20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

3 ਕਿੱਲੋ ਅਫ਼ੀਮ ਸਮੇਤ ਝਾਰਖੰਡ ਦੇ ਤਿੰਨ ਨੌਜਵਾਨ ਕਾਬੂ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡੇਰਾਬੱਸੀ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ 3 ਕਿੱਲੋ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਬਾਰਿਕਪੁਰ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਭੈੜੇ ਅਨਸਰਾਂ ਦੀ ਭਾਲ ‘ਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਅਜੀਤ ਡੈਸਕ 20-09-2026
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡੇਰਾਬੱਸੀ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ 3 ਕਿੱਲੋ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਬਾਰਿਕਪੁਰ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਭੈੜੇ ਅਨਸਰਾਂ ਦੀ ਭਾਲ ‘ਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲਿਸ ਪਾਰਟੀ ਨੂੰ ਤਿੰਨ ਨੌਜਵਾਨ ਰਾਮਗੜ੍ਹ ਵੱਲ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਕਿ ਸਾਹਮਣੇ ਨਾਕਾਬੰਦੀ ਦੇਖ ਕੇ ਘਬਰਾ ਗਏ ਤੇ ਉਨ੍ਹਾਂ ਵਲੋਂ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਨੌਜਵਾਨਾਂ ‘ਤੇ ਸ਼ੱਕ ਹੋਣ ‘ਤੇ ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ 3 ਕਿੱਲੋ ਅਫ਼ੀਮ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਝਾਰਖੰਡ ਦੇ ਇਕ ਹੀ ਥਾਣਾ ਖੇਤਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੇ ਰੂਪ ‘ਚ ਹੋਈ ਹੈ। ਪੁਲਿਸ ਮੁਤਾਬਿਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਹ ਖੇਪ ਝਾਰਖੰਡ ਤੋਂ ਲੈ ਕੇ ਆਏ ਸਨ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਸੁਣਾਏ ਹਨ। ਰਿਮਾਂਡ ਦੌਰਾਨ ਪੁਲਿਸ ਵਲੋਂ ਖੇਪ ਦੀ ਸਪਲਾਈ ਅਤੇ ਇਸ ਨਾਲ ਜੁੜੇ ਹੋਰਨਾਂ ਵਿਅਕਤੀਆਂ ਬਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਵਲੋਂ ਡੀ . ਏ . ਵੀ ਕਾਲਜ ’ ਚ ਕਰਵਾਏ ਗਏ ਵੀਲ੍ਹ ਚੇਅਰ ਕ੍ਰਿਕਟ ਮੈਚ ਦਾ ਕੀਤਾ ਉਦਘਾਟਨ ਅਗਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਦਾ 242 ਵਾਂ ਦਿਨ ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ 269 ਕਾਬੂ ‘ਯੁੱਧ ਨਸ਼ਿਆਂ ਵਿਰੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।