17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਰਮਿੰਦਰ ਗੋਲਡੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ 2 ਬੱਸਾਂ ਰਵਾਨਾ

ਕੁਰਾਲੀ, 16 ਸਤੰਬਰ (ਬਿੱਲਾ ਅਕਾਲਗੜ੍ਹੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਸ਼ਹਿਰ ਕੁਰਾਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਹਰੀ ਝੰਡੀ ਦਿਖਾ ਕੇ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਹ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਤੇ ਰਾਮ ਤੀਰਥ ਵਾਲਮੀਕਿ ਮੰਦਰ ਦੇ ਦਰਸ਼ਨ ਕਰਵਾਉਣ ਦੇ ਨਾਲ ਹੀ ਵਾਹਗਾ ਬਾਰਡਰ ਅਤੇ ਜ਼ਲ੍ਹਿਆਂਵਾਲਾ ਬਾਗ ਦਿਖਾਉਣ ਲਈ ਲੈ ਕੇ ਜਾਣਗੀਆਂ, ਉਪਰੰਤ ਸ਼ਰਧਾਲੂਆਂ ਨੂੰ ਵਾਪਸ ਕੁਰਾਲੀ ਲੈ ਕੇ ਪਰਤਣਗੀਆਂ।

ਅਜੀਤ ਡੈਸਕ 17-09-2026
ਕੁਰਾਲੀ, 16 ਸਤੰਬਰ (ਬਿੱਲਾ ਅਕਾਲਗੜ੍ਹੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਸ਼ਹਿਰ ਕੁਰਾਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਹਰੀ ਝੰਡੀ ਦਿਖਾ ਕੇ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਹ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਤੇ ਰਾਮ ਤੀਰਥ ਵਾਲਮੀਕਿ ਮੰਦਰ ਦੇ ਦਰਸ਼ਨ ਕਰਵਾਉਣ ਦੇ ਨਾਲ ਹੀ ਵਾਹਗਾ ਬਾਰਡਰ ਅਤੇ ਜ਼ਲ੍ਹਿਆਂਵਾਲਾ ਬਾਗ ਦਿਖਾਉਣ ਲਈ ਲੈ ਕੇ ਜਾਣਗੀਆਂ, ਉਪਰੰਤ ਸ਼ਰਧਾਲੂਆਂ ਨੂੰ ਵਾਪਸ ਕੁਰਾਲੀ ਲੈ ਕੇ ਪਰਤਣਗੀਆਂ। ਬੱਸਾਂ ਨੂੰ ਰਵਾਨਾ ਕਰਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਕੁਰਾਲੀ ਦੀਆਂ ਸੰਗਤਾਂ ਵਲੋਂ ਇਸ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਈ ਗਈ ਸੀ, ਜਿਸ ਦੇ ਚਲਦਿਆਂ ਅੱਜ ਸੰਗਤਾਂ ਆਪਣੇ ਆਸਥਾ ਦੇ ਕੇਂਦਰਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਇਸ ਯੋਜਨਾ ਦਾ ਦਾਇਰਾ ਵਧਾਉਂਦਿਆਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਸ਼ਿਆਮ, ਵਰਿੰਦਾਵਨ, ਹਰਿਦੁਆਰ, ਸਾਲਾਸਰ ਆਦਿ ਧਾਰਮਿਕ ਅਸਥਾਨਾਂ ਲਈ ਵੀ ਬੱਸਾਂ ਭੇਜਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਲੋਂ ਲਗਾਤਾਰ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਯਾਤਰਾ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਖਾਸ ਤੌਰ ‘ਤੇ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਇਸ ਤੋਂ ਇਲਾਵਾ ਸ਼ਰਧਾਲੂਆਂ ਲਈ ਖਾਣ-ਪੀਣ ਅਤੇ ਰਹਿਣ-ਸਹਿਣ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਜਾਂਦੇ ਹਨ। ਇਸ ਮੌਕੇ ਗੁਰਸ਼ਰਨ ਸਿੰਘ ਬਿੰਦਰਖੀਆ ਅਤੇ ਅਮਨਦੀਪ ਸਿੰਘ ਰੌਕੀ ਕੁਰਾਲੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਬਜ਼ੀ ਮੰਡੀ ਬਾਹਰ ਮੁੱਖ ਸੜਕ ’ ਤੇ ਖੜ੍ਹੇ ਵਾਹਨਾਂ ਦੀ 112 ’ ਤੇ ਸ਼ਿਕਾਇਤ ਥਾਣਾ ਮੁਖੀ ਨੇ ਮੌਕੇ ’ਤੇ ਪਹੁੰਚ ਕੇ ਕਰਵਾਏ... ਅਗਲੀ ਖ਼ਬਰ ਸੂਬਾ ਸਰਕਾਰ ਨੇ ਜ਼ਖ਼ਮੀ ਗਊਧਨ ਦੇ ਇਲਾਜ ਲਈ 494 ਕਾਓ ਲਿਫਟਰ ਮੁਹੱਈਆ ਕਰਵਾਏ - ਕੀਮਤੀ ਭਗਤ 518 ਦੇ ਕਰੀਬ ਸਰਕਾਰੀ ਤੇ ਪ੍ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।