25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਵਿਰੋਧੀਆਂ ਨੂੰ ਡਰਾਉਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਰਹੀ ਹੈ, ਪੰਜਾਬ ਕਦੇ ਵੀ ਡਰ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ: ਲਾਲਚੰਦ ਕਟਾਰੂਚੱਕ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) : ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਸਿੰਘ ਕਟਾਰੂਚੱਕ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਹਮਲਾ ਬੋਲਦਿਆਂ ਕੇਂਦਰ ਸਰਕਾਰ ‘ਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਅਤੇ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਨਿਸ਼ਾਨਾ ਬਣਾਉਣ ਲਈ ਚੋਣ ਕਮਿਸ਼ਨ, ਸੀ. ਬੀ.

ਅਜੀਤ ਡੈਸਕ 25-09-2026
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) : ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਸਿੰਘ ਕਟਾਰੂਚੱਕ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਹਮਲਾ ਬੋਲਦਿਆਂ ਕੇਂਦਰ ਸਰਕਾਰ ‘ਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਅਤੇ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਨਿਸ਼ਾਨਾ ਬਣਾਉਣ ਲਈ ਚੋਣ ਕਮਿਸ਼ਨ, ਸੀ.ਬੀ.ਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਕਟਾਰੂਚੱਕ ਨੇ ਕਿਹਾ ਕਿ ਭਾਜਪਾ 2014 ਵਿੱਚ ਹਰੇਕ ਖਾਤੇ ਵਿੱਚ 25 ਲੱਖ ਰੁਪਏ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਵਰਗੇ ਵੱਡੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਪਰ ਉਨ੍ਹਾਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਦੀ ਬਜਾਏ ਨਰਿੰਦਰ ਮੋਦੀ ਸਰਕਾਰ ਨੇ ਗ਼ੈਰ-ਸੰਵਿਧਾਨਕ ਤਰੀਕਿਆਂ ਅਤੇ ਕੇਂਦਰੀ ਸੰਸਥਾਵਾਂ ਦੀ ਦੁਰਵਰਤੋਂ ‘ਤੇ ਨਿਰਭਰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭਾਜਪਾ ਆਪਣੇ ਆਪ ਨੂੰ ਸਿਆਸੀ ਤੌਰ ‘ਤੇ ਖ਼ਤਰੇ ਵਿੱਚ ਮਹਿਸੂਸ ਕਰਦੀ ਹੈ, ਉੱਥੇ ਆਪਣੇ ਵਿਰੋਧੀਆਂ ਦਾ ਸਿਆਸੀ ਤੌਰ ‘ਤੇ ਸਾਹਮਣਾ ਕਰਨ ਦੀ ਬਜਾਏ, ਉਹ ਵਿਰੋਧੀ ਨੇਤਾਵਾਂ ਅਤੇ ਕਰਮਚਾਰੀਆਂ ਵਿੱਚ ਡਰ ਪੈਦਾ ਕਰਨ ਅਤੇ ਦਬਾਅ ਬਣਾਉਣ ਲਈ ਈਡੀ ਅਤੇ ਚੋਣ ਕਮਿਸ਼ਨ ਵਰਗੀਆਂ ਏਜੰਸੀਆਂ ਨੂੰ ਭੇਜਦੀ ਹੈ।
ਪਿਛਲੀ ਖ਼ਬਰ ਭਗਵਾਨਪੁਰ ਇੰਡਸਟਰੀਅਲ ਏਰੀਆ ਦੀ ਸੜਕ ਬਣੀ ਹਾਦਸਿਆਂ ਦੀ ਰਾਹ ਖਰਾਬ ਸੜਕ ਦੇ ਚੱਲਦਿਆਂ ਦੋ ਗੱਡੀਆਂ ਦੇ ਆਪਸ ਵਿਚ ਟਕਰਾਉਣ ਕਰ... ਅਗਲੀ ਖ਼ਬਰ ਪੰਚਕੂਲਾ ’ ਚ ਸਕੂਲਾਂ ਤੇ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਕੂਲਾਂ ’ਚ ਛੁੱਟੀ ਕਰਵਾ ਕੇ ਬੰਬ ਤੇ ਡਾਗ ਸਕੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।