26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰਿਆਤ-ਬਾਹਰਾ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ 70 ਯੂਨਿਟ ਕੀਤਾ ਖ਼ੂਨਦਾਨ

ਐੱਸ. ਏ.

ਅਜੀਤ ਡੈਸਕ 26-09-2026
ਐੱਸ. ਏ. ਐੱਸ. ਨਗਰ, 25 ਸਤੰਬਰ (ਪ੍ਰੋ. ਅਵਤਾਰ ਸਿੰਘ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਸ੍ਰੀ ਸ਼ਿਵ ਕਾਂਵੜ ਮਹਾਂਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਸੈਕਟਰ-16 ਚੰਡੀਗੜ੍ਹ ਦੀ ਮੈਡੀਕਲ ਟੀਮ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 70 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੇ ਹਿੱਸੇ ਵਜੋਂ ਲਗਾਏ ਗਏ ਇਸ ਕੈਂਪ ਦਾ ਉਦੇਸ਼ ਸਵੈ-ਇੱਛਤ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਖ਼ੂਨਦਾਨ ਕਰਨ ਵਾਸਤੇ ਪ੍ਰੇਰਿਤ ਕਰਨਾ ਸੀ। ਕੈਂਪ ਦਾ ਉਦਘਾਟਨ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਵਲੋਂ ਪ੍ਰੋ. ਵਾਈਸ-ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਬਾਂਸਲ ਅਤੇ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਪ੍ਰਧਾਨ ਵਿੰਗ ਕਮਾਂਡਰ ਜੇ. ਐੱਸ. ਮਿਨਹਾਸ ਦੀ ਮੌਜੂਦਗੀ ‘ਚ ਕੀਤਾ ਗਿਆ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਐੱਨ. ਐੱਸ. ਐੱਸ. ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਲੰਟੀਅਰਾਂ ਨੂੰ ਸਮਾਜ ਸੇਵਾ ਅਤੇ ਭਲਾਈ ਕਾਰਜਾਂ ‘ਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਸਰਕਾਰੀ ਹਸਪਤਾਲ ਸੈਕਟਰ-16 ਚੰਡੀਗੜ੍ਹ ਦੀ ਮੈਡੀਕਲ ਟੀਮ ਵਲੋਂ ਖ਼ੂਨ ਇਕੱਤਰ ਕੀਤਾ ਗਿਆ। ਇਸ ਮੌਕੇ ਐੱਨ. ਐੱਸ. ਐੱਸ . ਦੇ ਡਾਇਰੈਕਟਰ ਪ੍ਰੋ. (ਮੇਜਰ) ਏ. ਐੱਸ. ਚਾਹਲ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਉਦੇਸ਼ ਵਿਦਿਆਰਥੀਆਂ ‘ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਵੈ-ਇੱਛਤ ਖ਼ੂਨਦਾਨ ਕਿਸੇ ਲੋੜਵੰਦ ਮਰੀਜ਼ ਲਈ ਵਰਦਾਨ ਸਾਬਿਤ ਹੋ ਸਕਦਾ ਹੈ। ਕੈਂਪ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਹੋਰਨਾਂ ਭਾਗੀਦਾਰਾਂ ਵਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ।
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀਆਂ ਵੱਖ-ਵੱਖ ਸਬ-ਡਵੀਜ਼ਨ ਇਕਾਈਆਂ ਦੀ ਚੋਣ ਅਗਲੀ ਖ਼ਬਰ ਵਿਆਹ ਸਮਾਗਮ ਦੌਰਾਨ ਕਾਰ ਦਾ ਸ਼ੀਸ਼ਾ ਤੋੜ ਕੇ 35 ਹਜ਼ਾਰ ਰੁ. ਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।