15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ ਅਦਾਲਤ ਨੇ ਦੋਵਾਂ ਨੂੰ ਭੇਜਿਆ ਨਿਆਇਕ ਹਿਰਾਸਤ ’ਚ

ਪੰਚਕੂਲਾ, 14 ਸਤੰਬਰ (ਕਪਿਲ)-ਕ੍ਰਾਈਮ ਬ੍ਰਾਂਚ-2 ਦੀ ਟੀਮ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸਚਿਨ ਕੁਮਾਰ ਉਰਫ਼ ਕਾਂਟਾ ਅਤੇ ਮੋਨੂੰ ਕੁਮਾਰ ਉਰਫ਼ ਲੈਫ਼ਟੀ ਵਜੋਂ ਹੋਈ ਹੈ।

ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਮੁਲਜ਼ਮ ਕ੍ਰਾਈਮ ਬ੍ਰਾਂਚ-2 ਦੀ ਟੀਮ ਦੀ ਹਿਰਾਸਤ ’ਚ। ਤਸਵੀਰ : ਕਪਿਲ 15-09-2026
ਪੰਚਕੂਲਾ, 14 ਸਤੰਬਰ (ਕਪਿਲ)-ਕ੍ਰਾਈਮ ਬ੍ਰਾਂਚ-2 ਦੀ ਟੀਮ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸਚਿਨ ਕੁਮਾਰ ਉਰਫ਼ ਕਾਂਟਾ ਅਤੇ ਮੋਨੂੰ ਕੁਮਾਰ ਉਰਫ਼ ਲੈਫ਼ਟੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਮੁਤਾਬਿਕ ਕ੍ਰਾਈਮ ਬ੍ਰਾਂਚ-2 ਦੀ ਟੀਮ ਪੰਚਕੂਲਾ ਦੇ ਸੈਕਟਰ-23 ਸਥਿਤ ਡੰਪਿੰਗ ਗਰਾਊਂਡ ਨੇੜੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਪਾਰਟੀ ਨੂੰ ਦੋ ਨੌਜਵਾਨ ਵੱਖ-ਵੱਖ ਮੋਟਰਸਾਈਕਲਾਂ ਸਮੇਤ ਖੜ੍ਹੇ ਦਿਖਾਈ ਦਿੱਤੇ। ਪੁਲਿਸ ਦੀ ਗੱਡੀ ਨੂੰ ਆਪਣੀ ਵੱਲ ਆਉਂਦਾ ਦੇਖ ਕੇ ਦੋਵਾਂ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪਾਰਟੀ ਵਲੋਂ ਉਨ੍ਹਾਂ ਨੂੰ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵਾਂ ਮੋਟਰਸਾਈਕਲਾਂ ਤੋਂ ਨੰਬਰ ਪਲੇਟਾਂ ਗਾਇਬ ਸਨ। ਇਸ ਤੋਂ ਬਾਅਦ ਪੁੱਛਗਿੱਛ ਕਰਨ ‘ਤੇ ਇਕ ਨੌਜਵਾਨ ਸਚਿਨ ਨੇ ਦੱਸਿਆ ਕਿ ਉਸ ਨੇ ਕਰੀਬ ਇਕ ਮਹੀਨੇ ਪਹਿਲਾਂ ਢਕੌਲੀ ਫਾਟਕ ਨੇੜੇ ਸਥਿਤ ਗੁਰਦੁਆਰਾ ਸਾਹਿਬ ਦੇ ਪਿੱਛੇ ਬਣੀ ਪਾਰਕ ਕੋਲੋਂ ਕਾਲੇ ਰੰਗ ਦੀ ਹੀਰੋ ਸਪਲੈਂਡਰ ਪਲੱਸ ਮੋਟਰਸਾ ਈਕਲ ਚੋਰੀ ਕੀਤੀ ਸੀ, ਜਦਕਿ ਦੂਜੇ ਮੁਲਜ਼ਮ ਮੋਨੂੰ ਨੇ ਦੱਸਿਆ ਕਿ ਉਸ ਨੇ ਕਰੀਬ 20 ਦਿਨ ਪਹਿਲਾਂ ਢਕੌਲੀ ਸਥਿਤ ਤਾਜ ਹੋਟਲ ਨੇੜਿਓਂ ਪੁਲ ਹੇਠੋਂ ਕਾਲੇ ਰੰਗ ਦਾ ਹੀਰੋ ਐੱਚ. ਐੱਫ. ਡੀਲਕਸ ਮੋਟਰਸਾਈਕਲ ਚੋਰੀ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਮੰਨਿਆ ਕਿ ਚੋਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਮੋਟਰਸਾਈਕਲਾਂ ਦੀਆਂ ਨੰਬਰ ਪਲੇਟਾਂ ਤੋੜ ਦਿੱਤੀਆਂ ਸਨ। ਮਾਮਲੇ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਕ੍ਰਾਈਮ ਐਂਡ ਟ੍ਰੈਫ਼ਿਕ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੋਨੂੰ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ, ਜਦਕਿ ਸਚਿਨ ਖ਼ਿਲਾਫ਼ ਚੋਰੀ ਦੇ ਤਿੰਨ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਚੰਡੀਮੰਦਰ ਥਾਣੇ ਵਿਖੇ ਮਾਮਲਾ ਦਰਜ ਕਰਨ ਉਪਰੰਤ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਵਿਦੇਸ਼ਾਂ ’ ਚ ਲੁਕੇ ਗੈਂਗਸਟਰਾਂ ’ ਤੇ ਐੱਸ . ਟੀ . ਐੱਫ . ਦਾ ਸ਼ਿਕੰਜਾ 27 ਅਪਰਾਧੀ ਡਿਪੋਰਟ/ਐਕਸਟ੍ਰੇਡਾਈਟ ਕਰਵਾ ਕੇ ਭਾ... ਅਗਲੀ ਖ਼ਬਰ ਕੈਂਬਰਿਜ ਯੂਨੀਵਰਸਿਟੀ ’ ਚ ਡਾ . ਮਨਮੋਹਨ ਸਿੰਘ ਦੀ ਤਸਵੀਰ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।