18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਘੱਗਰ ਦਰਿਆ ਵਿਚ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਮਾਮਲਾ ਦਰਜ, ਮੁਲਜ਼ਮ ਫ਼ਰਾਰ

ਡੇਰਾਬੱਸੀ, 17 ਸਤੰਬਰ (ਗੁਰਮੀਤ ਸਿੰਘ)-ਇਲਾਕੇ ਵਿਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਘੱਗਰ ਦਰਿਆ ਵਿਚੋਂ ਨਾਜਾਇਜ਼ ਤੌਰ ’ਤੇ ਰੇਤ ਕੱਢਣ ਦੇ ਦੋਸ਼ ਹੇਠ ਇਕ ਵਿਅਕਤੀ ਸਮੇਤ ਤਿੰਨ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਿਕ ਸਾਰੇ ਮੁਲਜ਼ਮ ਫ਼ਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 18-09-2026
ਡੇਰਾਬੱਸੀ, 17 ਸਤੰਬਰ (ਗੁਰਮੀਤ ਸਿੰਘ)-ਇਲਾਕੇ ਵਿਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਘੱਗਰ ਦਰਿਆ ਵਿਚੋਂ ਨਾਜਾਇਜ਼ ਤੌਰ ’ਤੇ ਰੇਤ ਕੱਢਣ ਦੇ ਦੋਸ਼ ਹੇਠ ਇਕ ਵਿਅਕਤੀ ਸਮੇਤ ਤਿੰਨ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਿਕ ਸਾਰੇ ਮੁਲਜ਼ਮ ਫ਼ਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਦਿਲਬਾਗ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਸੰਬੰਧੀ ਈਸਾਪੁਰ ਫਾਟਕ ਨੇੜੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮੇਜਰ ਸਿੰਘ ਪੁੱਤਰ ਦੇਵ ਸਿੰਘ ਵਾਸੀ ਡੇਰਾਬੱਸੀ ਆਪਣੇ ਦੋ-ਤਿੰਨ ਸਾਥੀਆਂ ਨਾਲ ਘੱਗਰ ਦਰਿਆ ਵਿਚ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ। ਮੁਲਜ਼ਮ ਕਹੀ ਅਤੇ ਫਾਵੜਿਆਂ ਨਾਲ ਰੇਤ ਕੱਢ ਕੇ ਬਿਨਾਂ ਨੰਬਰ ਵਾਲੀ ਸਵਰਾਜ 735 ਟਰੈਕਟਰ-ਟਰਾਲੀ ਵਿਚ ਭਰ ਰਹੇ ਸਨ। ਪੁਲਿਸ ਵਲੋਂ ਕਾਰਵਾਈ ਕੀਤੇ ਜਾਣ ਤੋਂ ਪਹਿਲਾਂ ਹੀ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਸੰਬੰਧਿਤ ਕਾਨੂੰਨ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗਮਾਡਾ ਦੀ ਜ਼ਮੀਨ ’ ਤੇ ਟੀ . ਡੀ . ਆਈ . ਦਾ ਸੀਵਰੇਜ ਪ੍ਰਾਜੈਕਟ ਅਤੇ ਪੀ . ਆਰ .-6 ਸੜਕ ਕਦੋਂ ਬਣੇਗੀ - ਬੇਦੀ ਅਗਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਵਲੋਂ ‘ ਐਕਸਯੂਬਰੈਂਸ -2026’ ਦੌਰਾਨ ਆਪਣੇ ਨਾਨ - ਟੀਚਿੰਗ ਸਟਾਫ਼ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।