ਸੱਟਾ ਲਗਾਉਂਦੇ ਦੋ ਵਿਅਕਤੀ ਕਾਬੂ
ਚੰਡੀਗੜ੍ਹ, 23 ਸਤੰਬਰ (ਕਪਿਲ ਵਧਵਾ)- ਥਾਣਾ ਮੌਲੀ ਜਾਗਰਾਂ ਦੀ ਪੁਲਿਸ ਨੇ ਸੱਟਾ ਲਗਾਉਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2,900 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਨੇ ਹੈੱਡ ਕਾਂਸਟੇਬਲ ਪ੍ਰਦੀਪ ਕੁਮਾਰ ਦੀ ਸ਼ਿਕਾਇਤ ’ਤੇ ਹਵਾ ਸਿੰਘ ਵਾਸੀ ਭੱਠਾ ਕਾਲੋਨੀ, ਵਿਕਾਸ ਨਗਰ ਅਤੇ ਰਾਜੇਸ਼ ਕੁਮਾਰ ਵਾਸੀ ਭੱਠਾ ਕਾਲੋਨੀ ਵਿਕਾਸ ਨਗਰ ਖ਼ਿਲਾਫ਼ ਗੈਂਬਲਿੰਗ ਐਕਟ ਦੀ ਧਾਰਾ 13-3-67 ਤਹਿਤ ਮਾਮਲਾ ਦਰਜ ਕੀਤਾ ਹੈ।
ਚੰਡੀਗੜ੍ਹ, 23 ਸਤੰਬਰ (ਕਪਿਲ ਵਧਵਾ)- ਥਾਣਾ ਮੌਲੀ ਜਾਗਰਾਂ ਦੀ ਪੁਲਿਸ ਨੇ ਸੱਟਾ ਲਗਾਉਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2,900 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਨੇ ਹੈੱਡ ਕਾਂਸਟੇਬਲ ਪ੍ਰਦੀਪ ਕੁਮਾਰ ਦੀ ਸ਼ਿਕਾਇਤ ’ਤੇ ਹਵਾ ਸਿੰਘ ਵਾਸੀ ਭੱਠਾ ਕਾਲੋਨੀ, ਵਿਕਾਸ ਨਗਰ ਅਤੇ ਰਾਜੇਸ਼ ਕੁਮਾਰ ਵਾਸੀ ਭੱਠਾ ਕਾਲੋਨੀ ਵਿਕਾਸ ਨਗਰ ਖ਼ਿਲਾਫ਼ ਗੈਂਬਲਿੰਗ ਐਕਟ ਦੀ ਧਾਰਾ 13-3-67 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਦੋਵੇਂ ਵਿਅਕਤੀਆਂ ਨੂੰ 22 ਸਤੰਬਰ ਦੀ ਸ਼ਾਮ ਕਰੀਬ 5.50 ਵਜੇ ਮੌਲੀਜਾਗਰਾਂ ਦੀ ਰੇਲਵੇ ਰੋਡ ਸਥਿਤ ਪ੍ਰਾਚੀਨ ਸ਼ਿਵ ਮੰਦਰ ਨੇੜਿਉਂ ਸੱਟਾ ਲਗਾਉਂਦੇ ਹੋਏ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 2,900 ਰੁਪਏ ਦੀ ਨਕਦੀ ਬਰਾਮਦ ਹੋਈ। ਪੁਲਿਸ ਵਲੋਂ ਕਾਰਵਾਈ ਕਰਨ ਉਪਰੰਤ ਦੋਵੇਂ ਮੁਲਜ਼ਮਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।