15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ ) ਪੰਜਾਬ ਵਲੋਂ ਪੁਲਿਸ ਤੋਂ ਪੀੜਤ ਪਰਿਵਾਰਾਂ ਲਈ ਸੰਘਰਸ਼ ਕਰਨ ਦਾ ਕੀਤਾ ਐਲਾਨ ਮੋਰਚਾ ਕਰੇਗਾ ਪੁਲਿਸ ਵਧੀਕੀਆਂ ਵਿਰੁੱਧ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ 19 ਸਤੰਬਰ ਅਰਥੀ ਫ਼ੂਕ ਮੁਜ਼ਾਹਰੇ

ਚੰਡੀਗੜ੍ਹ, 14 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਪੰਜਾਬ ਚੈਪਟਰ ਸਰਕਾਰ ਅਤੇ ਪੁਲਿਸ ਦੇ ਅੱਤਿਆਚਾਰ ਅਤੇ ਵਧੀਕੀਆਂ ਤੋਂ ਪੀੜਤ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਸੇਵੀਆਂ ਦੇ ਮੋਢੇ ਨਾਲ ਮੋਢਾ ਲਾ ਕੇ ਇਨਸਾਫ਼ ਲੈਣ ਲਈ ਸੰਘਰਸ਼ ਕਰੇਗਾ, ਇਹ ਐਲਾਨ ਮੋਰਚੇ ਦੇ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਕਿਸਾਨ ਭਵਨ ਵਿਚ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਕਰਨ ਤੋਂ ਬਾਅਦ ਕੀਤਾ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਵਧੀਕੀਆਂ ਦੇ ਵਿਰੁੱਧ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 19 ਸਤੰਬਰ ਨੂੰ ਪੰਜਾਬ ਵਿਚ ਮੰਡਲ ਅਤੇ ਜ਼ਿਲ੍ਹਾ ਪੱਧਰ ’ਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਬਾਜ਼ਾਰ ਵਿਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਅਤੇ ਕਿਸਾਨ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।

ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਪੰਜਾਬ ਚੈਪਟਰ ਸਰਕਾਰ ਅਤੇ ਪੁਲਿਸ ਦੇ ਅੱਤਿਆਚਾਰ ਅਤੇ ਵਧੀਕੀਆਂ ਤੋਂ ਪੀੜਤ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਸੇਵੀਆਂ ਦੇ ਮੋਢੇ ਨਾਲ ਮੋਢਾ ਲਾ ਕੇ ਇਨਸਾਫ਼ ਲੈਣ ਲਈ ਸੰਘਰਸ਼ ਕਰੇਗਾ, ਇਹ ਐਲਾਨ ਮੋਰਚੇ ਦੇ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਕਿਸਾਨ ਭਵਨ ਵਿਚ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਕਰਨ ਤੋਂ ਬਾਅਦ ਕੀਤਾ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਵਧੀਕੀਆਂ ਦੇ ਵਿਰੁੱਧ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 19 ਸਤੰਬਰ ਨੂੰ ਪੰਜਾਬ ਵਿਚ ਮੰਡਲ ਅਤੇ ਜ਼ਿਲ੍ਹਾ ਪੱਧਰ ’ਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਬਾਜ਼ਾਰ ਵਿਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਅਤੇ ਕਿਸਾਨ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।