24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪ੍ਰਧਾਨ ਮੰਤਰੀ ਮੋਦੀ ਦੇ 25 ਸਾਲਾਂ ਦੇ ਸੇਵਾ-ਸੁਸ਼ਾਸਨ ਨੂੰ ਜਨ-ਜਨ ਤੱਕ ਪਹੁੰਚਾਉਣ ਵਰਕਰ-ਨਾਇਬ ਸਿੰਘ ਸੈਣੀ

ਪੰਚਕੂਲਾ, 23 ਸਤੰਬਰ(ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ‘ਚ ਜ਼ਿੰਮੇਵਾਰੀ ਕੋਈ ਅਹੁਦਾ ਨਹੀਂ, ਸਗੋਂ ਜਨ ਸੇਵਾ ਅਤੇ ਸੰਗਠਨ ਪ੍ਰਤੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ 46 ਸਾਲਾਂ ਦੀ ਯਾਤਰਾ ਕਰੋੜਾਂ ਵਰਕਰਾਂ ਦੀ ਤਪੱਸਿਆ ਅਤੇ ਰਾਸ਼ਟਰ ਸੇਵਾ ਦੇ ਸੰਕਲਪ ਦਾ ਨਤੀਜਾ ਹੈ।

ਭਾਜਪਾ ਦੇ ਪਛੜੇ ਵਰਗ ਮੋਰਚੇ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਇੰਜ. ਸੁਨੀਲ ਸੈਨ ਨੂੰ ਕੁਰਸੀ ‘ਤੇ ਬਿਠਾਉਂਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਆਗੂ। ਤਸਵੀਰ : ਕਪਿਲ 24-09-2026
ਪੰਚਕੂਲਾ, 23 ਸਤੰਬਰ(ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ‘ਚ ਜ਼ਿੰਮੇਵਾਰੀ ਕੋਈ ਅਹੁਦਾ ਨਹੀਂ, ਸਗੋਂ ਜਨ ਸੇਵਾ ਅਤੇ ਸੰਗਠਨ ਪ੍ਰਤੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ 46 ਸਾਲਾਂ ਦੀ ਯਾਤਰਾ ਕਰੋੜਾਂ ਵਰਕਰਾਂ ਦੀ ਤਪੱਸਿਆ ਅਤੇ ਰਾਸ਼ਟਰ ਸੇਵਾ ਦੇ ਸੰਕਲਪ ਦਾ ਨਤੀਜਾ ਹੈ। ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਤੋਂ ਲੈ ਕੇ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਰਾਸ਼ਟਰ ਸੇਵਾ ਦੀ ਇਹ ਵਿਚਾਰਧਾਰਾ ਲਗਾਤਾਰ ਅੱਗੇ ਵਧੀ ਹੈ। ਉਨ੍ਹਾਂ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ‘ਚ ਸੇਵਾ ਅਤੇ ਸੁਸ਼ਾਸਨ ਦੇ 25 ਸਾਲਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਸਥਿਤ ਭਾਜਪਾ ਦੇ ਪੰਚਕਮਲ ਦਫ਼ਤਰ ਵਿਖੇ ਭਾਜਪਾ ਦੇ ਪਛੜੇ ਵਰਗ ਮੋਰਚੇ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਇੰਜ. ਸੁਨੀਲ ਸੈਨ ਨੂੰ ਅਹੁਦਾ ਸੌਂਪਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ, ਜਦਕਿ ਸਮਾਗਮ ਦੀ ਪ੍ਰਧਾਨਗੀ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਵਲੋਂ ਕੀਤੀ ਗਈ। ਮੁੱਖ ਮੰਤਰੀ ਸੈਣੀ ਨੇ ਵਰਕਰਾਂ ਨੂੰ 17 ਸਤੰਬਰ ਤੋਂ 17 ਅਕਤੂਬਰ ਤੱਕ ਚੱਲ ਰਹੇ ‘ਸੇਵਾ ਸੰਕਲਪ ਅਭਿਆਨ’ ‘ਚ ਪੂਰੀ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਆਖਰੀ ਕਤਾਰ ‘ਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸੰਗਠਨ ਅਤੇ ਸਰਕਾਰ ਦੋਵਾਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਓ. ਬੀ. ਸੀ. ਸਮਾਜ ਨਾਲ ਸੰਬੰਧਿਤ ਹਨ, ਇਸ ਲਈ ਸੰਗਠਨ ‘ਚ ਇਸ ਸਮਾਜ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਚੇਅਰਮੈਨ ਮੋਹਨ ਲਾਲ ਬੜੌਲੀ, ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ, ਕੈਬਨਿਟ ਮੰਤਰੀ ਰਣਬੀਰ ਗੰਗਵਾ, ਭਾਜਪਾ ਵਿਧਾਇਕ, ਵੱਖ-ਵੱਖ ਮੋਰਚਿਆਂ ਦੇ ਸੂਬਾ ਪ੍ਰਧਾਨ ਅਤੇ ਸੰਗਠਨ ਦੇ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਡਲ ਕਰੀਅਰ ਸੈਂਟਰ ਵਲੋਂ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਪਿੰਡ ਜੈਅੰਤੀ ਮਾਜਰੀ ਵਿਖੇ ਬਣਾਏ ਜਾ ਰਹੇ ਪੁਲ ਨੂੰ ਲੈ ਕੇ ਖੇਤਰ ਦੇ ਪੰਚਾਂ-ਸਰਪੰਚਾਂ ਦੀ ਹੋਈ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।