15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

5.20 ਕਿੱਲੋ ਹੈਰੋਇਨ ਸਮੇਤ ਮੁਲਜ਼ਮ ਕਾਬੂ , 3 ਦਿਨਾਂ ਦੇ ਪੁਲਿਸ ਰਿਮਾਂਡ ’ ਤੇ

ਐੱਸ. ਏ.

ਅਜੀਤ ਡੈਸਕ 15-09-2026
ਐੱਸ. ਏ. ਐੱਸ. ਨਗਰ, 14 ਸਤੰਬਰ (ਕਪਿਲ ਵਧਵਾ)- ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ.) ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ 5.20 ਕਿਲੋ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਜੈਪਾਲ ਸਿੰਘ ਵਾਸੀ ਪਿੰਡ ਸ਼ੂਰਾ ਅੰਮ੍ਰਿਤਸਰ ਵਜੋਂ ਹੋਈ ਹੈ। ਅਦਾਲਤ ਵਲੋਂ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਅਨੁਸਾਰ 13 ਸਤੰਬਰ ਨੂੰ ਏ. ਐੱਨ. ਟੀ. ਐੱਫ. ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਹੈਰੋਇਨ ਦੀ ਵੱਡੀ ਖੇਪ ਲੈ ਕੇ ਅੰਮ੍ਰਿਤਸਰ ਵਿਚ ਮੌਜੂਦ ਹੈ। ਇਸ ’ਤੇ ਟੀਮ ਨੇ ਦੱਸੀ ਗਈ ਥਾਂ ’ਤੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 5.20 ਕਿਲੋ ਹੈਰੋਇਨ ਬਰਾਮਦ ਹੋਈ। ਇੰਸਪੈਕਟਰ ਬਰਜਿੰਦਰ ਸਿੰਘ ਦੇ ਬਿਆਨ ’ਤੇ ਏ. ਐੱਨ. ਟੀ. ਐੱਫ. ਥਾਣਾ ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਹੈਰੋਇਨ ਦੀ ਖੇਪ ਦੇ ਸਰੋਤ, ਇਸ ਦੀ ਡਿਲਿਵਰੀ ਅਤੇ ਅੱਗੇ ਸਪਲਾਈ ਕੀਤੇ ਜਾਣ ਵਾਲੇ ਵਿਅਕਤੀਆਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖੇਪ ਦੇ ਪੈਸਿਆਂ ਦੇ ਲੈਣ-ਦੇਣ ਅਤੇ ਮੁਲਜ਼ਮ ਦੇ ਸੰਪਰਕ ਵਿਚ ਰਹੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗਲੋਬਲ ਫਿਨਟੈਕ ਫੈਸਟ 2026 ਵਿੱਚ ਰੇਜ਼ਰਪੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਡ - ਇਨ - ਇੰਡੀਆ ਏਆਈ ਪੇਮੈਂਟਸ... ਅਗਲੀ ਖ਼ਬਰ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।