ਡੱਲੇਵਾਲ ਨੇ ਕਿਹਾ ਕਿ ਅੱਜ ਪੰਜਾਬ ਪੁਲਿਸ ਰਾਜ ਬਣ ਗਿਆ ਹੈ ਅਤੇ ਸੂਬੇ ਵਿਚ ਲੋਕਤੰਤਰ ਵਿਵਸਥਾ ਖ਼ਤਮ ਹੋ ਗਈ ਹੈ। ਇਸ ਲਈ ਪੰਜਾਬ ਸਰਕਾਰ ਪੁਲਿਸ ਦੇ ਜ਼ੋਰ ਨਾਲ ਹਰ ਸਵਾਲ ਨੂੰ ਦਰੜ ਰਹੀ ਹੈ ਅਤੇ ਹਰ ਆਵਾਜ਼ ਨੂੰ ਬੰਦ ਕਰ ਰਹੀ ਹੈ। ਉਨ੍ਹਾਂ ਸੰਗਰੂਰ ਜ਼ਿਲ੍ਹੇ ਵਿਚ ਵਾਪਰੀਆਂ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ’ਤੇ ਹੋਏ ਅਣਮਨੁੱਖੀ ਅੱਤਿਆਚਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਪੰਜਾਬ ਦੇ ਮੁਖੀ ਅਤੇ ਮੰਤਰੀ ਨੂੰ ਨਸ਼ਾ ਖ਼ਤਮ ਨਾ ਹੋਣ ਸੰਬੰਧੀ ਸਵਾਲ ਹੀ ਕੀਤੇ ਸਨ। ਨਸ਼ੇ ਦੇ ਸਵਾਲ ’ਤੇ ਮਜ਼ਦੂਰ ਨੂੰ ਆਪਣੀ ਜ਼ਿੰਦਗੀ ਦੀ ਕੀਮਤ ਚੁਕਾਉਣੀ ਪਈ, ਜਦੋਂ ਕਿ ਮੋਹਨਜੀਤ ਸਿੰਘ ਨੂੰ ਪੁਲਿਸੀਆ ਅੱਤਿਆਚਾਰ ਦਾ ਸ਼ਿਕਾਰ ਹੋਣਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਥਾਣਾ ਧੂਰੀ ਵਿਚ ਨੌਜਵਾਨ ਚਮਕੌਰ ਸਿੰਘ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ। ਡੱਲੇਵਾਲ ਨੇ ਦਾਅਵਾ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵਿਚ ਸ਼ਾਮਲ ਸਾਰੀ ਜਥੇਬੰਦੀਆਂ ਪੁਲਿਸ ਤੋਂ ਪੀੜਤ ਲੋਕਾਂ ਅਤੇ ਪਰਿਵਾਰਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣਗੀਆਂ। ਕਿਸਾਨ ਆਗੂ ਡੱਲੇਵਾਲ ਨੇ ਕਿਹਾ 30 ਮਾਰਚ ਤੋਂ ਪੀ.ਏ.ਡੀ.ਬੀ ਬੈਂਕਾਂ ਦੇ ਸਾਹਮਣੇ ਲਗਾਤਾਰ ਐਸ.ਕੇ.ਐਮ ਗੈਰ ਸਿਆਸੀ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਧਰਨੇ ਚੱਲ ਰਹੇ ਹਨ ਅਤੇ ਪੰਜਾਬ ਸਰਕਾਰ ਧਰਨਿਆਂ ਨੂੰ ਤਾਰਪੀਡੋ ਕਰਨ ਦੀਆਂ ਹੀ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋ ਕੁੱਝ ਅਖੌਤੀ ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਕਰਕੇ ਬੀਜ ਸੋਧ ਬਿੱਲ 2025 ਨੂੰ ਕਰਨ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੰਤਰੀ ਨੂੰ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨੀ ਚਾਹੀਦੀ ਹੈ, ਨਾ ਕਿ ਸਰਕਾਰੀ ਜਥੇਬੰਦੀਆਂ ਨਾਲ। ਇਸ ਮੌਕੇ ਕਿਸਾਨ ਆਗੂਆਂ ਨੇ ਸਮੂਹ ਇਨਸਾਫ਼ ਪਸੰਦ, ਧਾਰਮਿਕ,ਸਮਾਜਿਕ, ਵਿਦਿਆਰਥੀ, ਮੁਲਾਜ਼ਮ ਅਤੇ ਸਮੂਹ ਜਨਤਕ ਜਥੇਬੰਦੀਆਂ ਨੂੰ ਨਸ਼ਿਆਂ ਅਤੇ ਪੁਲਸ ਜਬਰ ਦੇ ਵਿਰੁੱਧ ਲਾਮਬੰਦ ਹੋਣ ਲਈ 27 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਸੈਕਟਰ -49 ਫਾਇਰਿੰਗ ਮਾਮਲੇ ’ ਚ 3 ਮੁਲਜ਼ਮ ਗ੍ਰਿਫ਼ਤਾਰ ਏਅਰ ਪਿਸਤੌਲ, ਗੋਲੀਆਂ, ਤਲਵਾਰ ਤੇ ਡੰਡਾ ਬਰਾਮਦ ਅਗਲੀ ਖ਼ਬਰ ਕਿਸਾਨਾਂ ਨੇ ਅਣ ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਪਾਵਰਕਾਮ ਦਫ਼ਤਰ ਅੱਗੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।