25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਈ . ਡੀ . ਦੀ ਛਾਪੇਮਾਰੀ ਦਾ ਵਿਰੋਧ ਕਰਕੇ ਪੰਜਾਬ ਸਰਕਾਰ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ - ਚੰਦੂਮਾਜਰਾ

ਐੱਸ. ਏ.

ਅਜੀਤ ਡੈਸਕ 25-09-2026
ਐੱਸ. ਏ. ਐੱਸ. ਨਗਰ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਗਮਾਡਾ ‘ਚ ਹੋਈਆਂ ਕਥਿਤ ਬੇਨਿਯਮੀਆਂ ਸੰਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਕੀਤੀ ਗਈ ਛਾਪੇਮਾਰੀ ਦਾ ਵਿਰੋਧ ਕਰਨ ਦੇ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ‘ਚ ਜਾਂਚ ਸੰਵਿਧਾਨਕ ਅਤੇ ਕਾਨੂੰਨੀ ਹੱਦਾਂ ‘ਚ ਰਹਿ ਕੇ ਕੀਤੀ ਜਾ ਰਹੀ ਹੈ ਤਾਂ ਇਸ ਦਾ ਵਿਰੋਧ ਕਰਨ ਦੀ ਬਜਾਏ ਜਾਂਚ ‘ਚ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਾਂ ਸੰਬੰਧਿਤ ਵਿਭਾਗ ਦੇ ਕੰਮਕਾਜ ‘ਚ ਕੋਈ ਖਾਮੀ ਨਹੀਂ ਹੈ ਤਾਂ ਫਿਰ ਜਾਂਚ ਤੋਂ ਡਰਨ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਜੀਲੈਂਸ ਦੀਆਂ ਛਾਪੇਮਾਰੀਆਂ ਨੂੰ ਜਾਇਜ਼ ਠਹਿਰਾਉਣਾ ਅਤੇ ਆਪਣੇ ਨਾਲ ਸੰਬੰਧਿਤ ਮਾਮਲਿਆਂ ‘ਚ ਈ. ਡੀ. ਦੀ ਜਾਂਚ ਦਾ ਵਿਰੋਧ ਕਰਨਾ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਮਾਮਲੇ ‘ਚ ਈ. ਡੀ. ਦੀ ਕਾਰਵਾਈ ਦੇ ਵਿਰੋਧ ਦੌਰਾਨ ਅਧਿਕਾਰੀਆਂ ਦੀਆਂ ਗੱਡੀਆਂ ਦੇ ਟਾਇਰਾਂ ਦੀ ਹਵਾ ਕੱਢਣ ਵਰਗੀਆਂ ਘਟਨਾਵਾਂ ਕਿਸੇ ਵੀ ਤਰ੍ਹਾਂ ਸੂਬੇ ਦੇ ਹਿੱਤ ‘ਚ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਪੰਜਾਬ ‘ਚ ਟਕਰਾਅ ਵਾਲਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਿਆਸੀ ਟਕਰਾਅ ਅਤੇ ਵਿਵਾਦਾਂ ‘ਚ ਉਲਝਣ ਦੀ ਬਜਾਏ ਸੂਬੇ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨੂੰ ਗੰਭੀਰ, ਠੋਸ ਅਤੇ ਲੰਬੇ ਸਮੇਂ ਦੀਆਂ ਨੀਤੀਆਂ ਬਣਾਉਣ ਦੀ ਲੋੜ ਹੈ, ਪਰ ਸਰਕਾਰ ਵਲੋਂ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਟਕਰਾਅ ਅਤੇ ਵਿਵਾਦਾਂ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਜੋ ਕਿ ਸੂਬੇ ਦੇ ਹਿੱਤ ‘ਚ ਨਹੀਂ ਹੈ।
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਦੇ ਚੱਲਦਿਆਂ ਮੁਬਾਰਿਕਪੁਰ - ਸੁੰਡਰਾਂ ਗੈਸ ਪਾਈਪ ਲਾਈਨ ਨੂੰ ਪੁੱਜਿਆ ਨੁਕਸਾਨ ਵੱਡਾ ਹਾਦਸਾ ਹੋਣੋਂ ਟਲਿਆ... ਅਗਲੀ ਖ਼ਬਰ ਸੁਸਾਇਟੀ ਦੇ ਵਸਨੀਕਾਂ ਨੇ ਬਰਸਾਤੀ ਪਾਣੀ ਲਈ ਪਾਏ ਜਾ ਰਹੇ ਪਾਈਪਾਂ ਦੀ ਗੁਣਵੱਤਾ ’ਤੇ ਚੁੱਕੇ ਸਵਾਲ­ ਕੰਮ ਰੁਕਵਾ ਕੇ ਅਧਿਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।