01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

‘ ਖੇਡਾਂ ਵਤਨ ਪੰਜਾਬ ਦੀਆਂ ’ ਸੀਜ਼ਨ -4 ’ ਚ ਸਰਕਾਰੀ ਕਾਲਜ ਮੁਹਾਲੀ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ.

ਅਜੀਤ ਡੈਸਕ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਮੁਹਾਲੀ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਅਥਲੈਟਿਕਸ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਈਵੈਂਟਸ ‘ਚ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ‘ਚ ਸਪਨਾ ਨੇ 1500 ਮੀਟਰ ਤੇ 5000 ਮੀਟਰ ‘ਚ ਪਹਿਲਾ ਸਥਾਨ ਅਤੇ 800 ਮੀਟਰ ‘ਚ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਤਰ੍ਹਾਂ ਭਾਵਨਾ ਨੇ 800 ਮੀਟਰ ਤੇ 5000 ਮੀਟਰ ‘ਚ ਦੂਜਾ ਸਥਾਨ, ਕਾਜਲ ਨੇ 400 ਮੀਟਰ ਤੇ 5000 ਮੀਟਰ ‘ਚ ਦੂਜਾ ਸਥਾਨ ਅਤੇ ਦਿਵਿਆ ਨੇ 1500 ਮੀਟਰ ‘ਚ ਦੂਜਾ ਤੇ 800 ਮੀਟਰ ‘ਚ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲ ਜ ਦੀ ਪ੍ਰਿੰ. ਜਸਪ੍ਰੀਤ ਕੌਰ ਬੈਂਸ ਨੇ ਸਮੂਹ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ‘ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਜਿਹੇ ਗੁਣ ਪੈਦਾ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰਨਾਂ ਨੂੰ ਭਵਿੱਖ ‘ਚ ਵੀ ਹੋਰ ਮਿਹਨਤ ਕਰਕੇ ਕਾਲਜ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਦੀ ਲਗਨ, ਨਿਰੰਤਰ ਅਭਿਆਸ ਅਤੇ ਮਿਹਨਤ ਸਦਕਾ ਹੀ ਇਹ ਉਪਲੱਬਧੀ ਸੰਭਵ ਹੋਈ ਹੈ। ਉਨ੍ਹਾਂ ਸਾਰੀਆਂ ਖਿਡਾਰਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸੇ ਦੌਰਾਨ ਪ੍ਰੋ. ਜਗਤਾਰ ਸਿੰਘ ਨੇ ਵੀ ਵਿਦਿਆਰਥਣਾਂ ਦੀ ਹੌਸਲਾ-ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ‘ਚ ਹੋਰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਖੇਡਾਂ ‘ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ 41 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਗਠਨ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 2 ਨੂੰ ਕੱਢੇ ਜਾ ਰਹੇ ਮਾਰਚ ’ ਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ : ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।