29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਐੱਸ. ਏ.

ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ’ਚ ਸ਼ਿਰਕਤ ਕਰਨ ਮੌਕੇ ਵਿਧਾਇਕ ਕੁਲਵੰਤ ਸਿੰਘ ਅਤੇ ਮੇਅਰ ਸਰਬਜੀਤ ਸਿੰਘ ਸਮਾਣਾ ਦਾ ਸਨਮਾਨ ਕਰਦੇ ਹੋਏ ਰਾਮਗੜ੍ਹੀਆ ਸਭਾ ਦੇ ਅਹੁਦੇਦਾਰ। ਅਜੀਤ ਤਸਵੀਰ 29-09-2026
ਐੱਸ. ਏ. ਐੱਸ. ਨਗਰ, 28 ਸਤੰਬਰ (ਪ੍ਰੋ. ਅਵਤਾਰ ਸਿੰਘ)-ਰਾਮਗੜ੍ਹੀਆ ਸਭਾ ਮੁਹਾਲੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਭਾਈ ਪੁਰਸ਼ੋਤਮ ਸਿੰਘ ਹਜ਼ੂਰੀ ਰਾਗੀ, ਹੈੱਡ ਗ੍ਰੰਥੀ ਭਾਈ ਬਲਿਹਾਰ ਸਿੰਘ, ਇਸਤਰੀ ਸਤਿਸੰਗ ਜਥਾ ਰਾਮਗੜ੍ਹੀਆ ਸਭਾ ਮੁਹਾਲੀ, ਭਾਈ ਪ੍ਰੇਮ ਸਿੰਘ ਚੰਡੀਗੜ੍ਹ ਵਾਲਿਆਂ ਅਤੇ ਭਾਈ ਕੁਲਦੀਪ ਸਿੰਘ ਪੰਥਕ ਕਵੀ ਨੇ ਭਾਈ ਲਾਲੋ ਜੀ ਦਾ ਜੀਵਨ ਬ੍ਰਿਤਾਂਤ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਰਮਨਜੀਤ ਸਿੰਘ ਮਣਕੂ ਅਤੇ ਵਿਸ਼ੇਸ਼ ਮਹਿਮਾਨ ਰਵਿੰਦਰ ਸਿੰਘ ਨਾਗੀ ਸਮੇਤ ਮੇਜਰ ਸਿੰਘ ਭੁੱਲਰ, ਰਣਜੀਤ ਸਿੰਘ ਹੰਸਪਾਲ, ਕੁਲਵਿੰਦਰ ਸਿੰਘ ਸਹੈਬੀ ਅਤੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਦਾ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ ਵਲੋਂ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਰਾਮਗੜ੍ਹੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਸੋਹਾਣਾ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ। ਲੋੜਵੰਦਾਂ ਨੂੰ ਪ੍ਰਬੰਧਕਾਂ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਨਸੀਬ ਸਿੰਘ ਸੰਧੂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਕਾਂਗਰਸੀ ਆਗੂ ਐਡਵੋਕੇਟ ਕੰਵਰਦੀਪ ਸਿੰਘ ਰੂਬੀ ਸਿੱਧੂ, ਕੁਲਦੀਪ ਸਿੰਘ ਜਲਪਲ, ਡਾ. ਆਰ. ਪੀ. ਸਿੰਘ, ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਮਨਵਿੰਦਰ ਸਿੰਘ ਰਣੌਤਾ, ਜਨਰਲ ਸਕੱਤਰ ਰਣਬੀਰ ਸਿੰਘ ਸੈਂਹਬੀ ਅਤੇ ਇੰਜ. ਪਵਿੱਤਰ ਸਿੰਘ ਵਿਰਦੀ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਣੌਤਾ, ਨਿਰਮਲ ਸਿੰਘ ਸੱਭਰਵਾਲ, ਮਨਜੀਤ ਸਿੰਘ ਮਾਨ, ਡਾ. ਸਤਵਿੰਦਰ ਸਿੰਘ ਭੰਮਰਾ, ਕਰਮ ਸਿੰਘ ਬੰਬਰਾ, ਸੂਰਤ ਸਿੰਘ ਕਲਸੀ, ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਪਰਮਜੀਤ ਸਿੰਘ ਖੁਰਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਚਾਨਾ, ਦੀਦਾਰ ਸਿੰਘ ਕਲਸੀ, ਕੁਲਵਿੰਦਰ ਸਿੰਘ ਸੋਖੀ, ਸਰਵਣ ਸਿੰਘ ਕਲਸੀ ਆਡੀਟਰ, ਤਰਸੇਮ ਸਿੰਘ ਖੋਖਰ, ਸੁਰਿੰਦਰ ਸਿੰਘ ਜੰਡੂ, ਮੋਨਿੰਦਰ ਸਿੰਘ ਸੋਹਲ, ਹਰਬਿੰਦਰ ਸਿੰਘ ਰਣੌਤਾ, ਜਸਪਾਲ ਸਿੰਘ ਵਿਰਕ, ਨਰਾਇਣ ਸਿੰਘ ਭੁੱਲਰ, ਚੰਨਪ੍ਰੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਕਲਸੀ ਖ਼ਜ਼ਾਨਚੀ ਅਤੇ ਸਤਨਾਮ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ’ ਚ ਚੋਰੀ ਤੀਜੀ ਕੋਸ਼ਿਸ਼ ਦੌਰਾਨ ਤਾਲੇ ਤੋੜ ਕੇ ਚੋਰੀ ਕਰਨ ’ਚ ਸਫ਼ਲ ਹੋਇਆ ਚੋਰ ਅਗਲੀ ਖ਼ਬਰ ਨੌਜਵਾਨਾਂ ਨੇ ਸ਼ਹੀਦ - ਏ - ਆਜ਼ਮ ਸ . ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।