17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਡੇਰਾਬੱਸੀ ’ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਜ਼ਖ਼ਮੀ

ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਡੇਰਾਬੱਸੀ, 16 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਨੇੜਲੇ ਪਿੰਡ ਅਮਲਾਲਾ ਅਤੇ ਜਨੇਤਪੁਰ ਵਿਚਕਾਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਅਜੀਤ ਡੈਸਕ 17-09-2026
ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਡੇਰਾਬੱਸੀ, 16 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਨੇੜਲੇ ਪਿੰਡ ਅਮਲਾਲਾ ਅਤੇ ਜਨੇਤਪੁਰ ਵਿਚਕਾਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਜੀ. ਐੱਮ. ਸੀ. ਐੱਚ-32 ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਕਾਰ ਚਾਲਕ ਸ਼ੁਭਦੀਪ ਸਿੰਘ ਪੁੱਤਰ ਬਲਿਹਾਰ ਸਿੰਘ ਵਾਸੀ ਪਿੰਡ ਅਮਲਾਲਾ ਜੋਂ ਪਿੰਡ ਦੇ ਸਾਬਕਾ ਸਰਪੰਚ ਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਗੁਲਾਬ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਬਰੌਲੀ ਡੇਰਾਬੱਸੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਅਮਲਾਲਾ ਗਿਆ ਸੀ। ਵਾਪਸੀ ਸਮੇਂ ਦਿਵਜੋਤ ਨਾਮਕ ਨੌਜਵਾਨ ਵੀ ਉਸ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਗਿਆ, ਜਦੋਂ ਉਹ ਅਮਲਾਲਾ ਅਤੇ ਜਨੇਤਪੁਰ ਵਿਚਕਾਰ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਦੇ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਦੋਵੇਂ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਜੀ. ਐੱਮ. ਸੀ.ਐੱਚ-32 ਚੰਡੀਗੜ੍ਹ ਪਹੁੰਚਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਫ਼ਿਲਹਾਲ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ।
ਪਿਛਲੀ ਖ਼ਬਰ ਗੈਂਗਸਟਰਾਂ ’ ਤੇ ਵਾਰ ਦਾ 239 ਵਾਂ ਦਿਨ : ਪੰਜਾਬ ਪੁਲਿਸ ਵਲੋਂ 570 ਥਾਈਂ ਛਾਪੇਮਾਰੀ ; 303 ਕਾਬੂ ਅਗਲੀ ਖ਼ਬਰ ਈ - ਰਿਕਸ਼ਾ ਦੀ ਟੱਕਰ ਨਾਲ 17 ਸਾਲਾ ਨਾਬਾਲਗ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।