24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੂੰ ਰਿਸਰਚ ਸਕਾਲਰਜ਼ ਨੇ ਸਵ.ਜੋਤੀ ਪਰਿਵਾਰ ਦੇ ਭਰੋਸੇ ਨੂੰ ਪੂਰਾ ਕਰਨ ਸੰਬੰਧੀ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 23 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੀ ਰਿਸਰਚ ਸਕਾਲਰਜ਼ ਐਸੋਸੀਏਸ਼ਨ ਨੇ ਉਪ ਕੁਲਪਤੀ ਪ੍ਰੋ. ਮੀਨਾਕਸੀ ਗੋਇਲ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮਾਈਕਰੋਬਾਇਓਲੋਜੀ ਵਿਭਾਗ ਦੀ ਪੀ.

ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੀ ਰਿਸਰਚ ਸਕਾਲਰਜ਼ ਐਸੋਸੀਏਸ਼ਨ ਨੇ ਉਪ ਕੁਲਪਤੀ ਪ੍ਰੋ.ਮੀਨਾਕਸੀ ਗੋਇਲ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮਾਈਕਰੋਬਾਇਓਲੋਜੀ ਵਿਭਾਗ ਦੀ ਪੀ.ਐਚ.ਡੀ ਸਕਾਲਰ ਸਵ. ਜੋਤੀ ਦੇ ਪਰਿਵਾਰ ਨੂੰ ਦਿੱਤੇ ਗਏ ਭਰੋਸੇ ਨੂੰ ਪੂਰਾ ਨਾ ਕਰਨ ਸੰਬੰਧੀ ਇਕ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਸ਼ਿਸ਼ਪਾਲ ਪੀਐਚ.ਡੀ. ਸਕਾਲਰ, ਸੋਸ਼ਲ ਵਰਕਰ ਆਦਿਤਿਆ ਪੀਐਚ.ਡੀ. ਸਕਾਲਰ ਦੁਆਰਾ ਸੌਂਪਿਆ ਗਿਆ। ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋਤੀ ਦੀ ਮੌਤ 28 ਜੁਲਾਈ ਨੂੰ ਯੂਨੀਵਰਸਿਟੀ ਕੈਂਪਸ ਵਿਚ ਇੱਕ ਦਰਦਨਾਕ ਬਿਜਲੀ ਕਰੰਟ ਲੱਗਣ ਕਾਰਨ ਹੋਈ ਸੀ। ਯੂਨੀਵਰਸਿਟੀ ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ 16 ਲੱਖ ਦੀ ਵਿੱਤੀ ਸਹਾਇਤਾ ਦਾ ਭਰੋਸਾ ਦਿੱਤਾ ਸੀ, ਜਿਸ ਵਿਚ ਉਪ ਕੁਲਪਤੀ ਦੇ ਵਿਵੇਕਸ਼ੀਲ ਫੰਡ ਵਿਚੋਂ 5 ਲੱਖ ਅਤੇ ਵਿਦਿਆਰਥੀ ਭਲਾਈ ਦੇ ਡੀਨ ਤੋਂ 11 ਲੱਖ ਸ਼ਾਮਲ ਸਨ। ਇਸ ਤੋਂ ਇਲਾਵਾ, ਉਸਦੇ ਭਰਾ ਜਿਸ ਕੋਲ ਆਈ.ਟੀ.ਆਈ (ਇਲੈਕਟਰੀਕਲ) ਯੋਗਤਾ ਹੈ, ਨੂੰ ਯੂਨੀਵਰਸਿਟੀ ਵਿਚ ਇਲੈਕਟਰੀਸ਼ੀਅਨ ਵਜੋਂ ਨੌਕਰੀ ਦਾ ਭਰੋਸਾ ਦਿੱਤਾ ਗਿਆ। ਚਿੰਤਾ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਹ ਭਰੋਸੇ 22 ਸਤੰਬਰ 2026 ਤੱਕ ਪੂਰੇ ਨਹੀਂ ਹੋਏ। ਜਿਸ ਕਾਰਨ ਸੋਗ ਵਿਚ ਡੁੱਬੇ ਪਰਿਵਾਰ ਨੂੰ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੰਗ ਪੱਤਰ ਰਾਹੀਂ ਐਸੋਸੀਏਸ਼ਨ ਨੇ ਉਪ ਕੁਲਪਤੀ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਦਿੱਤੇ ਭਰੋਸਾ ਮੁਤਾਬਕ ਵਿੱਤੀ ਸਹਾਇਤਾ ਜਲਦੀ ਦਿੱਤੀ ਜਾਵੇ। ਜੋਤੀ ਦੇ ਭਰਾ ਦੀ ਨਿਯੁਕਤੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਇਨ੍ਹਾਂ ਸਾਰੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਇੱਕ ਸਪੱਸ਼ਟ ਸਮਾਂ-ਸੀਮਾ ਨਿਰਧਾਰਤ ਕੀਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਸ ਬਾਰੇ ਸੂਚਿਤ ਕੀਤਾ ਸਕੇ।
ਪਿਛਲੀ ਖ਼ਬਰ ਸਿੱਖਿਆ ਵਿਭਾਗ ਨੇ ਲੈਕਚਰਾਰਾਂ ਨੂੰ ਤਰੱਕੀ ਦੇ ਬਣਾਇਆ ਪ੍ਰਿੰਸੀਪਲ ਅਗਲੀ ਖ਼ਬਰ ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਦੇ ਵਸਨੀਕਾਂ ਵਲੋਂ ਦਿੱਲੀ ਦੇ ਕੈਬਨਿਟ ਮੰਤਰੀ ਸੂਦ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।