27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐੱਨ . ਆਰ . ਆਈ . ਬੀਬੀ ਵਲੋਂ 29 ਨੂੰ ਡੀ . ਜੀ . ਪੀ . ਦਫ਼ਤਰ ਅੱਗੇ ਧਰਨਾ ਲਗਾਉਣ ਦਾ ਐਲਾਨ

ਐੱਸ. ਏ.

ਅਜੀਤ ਡੈਸਕ 27-09-2026
ਐੱਸ. ਏ. ਐੱਸ. ਨਗਰ, 26 ਸਤੰਬਰ (ਕਪਿਲ ਵਧਵਾ)-80 ਸਾਲਾ ਐੱਨ. ਆਰ. ਆਈ. ਜੋਗਿੰਦਰ ਕੌਰ ਸੰਧੂ ਨੇ ਕਥਿਤ ਤੌਰ ’ਤੇ ਆਪਣੀ ਜਾਇਦਾਦ ’ਤੇ ਹੋਏ ਨਾਜਾਇਜ਼ ਕਬਜ਼ੇ ਦੇ ਮਾਮਲੇ ‘ਚ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਨਾ ਮਿਲਣ ਦੇ ਵਿਰੋਧ ਵਿਚ 29 ਸਤੰਬਰ ਨੂੰ ਪੰਜਾਬ ਦੇ ਡੀ. ਜੀ. ਪੀ. ਹੈੱਡਕੁਆਰਟਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਐਸ. ਸੀ.-ਬੀ. ਸੀ. ਮਹਾਂਪੰਚਾਇਤ ਪੰਜਾਬ ਦੇ ਜਾਰੀ ਮੋਰਚੇ ‘ਤੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਇਸ ਮੌਕੇ ਜੋਗਿੰਦਰ ਕੌਰ ਸੰਧੂ ਨੇ ਕਿਹਾ ਕਿ ਉਹ ਪਿਛਲੇ 24 ਸਾਲਾਂ ਤੋਂ ਇਨਸਾਫ਼ ਲਈ ਸਰਕਾਰੀ ਦਫ਼ਤਰਾਂ ਅਤੇ ਪੁਲਿਸ ਅਧਿਕਾਰੀਆਂ ਕੋਲ ਅਰਜ਼ੀਆਂ ਦਿੰਦੀਆਂ ਆ ਰਹੀ ਹੈ, ਪਰ ਉਸ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੀ ਜਾਇਦਾਦ ‘ਤੇ ਜਬਰੀ ਕਬਜ਼ਾ ਕੀਤਾ ਅਤੇ ਨੁਕਸਾਨ ਪਹੁੰਚਾਇਆ, ਉਹ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਪੰਜਾਬ ਦੇ ਐਨ. ਆਰ. ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਥੇ ਆਉਣ ਤੋਂ ਪਹਿਲਾਂ ਆਪਣੇ ਹੱਕਾਂ ਅਤੇ ਸੁਰੱਖਿਆ ਬਾਰੇ ਸੁਚੇਤ ਰਹਿਣ। ਇਸ ਮੌਕੇ ਐਸ. ਸੀ.-ਬੀ. ਸੀ. ਮਹਾਂਪੰਚਾਇਤ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ 80 ਸਾਲ ਦੀ ਉਮਰ ਵਿਚ ਵੀ ਬੀਬੀ ਜੋਗਿੰਦਰ ਕੌਰ ਸੰਧੂ ਇਨਸਾਫ਼ ਲਈ ਦਰ-ਦਰ ਭਟਕ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਐਲਾਨ ਕੀਤਾ ਕਿ ਬੀਬੀ ਸੰਧੂ ਵਲੋਂ ਕੀਤੇ ਜਾਣ ਵਾਲੇ ਹਰ ਸੰਘਰਸ਼ ਨੂੰ ਮੋਰਚੇ ਵਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ ਅਤੇ ਉਹ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਪਿਛਲੀ ਖ਼ਬਰ ਪਿੰਡ ਪੜੌਲ ਵਿਖੇ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਮੌਤ ਅਗਲੀ ਖ਼ਬਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ‘ ਆਪ ’ ਸਰਕਾਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦਾ ਸਹਾਰਾ ਲੈ ਰਹੀ ਹੈ - ਸੁਨੀਲ ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।