੱਤ ਦਿਨ ਮੌਸਮ ਸਾਫ਼ ਅਤੇ ਖ਼ੁਸ਼ਕ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਦਾ ਕਹਿਣਾ ਹੈ ਕਿ ਉਤਰ ਭਾਰਤੀ ਖੇਤਰ ਵਿਚ ਮੌਨਸੂਨ ਦੀ ਰਫ਼ਤਾਰ ਧੀਮੀ ਪੈ ਗਈ ਹੈ ਅਤੇ 14 ਸਤੰਬਰ ਤੱਕ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਸੰਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।

ਅਜੀਤ ਡੈਸਕ 09-09-2026
ਚੰਡੀਗੜ੍ਹ, 8 ਸਤੰਬਰ (ਸੁਖਵਿੰਦਰ ਸਿੰਘ ਸ਼ਾਨ) - ਮੌਸਮ ਵਿਭਾਗ ਨੇ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਸੱਤ ਦਿਨ ਮੌਸਮ ਸਾਫ਼ ਅਤੇ ਖ਼ੁਸ਼ਕ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਦਾ ਕਹਿਣਾ ਹੈ ਕਿ ਉਤਰ ਭਾਰਤੀ ਖੇਤਰ ਵਿਚ ਮੌਨਸੂਨ ਦੀ ਰਫ਼ਤਾਰ ਧੀਮੀ ਪੈ ਗਈ ਹੈ ਅਤੇ 14 ਸਤੰਬਰ ਤੱਕ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਸੰਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਦੇ ਚੱਲਦਿਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪਹਾੜੀ ਇਲਾਕਿਆਂ ਨੂੰ ਛੱਡ ਕੇ ਕਿਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਭਾਂਵੇਕਿ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਸਮੇਤ ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿਚ ਕੁੱਝ ਥਾਵਾਂ ’ਤੇ ਕਿਣ-ਮਿਣ ਹੋ ਸਕਦੀ ਹੈ।ਮੌਸਮ ਸਾਫ਼ ਅਤੇ ਖ਼ੁਸ਼ਕ ਰਹਿਣ ਕਰਕੇ ਦਿਨ ਦੇ ਤਾਪਮਾਨ ਵਿਚ ਵਾਧਾ ਹੋ ਸਕਦਾ ਹੈ ਅਤੇ ਲੋਕਾਂ ਨੂੰ ਦੁਪਹਿਰ ਸਮੇਂ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਪੰਜਾਬ ਅਤੇ ਹਰਿਆਣਾ ਵਿਚ ਦਿਨ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਰਿਹਾ, ਜਦੋਂ ਕਿ ਚੰਡੀਗੜ੍ਹ ਵਿਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਅਗਲੇ ਦਿਨਾਂ ਦੌਰਾਨ ਦਿਨ ਦੇ ਤਾਪਮਾਨ ਵਿਚ ਹੋਰ ਵਾਧਾ ਹੋਣ ਦਾ ਅਨੁਮਾਨ ਹੈ। ਮੰਗਲਵਾਰ ਨੂੰ ਪੰਜਾਬ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ, ਜਦੋਂ ਕਿ ਹਰਿਆਣਾ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 38.3 ਡਿਗਰੀ ਸੈਲਸੀਅਸ ਹਿਸਾਰ ਵਿਚ ਰਿਹਾ। ਇਸੇ ਤਰ੍ਹਾਂ ਦਾ ਚੰਡੀਗੜ੍ਹ ਵਿਚ ਦਿਨ ਦਾ ਤਾਪਮਾਨ 35.4 ਡਿਗਰੀ ਅਤੇ ਰਾਤ ਦਾ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਮੁਬਾਰਿਕਪੁਰ ਵਿਖੇ ਔਰਤਾਂ ਨਾਲ ਕੁੱਟਮਾਰ , ਮਾਂ - ਧੀ ਹੋਈਆਂ ਜ਼ਖ਼ਮੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ਼ ਸੋਸ਼ਲ ਮੀਡੀ... ਅਗਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਦਰਜ ਐੱਫ.ਆਈ.ਆਰ ਅਤੇ ਖੜਗੇ ਦੇ ਅਪਮਾਨ ਵਿਰੁੱਧ ਕਾਂਗਰਸ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।