24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਦੇ ਵਸਨੀਕਾਂ ਵਲੋਂ ਦਿੱਲੀ ਦੇ ਕੈਬਨਿਟ ਮੰਤਰੀ ਸੂਦ ਦਾ ਸਨਮਾਨ

ਖਰੜ, 23 ਸਤੰਬਰ (ਜੰਡਪੁਰੀ)-ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਪਿੰਡ ਸਹੌੜਾਂ ਵਿਖੇ ਪੁੱਜਣ ‘ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਸ਼੍ਰੋਮਣੀ ਕਮੇਟੀ ਮੈਂਬਰ) ਅਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਦੇ ਮੁਹਤਬਰਾਂ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ‘ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।

ਅਜੀਤ ਡੈਸਕ 24-09-2026
ਖਰੜ, 23 ਸਤੰਬਰ (ਜੰਡਪੁਰੀ)-ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਪਿੰਡ ਸਹੌੜਾਂ ਵਿਖੇ ਪੁੱਜਣ ‘ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਸ਼੍ਰੋਮਣੀ ਕਮੇਟੀ ਮੈਂਬਰ) ਅਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਦੇ ਮੁਹਤਬਰਾਂ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ‘ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਕੈਬਨਿਟ ਮੰਤਰੀ ਸੂਦ ਦੇ ਨਾਲ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ, ਡਾ. ਸੁਭਾਸ਼ ਸ਼ਰਮਾ, ਸਰਪੰਚ ਰਘਵੀਰ ਸਿੰਘ, ਪੰਚ ਸੁਰਿੰਦਰ ਸਿੰਘ ਸ਼ੇਰਗਿੱਲ, ਕੁਲਦੀਪ ਸਿੰਘ ਸ਼ੇਰਗਿੱਲ, ਬਾਈ ਜੀ, ਜੋਗਿੰਦਰ ਸਿੰਘ ਮਾਵੀ, ਭੁਪਿੰਦਰ ਸਿੰਘ ਤੇ ਜਰਨੈਲ ਸਿੰਘ ਸਮੇਤ ਸਥਾਨਕ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੂੰ ਰਿਸਰਚ ਸਕਾਲਰਜ਼ ਨੇ ਸਵ.ਜੋਤੀ ਪਰਿਵਾਰ ਦੇ ਭਰੋਸੇ ਨੂੰ ਪੂਰਾ ਕਰਨ ਸੰਬੰਧੀ ਸੌਂਪਿਆ... ਅਗਲੀ ਖ਼ਬਰ ਡੇਰਾਬੱਸੀ ਦੇ ਪਿੰਡ ਫਤਿਹਪੁਰ ਵਿਖੇ ਸਾਲਾਨਾ ਕੁਸ਼ਤੀ ਦੰਗਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।