21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ਹਿਰ ਦੇ ਹਰ ਵਾਰਡ ’ ਚ ਬਿਨਾਂ ਵਿਤਕਰੇ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ - ਓ . ਕੇ .

ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਬਡਾਲੀ ਰੋਡ ‘ਤੇ ਸਥਿਤ ਵਾ. ਨੰ.

ਅਜੀਤ ਡੈਸਕ 20-09-2026
ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਬਡਾਲੀ ਰੋਡ ‘ਤੇ ਸਥਿਤ ਵਾ. ਨੰ. 15 (ਪੁਰਾਣਾ ਵਾ. ਨੰ. 14) ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਨੂੰ ਲੈ ਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਵਾਰਡ ਕੌਂਸਲਰ ਕਰਮਜੀਤ ਕੌਰ ਪੰਮੀ ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵਿਕਾਸ ਕਾਰਜਾਂ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਵਲੋਂ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੌਂਸਲ ਪ੍ਰਧਾਨ ਓ. ਕੇ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੌਂਸਲ ਟੀਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ‘ਚ ਬਿਨਾਂ ਕਿਸੇ ਪੱਖਪਾਤ ਤੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 30 ਲੱਖ ਰੁ. ਦੇ ਪ੍ਰਾਜੈਕਟ ਨਾਲ ਵਾਰਡ ਦੀਆਂ ਗਲੀਆਂ-ਨਾਲੀਆਂ ਦਾ ਵਿਕਾਸ ਅਤੇ ਪਾਣੀ ਦੀ ਨਿਕਾਸੀ ਲਈ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ। ਇਸੇ ਦੌਰਾਨ ਸਾਬਕਾ ਕੌਂਸਲਰ ਪਰਮਜੀਤ ਪੰਮੀ ਨੇ ਵਾਰਡ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਬਦਲੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਅਤੇ ਈ. ਓ. ਰਜਨੀਸ਼ ਸੂਦ ਦਾ ਸਮੂਹ ਵਾਰਡ ਵਾਸੀਆਂ ਵਲੋਂ ਧੰਨਵਾਦ ਕੀਤਾ। ਇਸ ਮੌਕੇ ਈ. ਓ. ਰਜਨੀਸ਼ ਸੂਦ, ਡਾ. ਅਸ਼ਵਨੀ ਕੁਮਾਰ ਸ਼ਰਮਾ, ਦਿਨੇਸ਼ ਗੌਤਮ, ਕੁਲਵੰਤ ਕੌਰ ਪਾਬਲਾ, ਅਸ਼ੀਸ਼ ਕੁਮਾਰ, ਆਸ਼ੂ ਰਾਣਾ, ਧੀਰਜ ਹੈਪੀ ਧੀਮਾਨ, ਗੁਰਸ਼ਰਨ ਸਿੰਘ ਬਿੰਦਰਖੀਆ, ਰਮਾਕਾਂਤ ਕਾਲੀਆ, ਬਿਕਰਮ ਸਿੰਘ ਬਿੱਕਾ ਪਡਿਆਲਾ ਤੇ ਸੁਰਜੀਤ ਸਿੰਘ ਧਾਲੀਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ’ ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ 17 ਅਕਤੂਬਰ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਲਈ ਲੋਕਾਂ ਤੋ... ਅਗਲੀ ਖ਼ਬਰ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਨੇ ਆਪਣੇ 25ਵੇਂ ਸਥਾਪਨਾ ਦਿਵਸ ਮੌਕੇ ਡੀ.ਐੱਸ.ਡਬਲਊ ਨੂੰ ਸੌਪਿਆ 25 ਨੁਕਾਤੀ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।