30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿੰਡ ਤੀੜਾ ਵਿਖੇ ਮੁਫ਼ਤ ਆਯੁਸ਼ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 29 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਤੀੜਾ (ਨਿਊ ਚੰਡੀਗੜ੍ਹ) ਵਿਖੇ ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮੁਹਾਲੀ ਡਾ. ਜੋਤੀ ਬੱਬਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ.

ਅਜੀਤ ਡੈਸਕ 30-09-2026
ਮੁੱਲਾਂਪੁਰ ਗਰੀਬਦਾਸ, 29 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਤੀੜਾ (ਨਿਊ ਚੰਡੀਗੜ੍ਹ) ਵਿਖੇ ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮੁਹਾਲੀ ਡਾ. ਜੋਤੀ ਬੱਬਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਗੁਰਦਰਸ਼ਨ ਕੌਰ ਦੀ ਯੋਗ ਅਗਵਾਈ ਹੇਠ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇੰਚਾਰਜ ਡਾ. ਹਿਨਾ, ਡਾ. ਨਵਜੋਤੀ ਪੁਰੀ, ਡਾ. ਅਰੁਣ ਬਾਂਸਲ, ਗੁਰਪ੍ਰੀਤ ਕੌਰ ਅਤੇ ਅੰਜੂ ਕੰਬੋਜ ਵਲੋਂ ਮਰੀਜ਼ਾਂ ਦੀ ਜਾਂਚ ਕਰਦਿਆਂ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਾ. ਅਮਨਦੀਪ ਕੌਰ, ਡਾ. ਗੁਰਪ੍ਰੀਤ ਕੌਰ, ਡਿਸਪੈਂਸਰ ਗੁਲਸ਼ਨ ਕੁਮਾਰ, ਕਵਿਤਾ ਗੁਪਤਾ ਤੇ ਡਾ. ਹਿਨਾ ਨੇ ਦੱਸਿਆ ਕਿ ਆਯੂਸ਼ ਵਿਭਾਗ ਵਲੋਂ ਅਜਿਹੇ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੁਫ਼ਤ ਕੈਂਪ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ, ਜਿਸ ਦੌਰਾਨ ਬਿਮਾਰੀਆਂ ਦੀ ਰੋਕਥਾਮ, ਇਲਾਜ ਤੇ ਜਾਗਰੂਕਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਦੇ ਡਾਕਟਰਾਂ ਦੀ ਟੀਮ ਵਲੋਂ 419 ਮਰੀਜ਼ਾਂ ਨੂੰ ਅਤੇ ਹੋਮੀਓਪੈਥਿਕ ਵਿਭਾਗ ਦੇ ਡਾਕਟਰਾਂ ਵਲੋਂ 295 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਡਾ. ਹਿਨਾ ਨੇ ਲੋਕਾਂ ਨੂੰ ਯੋਗ ਅਭਿਆਸ ਅਤੇ ਆਯੁਰਵੈਦਿਕ ਢੰਗ ਅਨੁਸਾਰ ਜੀਵਨ ਬਿਤਾਉਣ ਲਈ ਪ੍ਰੇਰਿਤ ਕੀਤਾ ਅਤੇ ਕੈਂਪ ‘ਚ ਆਈਆਂ ਸਮੂਹ ਡਾਕਟਰੀ ਟੀਮਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਕੈਂਪ ‘ਚ ਪਿੰਡ ਤੀੜਾ ਦੇ ਸਰਪੰਚ ਅਜੀਤ ਸਿੰਘ ਸਮੇਤ ਹੋਰਨਾਂ ਪਤਵੰਤਿਆਂ ਵਲੋਂ ਵੀ ਹਾਜ਼ਰੀ ਲੁਆਈ ਗਈ।
ਪਿਛਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜਨ ਕਾਰਨ ਲੋਕਾਂ ’ ਚ ਡਰ ਦਾ ਮਾਹੌਲ - ਵਿਜੈ ਸ਼ਰਮਾ ਟਿੰਕੂ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।