15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਿਸਾਨਾਂ ਨੇ ਅਣ ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਪਾਵਰਕਾਮ ਦਫ਼ਤਰ ਅੱਗੇ ਲਗਾਇਆ ਧਰਨਾ

ਐੱਸ. ਏ.

ਅਜੀਤ ਡੈਸਕ 15-09-2026
ਐੱਸ. ਏ. ਐੱਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ‘ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਦੇ ਅਣ-ਐਲਾਨੇ ਕੱਟਾਂ ਅਤੇ ਨਾਕਸ ਬਿਜਲੀ ਸਪਲਾਈ ਦੇ ਰੋਸ ਵਜੋਂ ਮੁਹਾਲੀ ਸਥਿਤ ਪਾਵਰਕਾਮ ਦੇ ਸੁਪਰਡੈਂਟ ਇੰਜੀਨੀਅਰ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ । ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਅਤੇ ਬਿਜਲੀ ਵਿਭਾਗ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਪਿੰਡਾਂ ਅਤੇ ਖੇਤੀ ਖੇਤਰ ਨੂੰ ਬਿਜਲੀ ਦੀ ਪੂਰੀ ਸਪਲਾਈ ਨਹੀਂ ਮਿਲ ਰਹੀ ਅਤੇ ਦਿਨ-ਰਾਤ ਲੱਗ ਰਹੇ ਅਣ-ਐਲਾਨੇ ਕੱਟਾਂ ਕਾਰਨ ਆਮ ਜਨ-ਜੀਵਨ ਦੇ ਨਾਲ-ਨਾਲ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਲਈ ਘੱਟੋ-ਘੱਟ ਨਿਰਧਾਰਤ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਸੜੇ ਹੋਏ ਟਰਾਂਸਫਾਰਮਰਾਂ ਨੂੰ ਤੁਰੰਤ ਬਦਲਿਆ ਜਾਵੇ। ਇਸ ਮੌਕੇ ਕਿਸਾਨ ਆਗੂਆਂ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਐਸ. ਈ. ਦੇ ਨਾਂਅ ‘ਤੇ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਪਲਾਈ ਵਿਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ। ਇਸ ਮੌਕੇ ਪਰਮਦੀਪ ਸਿੰਘ ਬੈਦਵਾਣ, ਕ੍ਰਿਪਾਲ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਨਛੱਤਰ ਸਿੰਘ, ਰਵਿੰਦਰ ਸਿੰਘ, ਗੁਰਜੀਤ ਸਿੰਘ, ਹੈਪੀ, ਦਰਸ਼ਨ ਸਿੰਘ, ਕੁਲਵੰਤ ਸਿੰਘ, ਕੁਲਜੀਤ ਸਿੰਘ, ਸੁੱਖੀ ਤੰਗੌਰੀ, ਸੁਰਿੰਦਰ ਸਿੰਘ, ਕਮਲਜੀਤ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਬਲਬੀਰ ਸਿੰਘ, ਰਣਜੀਤ ਸਿੰਘ, ਹਰਦੀਪ ਸਿੰਘ, ਭਜਨ ਸਿੰਘ, ਗੁਰਤੇਜ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਅਮਰਿੰਦਰ ਸਿੰਘ, ਚਰਨਪ੍ਰੀਤ, ਹਰਜੀਤ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਬੀਰ ਸਿੰਘ, ਸੁਰਜੀਤ ਸਿੰਘ, ਮਨਜੋਤ ਸਿੰਘ, ਸੁਖਦੀਪ ਸਿੰਘ ਤੇ ਜਸਮੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ ) ਪੰਜਾਬ ਵਲੋਂ ਪੁਲਿਸ ਤੋਂ ਪੀੜਤ ਪਰਿਵਾਰਾਂ ਲਈ ਸੰਘਰਸ਼ ਕਰਨ ਦਾ ਕੀਤਾ ਐਲਾਨ ਮੋਰਚਾ... ਅਗਲੀ ਖ਼ਬਰ ਗਲੋਬਲ ਫਿਨਟੈਕ ਫੈਸਟ 2026 ਵਿੱਚ ਰੇਜ਼ਰਪੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਡ - ਇਨ - ਇੰਡੀਆ ਏਆਈ ਪੇਮੈਂਟਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।