ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ , ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ - ਡਾ . ਬਲਜੀਤ ਕੌਰ
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ।
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿਚ ਮਦਦ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4,000 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਸੂਬੇ ਵਿਚ ਸਮਾਜਿਕ ਸੁਰੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਸਰਕਾਰ ਦੀ ਦੂਰਦਰਸ਼ੀ ਪਹੁੰਚ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਯੋਗ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਕੇ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਲਾਭਪਾਤਰੀਆਂ ਦੀ ਪਛਾਣ ਅਤੇ ਜਾਗਰੂਕਤਾ ਪੈਦਾ ਕਰਨ ਵਿਚ ਸਹਿਯੋਗ ਦੇਣ ਤਾਂ ਜੋ ਸਰਕਾਰ ਦੀ ਭਲਾਈ ਯੋਜਨਾ ਦਾ ਲਾਭ ਹਰ ਹੱਕਦਾਰ ਤੱਕ ਪਹੁੰਚ ਸਕੇ।