26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਡੇਰਾਬੱਸੀ ਕੌਂਸਲ ਦੇ ਕਾਗਜ਼ਾਂ ’ਚ ਜੁਰਮਾਨੇ, ਪਰ ਖਾਲੀ ਪਲਾਟਾਂ ’ਚ ਲੱਗੇ ਕੂੜੇ ਦੇ ਢੇਰ

ਡੇਰਾਬੱਸੀ, 25 ਸਤੰਬਰ (ਰਣਬੀਰ ਸਿੰਘ ਪੜ੍ਹੀ)- ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਡੇਰਾਬੱਸੀ ਨਗਰ ਕੌਂਸਲ ਵਲੋਂ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਨੂੰ 5 ਹਜ਼ਾਰ ਰੁ. ਤੱਕ ਜੁਰਮਾਨਾ ਕਰਨ ਦੇ ਫ਼ੈਸਲੇ ਦੇ ਬਾਵਜੂਦ ਕਈ ਇਲਾਕਿਆਂ ਵਿਚ ਖਾਲੀ ਪਲਾਟ ਕੂੜੇ ਦੇ ਅਣਐਲਾਨੇ ਡੰਪਿੰਗ ਪੁਆਇੰਟ ਬਣੇ ਹੋਏ ਹਨ।

ਅਜੀਤ ਡੈਸਕ 26-09-2026
ਡੇਰਾਬੱਸੀ, 25 ਸਤੰਬਰ (ਰਣਬੀਰ ਸਿੰਘ ਪੜ੍ਹੀ)- ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਡੇਰਾਬੱਸੀ ਨਗਰ ਕੌਂਸਲ ਵਲੋਂ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਨੂੰ 5 ਹਜ਼ਾਰ ਰੁ. ਤੱਕ ਜੁਰਮਾਨਾ ਕਰਨ ਦੇ ਫ਼ੈਸਲੇ ਦੇ ਬਾਵਜੂਦ ਕਈ ਇਲਾਕਿਆਂ ਵਿਚ ਖਾਲੀ ਪਲਾਟ ਕੂੜੇ ਦੇ ਅਣਐਲਾਨੇ ਡੰਪਿੰਗ ਪੁਆਇੰਟ ਬਣੇ ਹੋਏ ਹਨ। ਕੌਂਸਲ ਦੇ ਫ਼ੈਸਲੇ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਬੀਤਣ ਮਗਰੋਂ ਵੀ ਹਾਲਾਤ ਵਿਚ ਉਮੀਦ ਮੁਤਾਬਿਕ ਸੁਧਾਰ ਨਾ ਆਉਣ ਕਾਰਨ ਸੈਨੀਟੇਸ਼ਨ ਟੀਮ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 18 ਅਗਸਤ ਨੂੰ ਪ੍ਰਧਾਨ ਆਸ਼ੂ ਉਪਨੇਜਾ ਦੀ ਪ੍ਰਧਾਨਗੀ ਹੇਠ ਹੋਈ ਨਗਰ ਕੌਂਸਲ ਦੀ ਪਲੇਠੀ ਮੀਟਿੰਗ ਵਿਚ ਸਫ਼ਾਈ ਵਿਵਸਥਾ ਸੁਧਾਰਨ ਲਈ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਨੂੰ ਪਹਿਲੀ ਵਾਰ 1,000, ਦੂਜੀ ਵਾਰ 2,000 ਅਤੇ ਤੀਜੀ ਵਾਰ 5,000 ਰੁ. ਜੁਰਮਾਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਉਲੰਘਣਾ ਕਰਨ ਵਾਲੇ ਦੀ ਸੂਚਨਾ ਦੇਣ ਵਾਲੇ ਨੂੰ 500 ਰੁ. ਗੁਪਤ ਇਨਾਮ ਦੇਣ ਦੀ ਵਿਵਸਥਾ ਵੀ ਕੀਤੀ ਗਈ ਸੀ। ਇਸ ਦੇ ਉਲਟ ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਵਿਚ ਖਾਲੀ ਪਲਾਟਾਂ ਅੰਦਰ ਲਗਾਤਾਰ ਕੂੜਾ ਸੁੱਟਿਆ ਜਾ ਰਿਹਾ ਹੈ। ਕੂੜਾ ਸਮੇਂ ਸਿਰ ਨਾ ਚੁੱਕੇ ਜਾਣ ਕਾਰਨ ਗੰਦਗੀ ਅਤੇ ਬਦਬੂ ਆਲੇ-ਦੁਆਲੇ ਰਹਿਣ ਵਾਲਿਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਮੀਟਿੰਗਾਂ ਵਿਚ ਮਤੇ ਪਾਸ ਕਰਨ ਅਤੇ ਜੁਰਮਾਨੇ ਤੈਅ ਕਰਨ ਦਾ ਲਾਭ ਤਾਂ ਹੀ ਹੈ, ਜੇਕਰ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਲੋਕਾਂ ਵਲੋਂ ਇਹ ਦੋਸ਼ ਵੀ ਲਗਾਇਆ ਜਾ ਰਿਹਾ ਹੈ ਕਿ ਸਫ਼ਾਈ ਦਾ ਵਧੇਰੇ ਜ਼ੋਰ ਵੀ. ਆਈ. ਪੀ. ਵਾਰਡਾਂ ਅਤੇ ਮੁੱਖ ਥਾਵਾਂ ’ਤੇ ਦਿੱਤਾ ਜਾ ਰਿਹਾ ਹੈ, ਜਦਕਿ ਅੰਦਰੂਨੀ ਮੁਹੱਲਿਆਂ ਅਤੇ ਕਾਲੋਨੀਆਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੇ ਪੂਰੇ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਉਣ, ਖਾਲੀ ਪਲਾਟਾਂ ਵਿਚੋਂ ਕੂੜਾ ਚੁਕਵਾਉਣ ਅਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਤੈਅ ਜੁਰਮਾਨਿਆਂ ਦੀ ਕਾਰਵਾਈ ਅਮਲ ਵਿਚ ਲਿਆਉਣ ਦੀ ਮੰਗ ਕੀਤੀ ਹੈ। ਕੱਲ੍ਹ ਤੋਂ ਵਿਸ਼ੇਸ਼ ਮੁਹਿੰਮ : ਈ. ਓ. ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਕੱਲ੍ਹ ਤੋਂ ਸ਼ਹਿਰ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਫ਼ਾਈ ਕਾਰਜਾਂ ਵਿਚ ਕਿਸੇ ਅਧਿਕਾਰੀ ਜਾਂ ਕਰਮਚਾਰੀ ਵਲੋਂ ਢਿੱਲੀ ਕਾਰਗੁਜ਼ਾਰੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਗਮਾਡਾ ਵਲੋਂ ਸੈਕਟਰ-87 ਦੇ ਵਿਸਥਾਰ ਲਈ 4 ਪਿੰਡਾਂ ਦੀ 196 ਏਕੜ ਜ਼ਮੀਨ ਐਕਵਾਇਰ ਕਰਨ ਸੰਬੰਧੀ ਅੱਜ ਸੁਣਾਇਆ ਜਾਣ ਵਾਲਾ ਐਵਾਰ... ਅਗਲੀ ਖ਼ਬਰ ਡੀ . ਸੀ . ਕੋਮਲ ਮਿੱਤਲ ਅਤੇ ਐੱਸ . ਐੱਸ . ਪੀ . ਵਰੁਣ ਸ਼ਰਮਾ ਨੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।