19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿਧਾਇਕ ਕੁਲਵੰਤ ਸਿੰਘ ਵਲੋਂ 2.31 ਕਰੋੜ ਰੁ. ਦੀ ਲਾਗਤ ਨਾਲ ਤਿਆਰ ਯੂ.ਜੀ.ਐੱਸ.ਆਰ. ਇੰਡਸਟਰੀ ਏਰੀਆ ਦੇ ਲੋਕਾਂ ਨੂੰ ਸਮਰਪਿਤ

ਐੱਸ. ਏ.

ਕਿਹਾ , 5.40 ਲੱਖ ਗੈਲਨ ਸਮਰੱਥਾ ਵਾਲੇ ਇਸ ਪ੍ਰਾਜੈਕਟ ਨਾਲ ਫੇਜ਼ -8 ਅਤੇ 8 ਬੀ ’ ਚ ਨਹਿਰੀ ਪਾਣੀ ਦੀ ਸਪਲਾਈ ਬਣੇਗੀ ਯਕੀਨੀ 19-09-2026
ਐੱਸ. ਏ. ਐੱਸ. ਨਗਰ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਉਦਯੋਗਿਕ ਖੇਤਰ ਫੇਜ਼-8 ਮੁਹਾਲੀ ਵਿਖੇ 2 ਕਰੋੜ 31 ਲੱਖ 16 ਹਜ਼ਾਰ ਰੁ. ਦੀ ਲਾਗਤ ਨਾਲ ਤਿਆਰ ਕੀਤੇ ਅੰਡਰਗਰਾਊਂਡ ਸਰਵਿਸ ਰਿਜ਼ਰਵਾਇਰ (ਯੂ.ਜੀ.ਐੱਸ.ਆਰ.) ਦਾ ਉਦਘਾਟਨ ਕਰਦਿਆਂ ਇਸ ਨੂੰ ਇਲਾਕੇ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਵੱਲ ਅਹਿਮ ਕਦਮ ਦੱਸਿਆ। ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਵਿਧਾਇਕ ਕੁਲਵੰਤ ਸਿੰਘ ਵਲੋਂ 28 ਫਰਵਰੀ 2024 ਨੂੰ ਰੱਖਿਆ ਗਿਆ ਸੀ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ 5.40 ਲੱਖ ਗੈਲਨ ਸਮਰੱਥਾ ਵਾਲੇ ਇਸ ਯੂ.ਜੀ.ਐੱਸ.ਆਰ. ਦੇ ਚਾਲੂ ਹੋਣ ਨਾਲ ਉਦਯੋਗਿਕ ਖੇਤਰ ਫੇਜ਼-8 ਅਤੇ 8ਬੀ ‘ਚ ਨਹਿਰੀ ਪਾਣੀ ਦੀ ਸਪਲਾਈ ਉਪਲੱਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਯੂ.ਜੀ.ਐੱਸ.ਆਰ. ਨੂੰ ਪਿੰਡ ਸ਼ੀਰਪੁਰ ਸਥਿਤ ਵਾਟਰ ਟਰੀਟਮੈਂਟ ਪਲਾਂਟ ਤੋਂ ਰੋਜ਼ਾਨਾ 1.121 ਐਮ. ਜੀ. ਡੀ. ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਟਿਊਬਵੈੱਲਾਂ ‘ਤੇ ਨਿਰਭਰਤਾ ਘਟੇਗੀ ਅਤੇ ਧਰਤੀ ਹੇਠਲੇ ਪਾਣੀ ਦੀ ਬਚਤ ‘ਚ ਮਦਦ ਮਿਲੇਗੀ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਾਣੀ ਕੁਦਰਤ ਦੀ ਅਨਮੋਲ ਦਾਤ ਹੈ, ਇਸ ਲਈ ਇਸਦੀ ਬਿਨਾਂ ਵਜ੍ਹਾ ਬਰਬਾਦੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਕਰੀਬ 1 ਸਾਲ ਦੇ ਅਰਸੇ ‘ਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸ਼ਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਸਮੇਤ ਉਨ੍ਹਾਂ ਦੀ ਸਮੁੱਚੀ ਦੀ ਟੀਮ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ‘ਚ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਨੂੰ ਹੋਰ ਮਜ਼ਬੂਤ ਕਰਨ ਲਈ ਕਜੌਲੀ ਤੋਂ ਜਲਦ ਹੀ 20 ਐਮ. ਜੀ. ਡੀ. ਪਾਣੀ ਮਿਲਣ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਸਥਾਈ ਤੌਰ ‘ਤੇ ਹੱਲ ਹੋ ਜਾਵੇਗੀ। ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਚੀਫ਼ ਇੰਜੀਨੀਅਰ ਨਰੇਸ਼ ਕੁਮਾਰ ਬੱਤਾ, ਕੌਂਸਲਰ ਹਰਪਾਲ ਸਿੰਘ ਬਰਾੜ, ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜਿੰਦਰ ਸਿੰਘ ਬੱਲੋਮਾਜਰਾ, ਜਸਵੀਰ ਸਿੰਘ ਐਡਵੋਕੇਟ, ਐਮ. ਆਈ. ਏ. ਦੇ ਪ੍ਰਧਾਨ ਅਸ਼ੋਕ ਗੁਪਤਾ, ਸਾਬਕਾ ਪ੍ਰਧਾਨ ਬਲਜੀਤ ਸਿੰਘ, ਹਰਿੰਦਰਪਾਲ ਸਿੰਘ ਬਿੱਲਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਕਾਰਗਰ ਸਾਬਤ ਹੋ ਰਹੀ ਹੈ-ਕੁਲਵੰਤ ਸਿੰਘ ਅਗਲੀ ਖ਼ਬਰ ਨਾਬਾਲਗ ਨਾਲ ਜ਼ਬਰ-ਜਨਾਹ ਦੇ ਦੋਸ਼ ਹੇਠ ਸਹੇਲੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।