20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

28 ਸਤੰਬਰ ਨੂੰ ਨਾਭਾ ਪਹੁੰਚੇਗੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’, ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ, ਬਠਿੰਡਾ ਤੋਂ ਸ਼ੁਰੂ ਹੋ ਕੇ 28 ਸਤੰਬਰ ਨੂੰ ਨਾਭਾ ਵਿਧਾਨ ਸਭਾ ਹਲਕੇ ਵਿਚ ਪਹੁੰਚੇਗੀ। ‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ।’

ਅਜੀਤ ਡੈਸਕ 20-09-2026
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ, ਬਠਿੰਡਾ ਤੋਂ ਸ਼ੁਰੂ ਹੋ ਕੇ 28 ਸਤੰਬਰ ਨੂੰ ਨਾਭਾ ਵਿਧਾਨ ਸਭਾ ਹਲਕੇ ਵਿਚ ਪਹੁੰਚੇਗੀ। ‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ।’ ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਜਪਾ ਪੰਜਾਬ ਦੇ ਸਕੱਤਰ ਚਰਨਜੀਤ ਸਿੰਘ ਬਰਾੜ, ਭਾਜਪਾ ਦੱਖਣੀ ਦੇ ਪ੍ਰਧਾਨ ਹਰਮੇਸ ਗੋਇਲ ਅਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਯਾਤਰਾ ਦੇ ਰੂਟ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨਾਭਾ ਵਾਸੀਆਂ ਨੂੰ 28 ਸਤੰਬਰ ਨੂੰ ਯਾਤਰਾ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਯਾਤਰਾ ਦੇ ਸਮਾਪਤੀ ਪੜਾਅ ਵਜੋਂ 30 ਸਤੰਬਰ ਨੂੰ ਜਲੰਧਰ ਵਿਚ ਵਿਸ਼ਾਲ ਰੈਲੀ ਹੋਵੇਗੀ, ਜਿਸ ਵਿਚ ਭਾਜਪਾ ਦੇ ਉੱਚ ਪੱਧਰੀ ਆਗੂ ਸੰਬੋਧਨ ਕਰਨਗੇ। ਇਸ ਮੌਕੇ ਥੂਹੀ ਮੰਡਲ ਪ੍ਰਧਾਨ ਰਿਸ਼ੂ ਵਰਮਾ, ਜਨਰਲ ਸਕੱਤਰ ਗੌਰਵ ਜਲੋਟਾ, ਜ਼ਿਲ੍ਹਾ ਪਟਿਆਲਾ ਦੱਖਣੀ ਦੇ ਮੀਤ ਪ੍ਰਧਾਨ ਸੰਨੀ ਸਿੰਗਲਾ, ਵਰਿੰਦਰ ਸਿੰਘ ਬਿੱਟੂ, ਭਗਵੰਤ ਸਿੰਘ ਰਾਮਗੜ੍ਹੀਆ, ਸਰਬਜੀਤ ਸਿੰਘ ਰਾਮਗੜ੍ਹੀਆ, ਪੰਚਾਇਤ ਮੈਂਬਰ ਜੋਰਾ ਸਿੰਘ, ਸੁਖਦੇਵ ਸਿੰਘ ਪੀਟਰ, ਮਨਦੀਪ ਸਿੰਘ, ਗਾਇਕ ਮਾਣਕ ਅਲੀ, ਜਸਪ੍ਰੀਤ ਸਿੰਘ, ਰਣਜੀਤ ਰਾਣਾ, ਹਰਮਨ ਸਿੰਘ ਅਤੇ ਸੁਖਵਿੰਦਰ ਘੋਨਾ ਸਮੇਤ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਫਾਹਾ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਇਲਾਜ ਉਪਰੰਤ ਘਰ ’ਚ ਹੀ ਹੋਈ ਮੌਤ ਅਗਲੀ ਖ਼ਬਰ ਪੰਜਾਬੀਆਂ ਲਈ ਬਹੁਤ ਅਹਿਮ ਹਨ ਪੰਜਾਬ ਯੂਨੀਵਰਸਿਟੀ ਦੀਆਂ ‘ ਸੈਨੇਟ ਚੋਣਾਂ ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।